couponatlas.

Гуру Грантх Сахиб (гурмукхи): Анг 851

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਨਮੁਖ ਅਗਿਆਨੀ ਅੰਧੁਲੇ; ਜਨਮਿ ਮਰਹਿ ਫਿਰਿ ਆਵੈ ਜਾਏ ॥ ਕਾਰਜ ਸਿਧਿ. ਨ ਹੋਵਨੀ ਅੰਤਿ; ਗਇਆ ਪਛੁਤਾਏ ॥ ਜਿਸੁ ਕਰਮੁ ਹੋਵੈ. ਤਿਸੁ ਸਤਿਗੁਰੁ ਮਿਲੈ; ਸੋ ਹਰਿ ਹਰਿ ਨਾਮੁ ਧਿਆਏ ॥ ਨਾਮਿ ਰਤੇ ਜਨ. ਸਦਾ ਸੁਖੁ ਪਾਇਨੑਿ; ਜਨ ਨਾਨਕ. ਤਿਨ ਬਲਿ ਜਾਏ ॥੧॥ ਮਃ ੩ ॥ ਆਸਾ ਮਨਸਾ ਜਗਿ ਮੋਹਣੀ; ਜਿਨਿ ਮੋਹਿਆ ਸੰਸਾਰੁ ॥ ਸਭੁ ਕੋ ਜਮ ਕੇ ਚੀਰੇ ਵਿਚਿ ਹੈ; ਜੇਤਾ ਸਭੁ ਆਕਾਰੁ ॥ ਹੁਕਮੀ ਹੀ ਜਮੁ ਲਗਦਾ; ਸੋ ਉਬਰੈ ਜਿਸੁ ਬਖਸੈ ਕਰਤਾਰੁ ॥ ਨਾਨਕ. ਗੁਰ ਪਰਸਾਦੀ ਏਹੁ ਮਨੁ ਤਾਂ ਤਰੈ; ਜਾ ਛੋਡੈ ਅਹੰਕਾਰੁ ॥ ਆਸਾ ਮਨਸਾ ਮਾਰੇ. ਨਿਰਾਸੁ ਹੋਇ; ਗੁਰਸਬਦੀ ਵੀਚਾਰੁ ॥੨॥ ਪਉੜੀ ॥ ਜਿਥੈ ਜਾਈਐ ਜਗਤ ਮਹਿ; ਤਿਥੈ ਹਰਿ ਸਾਈ ॥ ਅਗੈ ਸਭੁ ਆਪੇ ਵਰਤਦਾ; ਹਰਿ ਸਚਾ ਨਿਆਈ ॥ ਕੂੜਿਆਰਾ ਕੇ ਮੁਹ ਫਿਟਕੀਅਹਿ; ਸਚੁ ਭਗਤਿ ਵਡਿਆਈ ॥ ਸਚੁ ਸਾਹਿਬੁ ਸਚਾ ਨਿਆਉ ਹੈ; ਸਿਰਿ ਨਿੰਦਕ ਛਾਈ ॥ ਜਨ ਨਾਨਕ. ਸਚੁ ਅਰਾਧਿਆ; ਗੁਰਮੁਖਿ ਸੁਖੁ ਪਾਈ ॥੫॥ ਸਲੋਕ ਮਃ ੩ ॥ ਪੂਰੈ ਭਾਗਿ ਸਤਿਗੁਰੁ ਪਾਈਐ; ਜੇ ਹਰਿ ਪ੍ਰਭੁ ਬਖਸ ਕਰੇਇ ॥ ਓਪਾਵਾ ਸਿਰਿ ਓਪਾਉ ਹੈ; ਨਾਉ ਪਰਾਪਤਿ ਹੋਇ ॥ ਅੰਦਰੁ ਸੀਤਲੁ ਸਾਂਤਿ ਹੈ; ਹਿਰਦੈ ਸਦਾ ਸੁਖੁ ਹੋਇ ॥ ਅੰਮ੍ਰਿਤੁ ਖਾਣਾ ਪੈਨੑਣਾ; ਨਾਨਕ. ਨਾਇ ਵਡਿਆਈ ਹੋਇ ॥੧॥ ਮਃ ੩ ॥ ਏ ਮਨ ਗੁਰ ਕੀ ਸਿਖ ਸੁਣਿ; ਪਾਇਹਿ ਗੁਣੀ ਨਿਧਾਨੁ ॥ ਸੁਖਦਾਤਾ ਤੇਰੈ ਮਨਿ ਵਸੈ; ਹਉਮੈ ਜਾਇ ਅਭਿਮਾਨੁ ॥ ਨਾਨਕ. ਨਦਰੀ ਪਾਈਐ; ਅੰਮ੍ਰਿਤੁ ਗੁਣੀ ਨਿਧਾਨੁ ॥੨॥ ਪਉੜੀ ॥ ਜਿਤਨੇ ਪਾਤਿਸਾਹ ਸਾਹ, ਰਾਜੇ ਖਾਨ ਉਮਰਾਵ ਸਿਕਦਾਰ ਹਹਿ; ਤਿਤਨੇ ਸਭਿ ਹਰਿ ਕੇ ਕੀਏ ॥ ਜੋ ਕਿਛੁ ਹਰਿ ਕਰਾਵੈ, ਸੁ ਓਇ ਕਰਹਿ; ਸਭਿ ਹਰਿ ਕੇ ਅਰਥੀਏ ॥ ਸੋ ਐਸਾ ਹਰਿ ਸਭਨਾ ਕਾ ਪ੍ਰਭੁ, ਸਤਿਗੁਰ ਕੈ ਵਲਿ ਹੈ; ਤਿਨਿ ਸਭਿ ਵਰਨ ਚਾਰੇ ਖਾਣੀ, ਸਭ ਸ੍ਰਿਸਟਿ ਗੋਲੇ ਕਰਿ; ਸਤਿਗੁਰ ਅਗੈ ਕਾਰ ਕਮਾਵਣ ਕਉ ਦੀਏ ॥ ਹਰਿ ਸੇਵੇ ਕੀ ਐਸੀ ਵਡਿਆਈ ਦੇਖਹੁ ਹਰਿ ਸੰਤਹੁ; ਜਿਨਿ ਵਿਚਹੁ ਕਾਇਆ ਨਗਰੀ. ਦੁਸਮਨ ਦੂਤ ਸਭਿ ਮਾਰਿ ਕਢੀਏ ॥ ਹਰਿ ਹਰਿ ਕਿਰਪਾਲੁ ਹੋਆ ਭਗਤ ਜਨਾ ਉਪਰਿ; ਹਰਿ ਆਪਣੀ ਕਿਰਪਾ ਕਰਿ. ਹਰਿ ਆਪਿ ਰਖਿ ਲੀਏ ॥੬॥ ਸਲੋਕ ਮਃ ੩ ॥ ਅੰਦਰਿ ਕਪਟੁ ਸਦਾ ਦੁਖੁ ਹੈ; ਮਨਮੁਖ ਧਿਆਨੁ. ਨ ਲਾਗੈ ॥ ਦੁਖ ਵਿਚਿ ਕਾਰ ਕਮਾਵਣੀ; ਦੁਖੁ ਵਰਤੈ ਦੁਖੁ ਆਗੈ ॥ ਕਰਮੀ ਸਤਿਗੁਰੁ ਭੇਟੀਐ; ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ. ਸਹਜੇ ਸੁਖੁ ਹੋਇ; ਅੰਦਰਹੁ ਭ੍ਰਮੁ ਭਉ ਭਾਗੈ ॥੧॥ ਮਃ ੩ ॥ ਗੁਰਮੁਖਿ ਸਦਾ ਹਰਿ ਰੰਗੁ ਹੈ; ਹਰਿ ਕਾ ਨਾਉ ਮਨਿ ਭਾਇਆ ॥
Источники и права