couponatlas.

Гуру Грантх Сахиб (гурмукхи): Анг 859

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ; ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ; ਪ੍ਰਭੁ. ਘਾਲਿਆ ਕਿਸੈ ਕਾ ਇਕੁ ਤਿਲੁ, ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ; ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ; ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ. ਆਸ ਅਵਰ ਕਾਹੂ ਕੀ ਕੀਜੈ; ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ. ਮਾਇਆ ਮੋਹ ਕੁਟੰਬੁ ਸਭੁ; ਮਤ ਤਿਸ ਕੀ ਆਸ ਲਗਿ, ਜਨਮੁ ਗਵਾਈ ॥ ਇਨੑ ਕੈ ਕਿਛੁ ਹਾਥਿ ਨਹੀ, ਕਹਾ ਕਰਹਿ ਇਹਿ ਬਪੁੜੇ; ਇਨੑ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ. ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ; ਜੋ ਤੁਝੁ ਤਾਰੈ, ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ, ਪਰਮਿਤ੍ਰੀ; ਮਤ ਤੂੰ ਜਾਣਹਿ, ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ; ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ. ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ; ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ; ਜੈਸੀ ਤੂ ਆਸ ਕਰਾਵਹਿ, ਤੈਸੀ ਕੋ ਆਸ ਕਰਾਈ ॥
Источники и права