couponatlas.

Гуру Грантх Сахиб (гурмукхи): Анг 853

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰਮੁਖਿ ਸੇਵਕ ਭਾਇ, ਹਰਿ ਧਨੁ ਮਿਲੈ; ਤਿਥਹੁ ਕਰਮਹੀਣ ਲੈ. ਨ ਸਕਹਿ; ਹੋਰ ਥੈ ਦੇਸ ਦਿਸੰਤਰਿ, ਹਰਿ ਧਨੁ ਨਾਹਿ ॥੮॥ ਸਲੋਕ ਮਃ ੩ ॥ ਗੁਰਮੁਖਿ ਸੰਸਾ ਮੂਲਿ. ਨ ਹੋਵਈ; ਚਿੰਤਾ ਵਿਚਹੁ ਜਾਇ ॥ ਜੋ ਕਿਛੁ ਹੋਇ ਸੁ ਸਹਜੇ ਹੋਇ; ਕਹਣਾ ਕਿਛੂ. ਨ ਜਾਇ ॥ ਨਾਨਕ. ਤਿਨ ਕਾ ਆਖਿਆ ਆਪਿ ਸੁਣੇ; ਜਿ ਲਇਅਨੁ ਪੰਨੈ ਪਾਇ ॥੧॥ ਮਃ ੩ ॥ ਕਾਲੁ ਮਾਰਿ ਮਨਸਾ ਮਨਹਿ ਸਮਾਣੀ; ਅੰਤਰਿ ਨਿਰਮਲੁ ਨਾਉ ॥ ਅਨਦਿਨੁ ਜਾਗੈ. ਕਦੇ, ਨ ਸੋਵੈ; ਸਹਜੇ ਅੰਮ੍ਰਿਤੁ ਪਿਆਉ ॥ ਮੀਠਾ ਬੋਲੇ ਅੰਮ੍ਰਿਤ ਬਾਣੀ; ਅਨਦਿਨੁ ਹਰਿ ਗੁਣ ਗਾਉ ॥ ਨਿਜ ਘਰਿ ਵਾਸਾ ਸਦਾ ਸੋਹਦੇ; ਨਾਨਕ. ਤਿਨ ਮਿਲਿਆ ਸੁਖੁ ਪਾਉ ॥੨॥ ਪਉੜੀ ॥ ਹਰਿ ਧਨੁ ਰਤਨ ਜਵੇਹਰੀ; ਸੋ ਗੁਰਿ. ਹਰਿ ਧਨੁ ਹਰਿ ਪਾਸਹੁ ਦੇਵਾਇਆ ॥ ਜੇ ਕਿਸੈ. ਕਿਹੁ ਦਿਸਿ ਆਵੈ, ਤਾ ਕੋਈ ਕਿਹੁ ਮੰਗਿ ਲਏ; ਅਕੈ ਕੋਈ ਕਿਹੁ ਦੇਵਾਏ, ਏਹੁ ਹਰਿ ਧਨੁ ਜੋਰਿ ਕੀਤੈ; ਕਿਸੈ ਨਾਲਿ. ਨ ਜਾਇ ਵੰਡਾਇਆ ॥ ਜਿਸ ਨੋ ਸਤਿਗੁਰ ਨਾਲਿ. ਹਰਿ ਸਰਧਾ ਲਾਏ, ਤਿਸੁ. ਹਰਿ ਧਨ ਕੀ ਵੰਡ ਹਥਿ ਆਵੈ; ਜਿਸ ਨੋ ਕਰਤੈ, ਧੁਰਿ ਲਿਖਿ ਪਾਇਆ ॥ ਇਸੁ ਹਰਿ ਧਨ ਕਾ ਕੋਈ ਸਰੀਕੁ ਨਾਹੀ; ਕਿਸੈ ਕਾ ਖਤੁ ਨਾਹੀ, ਕਿਸੈ ਕੈ ਸੀਵ ਬੰਨੈ ਰੋਲੁ ਨਾਹੀ; ਜੇ ਕੋ. ਹਰਿ ਧਨ ਕੀ ਬਖੀਲੀ ਕਰੇ; ਤਿਸ ਕਾ ਮੁਹੁ. ਹਰਿ ਚਹੁ ਕੁੰਡਾ ਵਿਚਿ ਕਾਲਾ ਕਰਾਇਆ ॥ ਹਰਿ ਕੇ ਦਿਤੇ ਨਾਲਿ, ਕਿਸੈ ਜੋਰੁ ਬਖੀਲੀ. ਨ ਚਲਈ; ਦਿਹੁ ਦਿਹੁ ਨਿਤ ਨਿਤ ਚੜੈ ਸਵਾਇਆ ॥੯॥ ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ; ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ; ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ; ਸਚਾ ਸਬਦੁ ਬੀਚਾਰਿ ॥ ਨਾਨਕ. ਅਵਰੁ, ਨ ਸੁਝਈ; ਹਰਿ ਬਿਨੁ ਬਖਸਣਹਾਰੁ ॥੧॥ ਮਃ ੩ ॥ ਹਉਮੈ ਮਾਇਆ ਮੋਹਣੀ; ਦੂਜੈ ਲਗੈ ਜਾਇ ॥ ਨਾ ਇਹ ਮਾਰੀ. ਨ ਮਰੈ; ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ; ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ; ਨਾਮੁ ਵਸੈ ਮਨਿ ਆਇ ॥ ਨਾਨਕ. ਮਾਇਆ ਕਾ ਮਾਰਣੁ, ਸਬਦੁ ਹੈ; ਗੁਰਮੁਖਿ ਪਾਇਆ ਜਾਇ ॥੨॥ ਪਉੜੀ ॥ ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ; ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ, ਅਗਹੁ ਪਿਛਹੁ ਟੋਲਿ ਡਿਠਾ; ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ. ਤਿਥੈ ਮੇਰਾ ਸਤਿਗੁਰੂ; ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ, ਸੁ ਹਲਤਿ ਪਲਤਿ ਸਿਝੈ; ਜਿ ਵੇਮੁਖੁ ਹੋਵੈ. ਸੁ ਫਿਰੈ ਭਰਿਸਟ ਥਾਨੁ ॥
Источники и права