couponatlas.

Гуру Грантх Сахиб (гурмукхи): Анг 847

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਿਲਾਵਲੁ ਮਹਲਾ ੫ ਛੰਤ ॥ ੴ ਸਤਿਗੁਰ ਪ੍ਰਸਾਦਿ ॥ ਸਖੀ ਆਉ ਸਖੀ, ਵਸਿ ਆਉ ਸਖੀ; ਅਸੀ. ਪਿਰ ਕਾ ਮੰਗਲੁ ਗਾਵਹ ॥ ਤਜਿ ਮਾਨੁ ਸਖੀ. ਤਜਿ ਮਾਨੁ ਸਖੀ; ਮਤੁ ਆਪਣੇ ਪ੍ਰੀਤਮ ਭਾਵਹ ॥ ਤਜਿ ਮਾਨੁ ਮੋਹੁ ਬਿਕਾਰੁ ਦੂਜਾ; ਸੇਵਿ ਏਕੁ ਨਿਰੰਜਨੋ ॥ ਲਗੁ ਚਰਣ ਸਰਣ, ਦਇਆਲ ਪ੍ਰੀਤਮ; ਸਗਲ ਦੁਰਤ, ਬਿਖੰਡਨੋ ॥ ਹੋਇ ਦਾਸ ਦਾਸੀ. ਤਜਿ ਉਦਾਸੀ; ਬਹੁੜਿ ਬਿਧੀ. ਨ ਧਾਵਾ ॥ ਨਾਨਕੁ ਪਇਅੰਪੈ ਕਰਹੁ ਕਿਰਪਾ; ਤਾਮਿ ਮੰਗਲੁ ਗਾਵਾ ॥੧॥ ਅੰਮ੍ਰਿਤੁ ਪ੍ਰਿਅ ਕਾ ਨਾਮੁ; ਮੈ ਅੰਧੁਲੇ ਟੋਹਨੀ ॥ ਓਹ ਜੋਹੈ ਬਹੁ ਪਰਕਾਰ; ਸੁੰਦਰਿ ਮੋਹਨੀ ॥ ਮੋਹਨੀ ਮਹਾ ਬਚਿਤ੍ਰਿ ਚੰਚਲਿ; ਅਨਿਕ ਭਾਵ ਦਿਖਾਵਏ ॥ ਹੋਇ ਢੀਠ ਮੀਠੀ ਮਨਹਿ ਲਾਗੈ; ਨਾਮੁ ਲੈਣ. ਨ ਆਵਏ ॥ ਗ੍ਰਿਹ ਬਨਹਿ ਤੀਰੈ ਬਰਤ ਪੂਜਾ; ਬਾਟ ਘਾਟੈ ਜੋਹਨੀ ॥ ਨਾਨਕੁ ਪਇਅੰਪੈ, ਦਇਆ ਧਾਰਹੁ; ਮੈ. ਨਾਮੁ ਅੰਧੁਲੇ ਟੋਹਨੀ ॥੨॥ ਮੋਹਿ ਅਨਾਥ. ਪ੍ਰਿਅ ਨਾਥ; ਜਿਉ ਜਾਨਹੁ ਤਿਉ ਰਖਹੁ ॥ ਚਤੁਰਾਈ ਮੋਹਿ ਨਾਹਿ; ਰੀਝਾਵਉ ਕਹਿ ਮੁਖਹੁ ॥ ਨਹ ਚਤੁਰਿ ਸੁਘਰਿ ਸੁਜਾਨ ਬੇਤੀ; ਮੋਹਿ ਨਿਰਗੁਨਿ. ਗੁਨੁ ਨਹੀ ॥ ਨਹ ਰੂਪ. ਧੂਪ ਨ ਨੈਣ ਬੰਕੇ; ਜਹ ਭਾਵੈ ਤਹ ਰਖੁ ਤੁਹੀ ॥ ਜੈ ਜੈ ਜਇਅੰਪਹਿ, ਸਗਲ ਜਾ ਕਉ; ਕਰੁਣਾਪਤਿ. ਗਤਿ ਕਿਨਿ ਲਖਹੁ ॥ ਨਾਨਕੁ ਪਇਅੰਪੈ ਸੇਵ ਸੇਵਕੁ; ਜਿਉ ਜਾਨਹੁ ਤਿਉ ਮੋਹਿ ਰਖਹੁ ॥੩॥ ਮੋਹਿ ਮਛੁਲੀ. ਤੁਮ ਨੀਰ; ਤੁਝ ਬਿਨੁ ਕਿਉ ਸਰੈ ॥ ਮੋਹਿ ਚਾਤ੍ਰਿਕ. ਤੁਮੑ ਬੂੰਦ; ਤ੍ਰਿਪਤਉ ਮੁਖਿ ਪਰੈ ॥ ਮੁਖਿ ਪਰੈ. ਹਰੈ ਪਿਆਸ ਮੇਰੀ; ਜੀਅ ਹੀਆ ਪ੍ਰਾਨਪਤੇ ॥ ਲਾਡਿਲੇ. ਲਾਡ ਲਡਾਇ ਸਭ ਮਹਿ; ਮਿਲੁ ਹਮਾਰੀ ਹੋਇ ਗਤੇ ॥ ਚੀਤਿ ਚਿਤਵਉ ਮਿਟੁ ਅੰਧਾਰੇ; ਜਿਉ ਆਸ ਚਕਵੀ ਦਿਨੁ ਚਰੈ ॥ ਨਾਨਕੁ ਪਇਅੰਪੈ ਪ੍ਰਿਅ ਸੰਗਿ ਮੇਲੀ; ਮਛੁਲੀ ਨੀਰੁ. ਨ ਵੀਸਰੈ ॥੪॥ ਧਨਿ ਧੰਨਿ ਹਮਾਰੇ ਭਾਗ; ਘਰਿ ਆਇਆ ਪਿਰੁ ਮੇਰਾ ॥ ਸੋਹੇ ਬੰਕ ਦੁਆਰ; ਸਗਲਾ ਬਨੁ ਹਰਾ ॥ ਹਰ ਹਰਾ ਸੁਆਮੀ ਸੁਖਹ ਗਾਮੀ; ਅਨਦ ਮੰਗਲ ਰਸੁ ਘਣਾ ॥ ਨਵਲ ਨਵਤਨ ਨਾਹੁ ਬਾਲਾ; ਕਵਨ ਰਸਨਾ ਗੁਨ ਭਣਾ ॥ ਮੇਰੀ ਸੇਜ ਸੋਹੀ ਦੇਖਿ ਮੋਹੀ; ਸਗਲ ਸਹਸਾ ਦੁਖੁ ਹਰਾ ॥ ਨਾਨਕੁ ਪਇਅੰਪੈ ਮੇਰੀ ਆਸ ਪੂਰੀ; ਮਿਲੇ ਸੁਆਮੀ ਅਪਰੰਪਰਾ ॥੫॥੧॥੩॥ ਬਿਲਾਵਲੁ ਮਹਲਾ ੫ ਛੰਤ ਮੰਗਲ ॥ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਸੁੰਦਰ ਸਾਂਤਿ ਦਇਆਲ ਪ੍ਰਭ; ਸਰਬ ਸੁਖਾ ਨਿਧਿ ਪੀਉ ॥
Источники и права