couponatlas.

Гуру Грантх Сахиб (гурмукхи): Анг 849

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਿਲਾਵਲ ਕੀ ਵਾਰ ਮਹਲਾ ੪ ॥ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ; ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ; ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ; ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ; ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ; ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ. ਜੀਵੈ ਦੇਖਿ ਹਰਿ; ਇਕ ਨਿਮਖ ਘੜੀ ਮੁਖਿ ਲਾਗੁ ॥੧॥ ਮਃ ੩ ॥ ਬਿਲਾਵਲੁ ਤਬ ਹੀ ਕੀਜੀਐ; ਜਬ ਮੁਖਿ ਹੋਵੈ ਨਾਮੁ ॥ ਰਾਗ ਨਾਦ ਸਬਦਿ ਸੋਹਣੇ; ਜਾ ਲਾਗੈ ਸਹਜਿ ਧਿਆਨੁ ॥ ਰਾਗ ਨਾਦ ਛੋਡਿ. ਹਰਿ ਸੇਵੀਐ; ਤਾ ਦਰਗਹ ਪਾਈਐ ਮਾਨੁ ॥ ਨਾਨਕ. ਗੁਰਮੁਖਿ ਬ੍ਰਹਮੁ ਬੀਚਾਰੀਐ; ਚੂਕੈ ਮਨਿ ਅਭਿਮਾਨੁ ॥੨॥ ਪਉੜੀ ॥ ਤੂ ਹਰਿ ਪ੍ਰਭੁ ਆਪਿ ਅਗੰਮੁ ਹੈ; ਸਭਿ ਤੁਧੁ ਉਪਾਇਆ ॥ ਤੂ ਆਪੇ ਆਪਿ ਵਰਤਦਾ; ਸਭੁ ਜਗਤੁ ਸਬਾਇਆ ॥ ਤੁਧੁ ਆਪੇ ਤਾੜੀ ਲਾਈਐ; ਆਪੇ ਗੁਣ ਗਾਇਆ ॥ ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ; ਅੰਤਿ ਲਏ ਛਡਾਇਆ ॥ ਜਿਨਿ ਸੇਵਿਆ ਤਿਨਿ ਸੁਖੁ ਪਾਇਆ; ਹਰਿ ਨਾਮਿ ਸਮਾਇਆ ॥੧॥ ਸਲੋਕ ਮਃ ੩ ॥ ਦੂਜੈ ਭਾਇ ਬਿਲਾਵਲੁ. ਨ ਹੋਵਈ; ਮਨਮੁਖਿ ਥਾਇ. ਨ ਪਾਇ ॥ ਪਾਖੰਡਿ. ਭਗਤਿ, ਨ ਹੋਵਈ; ਪਾਰਬ੍ਰਹਮੁ. ਨ ਪਾਇਆ ਜਾਇ ॥ ਮਨਹਠਿ ਕਰਮ ਕਮਾਵਣੇ; ਥਾਇ, ਨ ਕੋਈ ਪਾਇ ॥ ਨਾਨਕ ਗੁਰਮੁਖਿ. ਆਪੁ ਬੀਚਾਰੀਐ; ਵਿਚਹੁ ਆਪੁ ਗਵਾਇ ॥ ਆਪੇ ਆਪਿ ਪਾਰਬ੍ਰਹਮੁ ਹੈ; ਪਾਰਬ੍ਰਹਮੁ ਵਸਿਆ ਮਨਿ ਆਇ ॥ ਜੰਮਣੁ ਮਰਣਾ ਕਟਿਆ; ਜੋਤੀ ਜੋਤਿ ਮਿਲਾਇ ॥੧॥ ਮਃ ੩ ॥ ਬਿਲਾਵਲੁ ਕਰਿਹੁ ਤੁਮੑ ਪਿਆਰਿਹੋ; ਏਕਸੁ ਸਿਉ ਲਿਵ ਲਾਇ ॥ ਜਨਮ ਮਰਣ ਦੁਖੁ ਕਟੀਐ; ਸਚੇ ਰਹੈ ਸਮਾਇ ॥ ਸਦਾ ਬਿਲਾਵਲੁ ਅਨੰਦੁ ਹੈ; ਜੇ ਚਲਹਿ ਸਤਿਗੁਰ ਭਾਇ ॥ ਸਤਸੰਗਤੀ ਬਹਿ ਭਾਉ ਕਰਿ; ਸਦਾ ਹਰਿ ਕੇ ਗੁਣ ਗਾਇ ॥ ਨਾਨਕ. ਸੇ ਜਨ ਸੋਹਣੇ; ਜਿ ਗੁਰਮੁਖਿ ਮੇਲਿ ਮਿਲਾਇ ॥੨॥ ਪਉੜੀ ॥ ਸਭਨਾ ਜੀਆ ਵਿਚਿ ਹਰਿ ਆਪਿ; ਸੋ ਭਗਤਾ ਕਾ ਮਿਤੁ ਹਰਿ ॥ ਸਭੁ ਕੋਈ ਹਰਿ ਕੈ ਵਸਿ; ਭਗਤਾ ਕੈ ਅਨੰਦੁ ਘਰਿ ॥ ਹਰਿ ਭਗਤਾ ਕਾ ਮੇਲੀ ਸਰਬਤ; ਸਉ ਨਿਸੁਲ ਜਨ. ਟੰਗ ਧਰਿ ॥ ਹਰਿ ਸਭਨਾ ਕਾ ਹੈ ਖਸਮੁ; ਸੋ ਭਗਤ ਜਨ ਚਿਤਿ ਕਰਿ ॥ ਤੁਧੁ ਅਪੜਿ ਕੋਇ. ਨ ਸਕੈ; ਸਭ ਝਖਿ ਝਖਿ ਪਵੈ ਝੜਿ ॥੨॥
Источники и права