couponatlas.

Гуру Грантх Сахиб (гурмукхи): Анг 866

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰ ਕੇ ਚਰਨ ਕਮਲ ਨਮਸਕਾਰਿ ॥ ਕਾਮੁ ਕ੍ਰੋਧੁ; ਇਸੁ ਤਨ ਤੇ ਮਾਰਿ ॥ ਹੋਇ ਰਹੀਐ ਸਗਲ ਕੀ ਰੀਨਾ ॥ ਘਟਿ ਘਟਿ ਰਮਈਆ; ਸਭ ਮਹਿ ਚੀਨਾ ॥੧॥ ਇਨ ਬਿਧਿ ਰਮਹੁ; ਗੋਪਾਲ ਗੋੁਬਿੰਦੁ ॥ ਤਨੁ ਧਨੁ ਪ੍ਰਭ ਕਾ; ਪ੍ਰਭ ਕੀ ਜਿੰਦੁ ॥੧॥ ਰਹਾਉ ॥ ਆਠ ਪਹਰ; ਹਰਿ ਕੇ ਗੁਣ ਗਾਉ ॥ ਜੀਅ ਪ੍ਰਾਨ ਕੋ; ਇਹੈ ਸੁਆਉ ॥ ਤਜਿ ਅਭਿਮਾਨੁ; ਜਾਨੁ ਪ੍ਰਭੁ ਸੰਗਿ ॥ ਸਾਧ ਪ੍ਰਸਾਦਿ; ਹਰਿ ਸਿਉ ਮਨੁ ਰੰਗਿ ॥੨॥ ਜਿਨਿ ਤੂੰ ਕੀਆ; ਤਿਸ ਕਉ ਜਾਨੁ ॥ ਆਗੈ ਦਰਗਹ ਪਾਵੈ ਮਾਨੁ ॥ ਮਨੁ ਤਨੁ ਨਿਰਮਲ; ਹੋਇ ਨਿਹਾਲੁ ॥ ਰਸਨਾ ਨਾਮੁ ਜਪਤ; ਗੋਪਾਲ ॥੩॥ ਕਰਿ ਕਿਰਪਾ; ਮੇਰੇ ਦੀਨ ਦਇਆਲਾ ॥ ਸਾਧੂ ਕੀ; ਮਨੁ ਮੰਗੈ ਰਵਾਲਾ ॥ ਹੋਹੁ ਦਇਆਲ; ਦੇਹੁ ਪ੍ਰਭ ਦਾਨੁ ॥ ਨਾਨਕੁ ਜਪਿ ਜੀਵੈ; ਪ੍ਰਭ ਨਾਮੁ ॥੪॥੧੧॥੧੩॥ ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ; ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ; ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ; ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ; ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ; ਮਿਲਾਏ ॥੨॥ ਕਰਮ ਧਰਮ; ਇਹੁ ਤਤੁ ਗਿਆਨੁ ॥ ਸਾਧਸੰਗਿ; ਜਪੀਐ ਹਰਿ ਨਾਮੁ ॥ ਸਾਗਰ ਤਰਿ; ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ; ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ. ਨ ਕਬਹੂ ਹਾਰਿ ॥ ਨਾਨਕ ਕਾ. ਅੰਗੁ ਕੀਆ; ਕਰਤਾਰਿ ॥੪॥੧੨॥੧੪॥ ਗੋਂਡ ਮਹਲਾ ੫ ॥ ਕਰਿ ਕਿਰਪਾ; ਸੁਖ ਅਨਦ ਕਰੇਇ ॥ ਬਾਲਕ ਰਾਖਿ ਲੀਏ ਗੁਰਦੇਵਿ ॥ ਪ੍ਰਭ ਕਿਰਪਾਲ ਦਇਆਲ ਗੋੁਬਿੰਦ ॥ ਜੀਅ ਜੰਤ ਸਗਲੇ ਬਖਸਿੰਦ ॥੧॥ ਤੇਰੀ ਸਰਣਿ; ਪ੍ਰਭ ਦੀਨ ਦਇਆਲ ॥ ਪਾਰਬ੍ਰਹਮ; ਜਪਿ ਸਦਾ ਨਿਹਾਲ ॥੧॥ ਰਹਾਉ ॥ ਪ੍ਰਭ ਦਇਆਲ; ਦੂਸਰ ਕੋਈ ਨਾਹੀ ॥ ਘਟ ਘਟ ਅੰਤਰਿ; ਸਰਬ ਸਮਾਹੀ ॥ ਅਪਨੇ ਦਾਸ ਕਾ. ਹਲਤੁ ਪਲਤੁ ਸਵਾਰੈ ॥ ਪਤਿਤ. ਪਾਵਨ; ਪ੍ਰਭ ਬਿਰਦੁ ਤੁਮੑਾਰੈ ॥੨॥ ਅਉਖਧ ਕੋਟਿ; ਸਿਮਰਿ ਗੋਬਿੰਦ ॥ ਤੰਤੁ ਮੰਤੁ; ਭਜੀਐ ਭਗਵੰਤ ॥ ਰੋਗ ਸੋਗ ਮਿਟੇ; ਪ੍ਰਭ ਧਿਆਏ ॥ ਮਨ ਬਾਂਛਤ; ਪੂਰਨ ਫਲ ਪਾਏ ॥੩॥ ਕਰਨ ਕਾਰਨ ਸਮਰਥ ਦਇਆਰ ॥ ਸਰਬ ਨਿਧਾਨ. ਮਹਾ ਬੀਚਾਰ ॥ ਨਾਨਕ ਬਖਸਿ ਲੀਏ; ਪ੍ਰਭਿ ਆਪਿ ॥ ਸਦਾ ਸਦਾ; ਏਕੋ ਹਰਿ ਜਾਪਿ ॥੪॥੧੩॥੧੫॥ ਗੋਂਡ ਮਹਲਾ ੫ ॥ ਹਰਿ ਹਰਿ ਨਾਮੁ; ਜਪਹੁ ਮੇਰੇ ਮੀਤ ॥
Источники и права