couponatlas.

Гуру Грантх Сахиб (гурмукхи): Анг 852

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰਮੁਖਿ ਵੇਖਣੁ ਬੋਲਣਾ; ਨਾਮੁ ਜਪਤ ਸੁਖੁ ਪਾਇਆ ॥ ਨਾਨਕ. ਗੁਰਮੁਖਿ ਗਿਆਨੁ ਪ੍ਰਗਾਸਿਆ; ਤਿਮਰ ਅਗਿਆਨੁ ਅੰਧੇਰੁ ਚੁਕਾਇਆ ॥੨॥ ਮਃ ੩ ॥ ਮਨਮੁਖ ਮੈਲੇ; ਮਰਹਿ ਗਵਾਰ ॥ ਗੁਰਮੁਖਿ ਨਿਰਮਲ; ਹਰਿ ਰਾਖਿਆ ਉਰ ਧਾਰਿ ॥ ਭਨਤਿ ਨਾਨਕੁ; ਸੁਣਹੁ ਜਨ ਭਾਈ ॥ ਸਤਿਗੁਰੁ ਸੇਵਿਹੁ; ਹਉਮੈ ਮਲੁ ਜਾਈ ॥ ਅੰਦਰਿ ਸੰਸਾ ਦੂਖੁ ਵਿਆਪੇ; ਸਿਰਿ ਧੰਧਾ ਨਿਤ ਮਾਰ ॥ ਦੂਜੈ ਭਾਇ ਸੂਤੇ. ਕਬਹੁ, ਨ ਜਾਗਹਿ; ਮਾਇਆ ਮੋਹ ਪਿਆਰ ॥ ਨਾਮੁ. ਨ ਚੇਤਹਿ, ਸਬਦੁ. ਨ ਵੀਚਾਰਹਿ; ਇਹੁ ਮਨਮੁਖ ਕਾ ਬੀਚਾਰ ॥ ਹਰਿ ਨਾਮੁ. ਨ ਭਾਇਆ. ਬਿਰਥਾ ਜਨਮੁ ਗਵਾਇਆ; ਨਾਨਕ. ਜਮੁ ਮਾਰਿ ਕਰੇ ਖੁਆਰ ॥੩॥ ਪਉੜੀ ॥ ਜਿਸ ਨੋ ਹਰਿ ਭਗਤਿ ਸਚੁ ਬਖਸੀਅਨੁ; ਸੋ ਸਚਾ ਸਾਹੁ ॥ ਤਿਸ ਕੀ ਮੁਹਤਾਜੀ. ਲੋਕੁ ਕਢਦਾ; ਹੋਰਤੁ ਹਟਿ. ਨ ਵਥੁ, ਨ ਵੇਸਾਹੁ ॥ ਭਗਤ ਜਨਾ ਕਉ ਸਨਮੁਖੁ ਹੋਵੈ, ਸੁ ਹਰਿ ਰਾਸਿ ਲਏ; ਵੇਮੁਖ ਭਸੁ ਪਾਹੁ ॥ ਹਰਿ ਕੇ ਨਾਮ ਕੇ ਵਾਪਾਰੀ. ਹਰਿ ਭਗਤ ਹਹਿ; ਜਮੁ ਜਾਗਾਤੀ ਤਿਨਾ ਨੇੜਿ. ਨ ਜਾਹੁ ॥ ਜਨ ਨਾਨਕਿ. ਹਰਿ ਨਾਮ ਧਨੁ ਲਦਿਆ; ਸਦਾ ਵੇਪਰਵਾਹੁ ॥੭॥ ਸਲੋਕ ਮਃ ੩ ॥ ਇਸੁ ਜੁਗ ਮਹਿ. ਭਗਤੀ ਹਰਿ ਧਨੁ ਖਟਿਆ; ਹੋਰੁ ਸਭੁ ਜਗਤੁ ਭਰਮਿ ਭੁਲਾਇਆ ॥ ਗੁਰ ਪਰਸਾਦੀ ਨਾਮੁ ਮਨਿ ਵਸਿਆ; ਅਨਦਿਨੁ ਨਾਮੁ ਧਿਆਇਆ ॥ ਬਿਖਿਆ ਮਾਹਿ ਉਦਾਸ ਹੈ; ਹਉਮੈ ਸਬਦਿ ਜਲਾਇਆ ॥ ਆਪਿ ਤਰਿਆ ਕੁਲ ਉਧਰੇ; ਧੰਨੁ ਜਣੇਦੀ ਮਾਇਆ ॥ ਸਦਾ ਸਹਜੁ ਸੁਖੁ ਮਨਿ ਵਸਿਆ; ਸਚੇ ਸਿਉ ਲਿਵ ਲਾਇਆ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਭੁਲੇ; ਹਉਮੈ ਮੋਹੁ ਵਧਾਇਆ ॥ ਪੰਡਿਤ ਪੜਿ ਪੜਿ ਮੋਨੀ ਭੁਲੇ; ਦੂਜੈ ਭਾਇ ਚਿਤੁ ਲਾਇਆ ॥ ਜੋਗੀ ਜੰਗਮ ਸੰਨਿਆਸੀ ਭੁਲੇ; ਵਿਣੁ ਗੁਰ ਤਤੁ. ਨ ਪਾਇਆ ॥ ਮਨਮੁਖ ਦੁਖੀਏ ਸਦਾ ਭ੍ਰਮਿ ਭੁਲੇ; ਤਿਨੑੀ ਬਿਰਥਾ ਜਨਮੁ ਗਵਾਇਆ ॥ ਨਾਨਕ. ਨਾਮਿ ਰਤੇ, ਸੇਈ ਜਨ ਸਮਧੇ; ਜਿ ਆਪੇ ਬਖਸਿ ਮਿਲਾਇਆ ॥੧॥ ਮਃ ੩ ॥ ਨਾਨਕ. ਸੋ ਸਾਲਾਹੀਐ; ਜਿਸੁ ਵਸਿ ਸਭੁ ਕਿਛੁ ਹੋਇ ॥ ਤਿਸਹਿ ਸਰੇਵਹੁ ਪ੍ਰਾਣੀਹੋ; ਤਿਸੁ ਬਿਨੁ ਅਵਰੁ. ਨ ਕੋਇ ॥ ਗੁਰਮੁਖਿ ਅੰਤਰਿ ਮਨਿ ਵਸੈ; ਸਦਾ ਸਦਾ ਸੁਖੁ ਹੋਇ ॥੨॥ ਪਉੜੀ ॥ ਜਿਨੀ ਗੁਰਮੁਖਿ. ਹਰਿ ਨਾਮ ਧਨੁ, ਨ ਖਟਿਓ; ਸੇ ਦੇਵਾਲੀਏ ਜੁਗ ਮਾਹਿ ॥ ਓਇ ਮੰਗਦੇ ਫਿਰਹਿ ਸਭ ਜਗਤ ਮਹਿ; ਕੋਈ ਮੁਹਿ ਥੁਕ. ਨ ਤਿਨ ਕਉ ਪਾਹਿ ॥ ਪਰਾਈ ਬਖੀਲੀ ਕਰਹਿ. ਆਪਣੀ ਪਰਤੀਤਿ ਖੋਵਨਿ; ਸਗਵਾ ਭੀ ਆਪੁ ਲਖਾਹਿ ॥ ਜਿਸੁ ਧਨ ਕਾਰਣਿ ਚੁਗਲੀ ਕਰਹਿ, ਸੋ ਧਨੁ. ਚੁਗਲੀ ਹਥਿ, ਨ ਆਵੈ; ਓਇ ਭਾਵੈ ਤਿਥੈ ਜਾਹਿ ॥
Источники и права