couponatlas.

Гуру Грантх Сахиб (гурмукхи): Анг 846

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਾਹਾ ਅਟਲੁ ਗਣਿਆ; ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ; ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ. ਪ੍ਰਭ ਧਿਆਏ; ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ. ਸਹਜਿ ਢੋਏ; ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ; ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ. ਸਭ ਸੰਤਿ ਮੇਲੀ; ਪ੍ਰਭੁ ਕਰਣ ਕਾਰਣ ਜੋਗੋ ॥੩॥ ਭਵਨੁ ਸੁਹਾਵੜਾ; ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ; ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ; ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ. ਸੰਤ ਧੂਰੀ; ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ; ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ. ਸਰਣਿ ਸੁਆਮੀ; ਸੰਤਸੰਗਿ ਲਿਵ ਲਾਗੀ ॥੪॥੧॥ ਬਿਲਾਵਲੁ ਮਹਲਾ ੫ ॥ ਭਾਗ ਸੁਲਖਣਾ; ਹਰਿ ਕੰਤੁ ਹਮਾਰਾ ਰਾਮ ॥ ਅਨਹਦ ਬਾਜਿਤ੍ਰਾ; ਤਿਸੁ ਧੁਨਿ ਦਰਬਾਰਾ ਰਾਮ ॥ ਆਨੰਦ ਅਨਦਿਨੁ ਵਜਹਿ ਵਾਜੇ; ਦਿਨਸੁ ਰੈਣਿ ਉਮਾਹਾ ॥ ਤਹ ਰੋਗ ਸੋਗ ਨ ਦੂਖੁ ਬਿਆਪੈ; ਜਨਮ ਮਰਣੁ ਨ ਤਾਹਾ ॥ ਰਿਧਿ ਸਿਧਿ. ਸੁਧਾ ਰਸੁ ਅੰਮ੍ਰਿਤੁ; ਭਗਤਿ ਭਰੇ ਭੰਡਾਰਾ ॥ ਬਿਨਵੰਤਿ ਨਾਨਕ. ਬਲਿਹਾਰਿ ਵੰਞਾ ਪਾਰਬ੍ਰਹਮ; ਪ੍ਰਾਨ ਅਧਾਰਾ ॥੧॥ ਸੁਣਿ ਸਖੀਅ ਸਹੇਲੜੀਹੋ; ਮਿਲਿ ਮੰਗਲੁ ਗਾਵਹ ਰਾਮ ॥ ਮਨਿ ਤਨਿ ਪ੍ਰੇਮੁ ਕਰੇ; ਤਿਸੁ ਪ੍ਰਭ ਕਉ ਰਾਵਹ ਰਾਮ ॥ ਕਰਿ ਪ੍ਰੇਮੁ ਰਾਵਹ. ਤਿਸੈ ਭਾਵਹ; ਇਕ ਨਿਮਖ ਪਲਕ. ਨ ਤਿਆਗੀਐ ॥ ਗਹਿ ਕੰਠਿ ਲਾਈਐ. ਨਹ ਲਜਾਈਐ; ਚਰਨ ਰਜ ਮਨੁ ਪਾਗੀਐ ॥ ਭਗਤਿ ਠਗਉਰੀ ਪਾਇ. ਮੋਹਹ; ਅਨਤ ਕਤਹੂ. ਨ ਧਾਵਹ ॥ ਬਿਨਵੰਤਿ ਨਾਨਕ. ਮਿਲਿ ਸੰਗਿ ਸਾਜਨ; ਅਮਰ ਪਦਵੀ ਪਾਵਹ ॥੨॥ ਬਿਸਮਨ ਬਿਸਮ ਭਈ; ਪੇਖਿ ਗੁਣ ਅਬਿਨਾਸੀ ਰਾਮ ॥ ਕਰੁ ਗਹਿ ਭੁਜਾ ਗਹੀ; ਕਟਿ ਜਮ ਕੀ ਫਾਸੀ ਰਾਮ ॥ ਗਹਿ ਭੁਜਾ ਲੀਨੑੀ. ਦਾਸਿ ਕੀਨੑੀ; ਅੰਕੁਰਿ ਉਦੋਤੁ ਜਣਾਇਆ ॥ ਮਲਨ ਮੋਹ ਬਿਕਾਰ ਨਾਠੇ; ਦਿਵਸ ਨਿਰਮਲ ਆਇਆ ॥ ਦ੍ਰਿਸਟਿ ਧਾਰੀ ਮਨਿ ਪਿਆਰੀ; ਮਹਾ ਦੁਰਮਤਿ ਨਾਸੀ ॥ ਬਿਨਵੰਤਿ ਨਾਨਕ. ਭਈ ਨਿਰਮਲ; ਪ੍ਰਭ ਮਿਲੇ ਅਬਿਨਾਸੀ ॥੩॥ ਸੂਰਜ ਕਿਰਣਿ ਮਿਲੇ; ਜਲ ਕਾ ਜਲੁ ਹੂਆ. ਰਾਮ ॥ ਜੋਤੀ ਜੋਤਿ ਰਲੀ; ਸੰਪੂਰਨੁ ਥੀਆ ਰਾਮ ॥ ਬ੍ਰਹਮੁ ਦੀਸੈ ਬ੍ਰਹਮੁ ਸੁਣੀਐ; ਏਕੁ ਏਕੁ ਵਖਾਣੀਐ ॥ ਆਤਮ ਪਸਾਰਾ ਕਰਣਹਾਰਾ; ਪ੍ਰਭ ਬਿਨਾ. ਨਹੀ ਜਾਣੀਐ ॥ ਆਪਿ ਕਰਤਾ ਆਪਿ ਭੁਗਤਾ; ਆਪਿ ਕਾਰਣੁ ਕੀਆ ॥ ਬਿਨਵੰਤਿ ਨਾਨਕ. ਸੇਈ ਜਾਣਹਿ; ਜਿਨੑੀ ਹਰਿ ਰਸੁ ਪੀਆ ॥੪॥੨॥
Источники и права