couponatlas.

Гуру Грантх Сахиб (гурмукхи): Анг 855

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪਉੜੀ ॥ ਕੋਈ ਨਿੰਦਕੁ ਹੋਵੈ ਸਤਿਗੁਰੂ ਕਾ; ਫਿਰਿ ਸਰਣਿ ਗੁਰ ਆਵੈ ॥ ਪਿਛਲੇ ਗੁਨਹ. ਸਤਿਗੁਰੁ ਬਖਸਿ ਲਏ; ਸਤਸੰਗਤਿ ਨਾਲਿ ਰਲਾਵੈ ॥ ਜਿਉ ਮੀਹਿ ਵੁਠੈ, ਗਲੀਆ ਨਾਲਿਆ ਟੋਭਿਆ ਕਾ ਜਲੁ; ਜਾਇ ਪਵੈ ਵਿਚਿ ਸੁਰਸਰੀ; ਸੁਰਸਰੀ ਮਿਲਤ. ਪਵਿਤ੍ਰੁ ਪਾਵਨੁ ਹੋਇ ਜਾਵੈ ॥ ਏਹ ਵਡਿਆਈ. ਸਤਿਗੁਰ ਨਿਰਵੈਰ ਵਿਚਿ; ਜਿਤੁ ਮਿਲਿਐ. ਤਿਸਨਾ ਭੁਖ ਉਤਰੈ; ਹਰਿ ਸਾਂਤਿ, ਤੜ ਆਵੈ ॥ ਨਾਨਕ. ਇਹੁ ਅਚਰਜੁ ਦੇਖਹੁ, ਮੇਰੇ ਹਰਿ ਸਚੇ ਸਾਹ ਕਾ; ਜਿ ਸਤਿਗੁਰੂ ਨੋ ਮੰਨੈ. ਸੁ ਸਭਨਾਂ ਭਾਵੈ ॥੧੩॥੧॥ ਸੁਧੁ ॥ ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ ॥ ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ਐਸੋ ਇਹੁ ਸੰਸਾਰੁ ਪੇਖਨਾ; ਰਹਨੁ. ਨ ਕੋਊ ਪਈਹੈ ਰੇ ॥ ਸੂਧੇ ਸੂਧੇ ਰੇਗਿ ਚਲਹੁ ਤੁਮ; ਨਤਰ ਕੁਧਕਾ ਦਿਵਈਹੈ ਰੇ ॥੧॥ ਰਹਾਉ ॥ ਬਾਰੇ ਬੂਢੇ ਤਰੁਨੇ ਭਈਆ; ਸਭਹੂ ਜਮੁ ਲੈ ਜਈਹੈ ਰੇ ॥ ਮਾਨਸੁ ਬਪੁਰਾ ਮੂਸਾ ਕੀਨੋ; ਮੀਚੁ ਬਿਲਈਆ ਖਈਹੈ ਰੇ ॥੧॥ ਧਨਵੰਤਾ ਅਰੁ ਨਿਰਧਨ ਮਨਈ; ਤਾ ਕੀ ਕਛੂ. ਨ ਕਾਨੀ ਰੇ ॥ ਰਾਜਾ ਪਰਜਾ ਸਮ ਕਰਿ ਮਾਰੈ; ਐਸੋ ਕਾਲੁ ਬਡਾਨੀ ਰੇ ॥੨॥ ਹਰਿ ਕੇ ਸੇਵਕ. ਜੋ ਹਰਿ ਭਾਏ; ਤਿਨੑ ਕੀ ਕਥਾ ਨਿਰਾਰੀ ਰੇ ॥ ਆਵਹਿ ਨ ਜਾਹਿ. ਨ ਕਬਹੂ ਮਰਤੇ; ਪਾਰਬ੍ਰਹਮ ਸੰਗਾਰੀ ਰੇ ॥੩॥ ਪੁਤ੍ਰ ਕਲਤ੍ਰ ਲਛਿਮੀ ਮਾਇਆ; ਇਹੈ ਤਜਹੁ ਜੀਅ ਜਾਨੀ ਰੇ ॥ ਕਹਤ ਕਬੀਰੁ. ਸੁਨਹੁ ਰੇ ਸੰਤਹੁ; ਮਿਲਿਹੈ ਸਾਰਿਗਪਾਨੀ ਰੇ ॥੪॥੧॥ ਬਿਲਾਵਲੁ ॥ ਬਿਦਿਆ. ਨ ਪਰਉ; ਬਾਦੁ. ਨਹੀ ਜਾਨਉ ॥ ਹਰਿ ਗੁਨ ਕਥਤ ਸੁਨਤ; ਬਉਰਾਨੋ ॥੧॥ ਮੇਰੇ ਬਾਬਾ. ਮੈ ਬਉਰਾ; ਸਭ ਖਲਕ ਸੈਆਨੀ, ਮੈ ਬਉਰਾ ॥ ਮੈ ਬਿਗਰਿਓ; ਬਿਗਰੈ ਮਤਿ ਅਉਰਾ ॥੧॥ ਰਹਾਉ ॥ ਆਪਿ. ਨ ਬਉਰਾ; ਰਾਮ ਕੀਓ ਬਉਰਾ ॥ ਸਤਿਗੁਰੁ; ਜਾਰਿ ਗਇਓ ਭ੍ਰਮੁ ਮੋਰਾ ॥੨॥ ਮੈ ਬਿਗਰੇ; ਅਪਨੀ ਮਤਿ ਖੋਈ ॥ ਮੇਰੇ ਭਰਮਿ; ਭੂਲਉ ਮਤਿ ਕੋਈ ॥੩॥ ਸੋ ਬਉਰਾ; ਜੋ ਆਪੁ. ਨ ਪਛਾਨੈ ॥ ਆਪੁ ਪਛਾਨੈ; ਤ ਏਕੈ ਜਾਨੈ ॥੪॥ ਅਬਹਿ. ਨ ਮਾਤਾ; ਸੁ ਕਬਹੁ. ਨ ਮਾਤਾ ॥ ਕਹਿ ਕਬੀਰ; ਰਾਮੈ ਰੰਗਿ ਰਾਤਾ ॥੫॥੨॥ ਬਿਲਾਵਲੁ ॥ ਗ੍ਰਿਹੁ ਤਜਿ. ਬਨ ਖੰਡ ਜਾਈਐ; ਚੁਨਿ ਖਾਈਐ ਕੰਦਾ ॥ ਅਜਹੁ ਬਿਕਾਰ. ਨ ਛੋਡਈ; ਪਾਪੀ ਮਨੁ ਮੰਦਾ ॥੧॥ ਕਿਉ ਛੂਟਉ ਕੈਸੇ ਤਰਉ; ਭਵਜਲ ਨਿਧਿ ਭਾਰੀ ॥ ਰਾਖੁ ਰਾਖੁ ਮੇਰੇ ਬੀਠੁਲਾ; ਜਨੁ ਸਰਨਿ ਤੁਮੑਾਰੀ ॥੧॥ ਰਹਾਉ ॥ ਬਿਖੈ ਬਿਖੈ ਕੀ ਬਾਸਨਾ; ਤਜੀਅ. ਨਹ ਜਾਈ ॥ ਅਨਿਕ ਜਤਨ ਕਰਿ ਰਾਖੀਐ; ਫਿਰਿ ਫਿਰਿ ਲਪਟਾਈ ॥੨॥
Источники и права