couponatlas.

Гуру Грантх Сахиб (гурмукхи): Анг 868

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਰਾਇਣ; ਸਭ ਮਾਹਿ ਨਿਵਾਸ ॥ ਨਾਰਾਇਣ; ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ; ਨਰਕਿ ਨ ਜਾਹਿ ॥ ਨਾਰਾਇਣ ਸੇਵਿ; ਸਗਲ ਫਲ ਪਾਹਿ ॥੧॥ ਨਾਰਾਇਣ; ਮਨ ਮਾਹਿ ਅਧਾਰ ॥ ਨਾਰਾਇਣ; ਬੋਹਿਥ ਸੰਸਾਰ ॥ ਨਾਰਾਇਣ ਕਹਤ; ਜਮੁ ਭਾਗਿ ਪਲਾਇਣ ॥ ਨਾਰਾਇਣ; ਦੰਤ ਭਾਨੇ ਡਾਇਣ ॥੨॥ ਨਾਰਾਇਣ; ਸਦ ਸਦ ਬਖਸਿੰਦ ॥ ਨਾਰਾਇਣ; ਕੀਨੇ ਸੂਖ ਅਨੰਦ ॥ ਨਾਰਾਇਣ; ਪ੍ਰਗਟ ਕੀਨੋ ਪਰਤਾਪ ॥ ਨਾਰਾਇਣ; ਸੰਤ ਕੋ ਮਾਈ ਬਾਪ ॥੩॥ ਨਾਰਾਇਣ; ਸਾਧਸੰਗਿ ਨਰਾਇਣ ॥ ਬਾਰੰ ਬਾਰ; ਨਰਾਇਣ ਗਾਇਣ ॥ ਬਸਤੁ ਅਗੋਚਰ; ਗੁਰ ਮਿਲਿ ਲਹੀ ॥ ਨਾਰਾਇਣ ਓਟ; ਨਾਨਕ ਦਾਸ ਗਹੀ ॥੪॥੧੭॥੧੯॥ ਗੋਂਡ ਮਹਲਾ ੫ ॥ ਜਾ ਕਉ ਰਾਖੈ; ਰਾਖਣਹਾਰੁ ॥ ਤਿਸ ਕਾ ਅੰਗੁ; ਕਰੇ ਨਿਰੰਕਾਰੁ ॥੧॥ ਰਹਾਉ ॥ ਮਾਤ ਗਰਭ ਮਹਿ; ਅਗਨਿ ਨ ਜੋਹੈ ॥ ਕਾਮੁ ਕ੍ਰੋਧੁ ਲੋਭੁ ਮੋਹੁ. ਨ ਪੋਹੈ ॥ ਸਾਧਸੰਗਿ; ਜਪੈ ਨਿਰੰਕਾਰੁ ॥ ਨਿੰਦਕ ਕੈ ਮੁਹਿ ਲਾਗੈ ਛਾਰੁ ॥੧॥ ਰਾਮ ਕਵਚੁ; ਦਾਸ ਕਾ ਸੰਨਾਹੁ ॥ ਦੂਤ ਦੁਸਟ; ਤਿਸੁ ਪੋਹਤ ਨਾਹਿ ॥ ਜੋ ਜੋ ਗਰਬੁ ਕਰੇ; ਸੋ ਜਾਇ ॥ ਗਰੀਬ ਦਾਸ ਕੀ; ਪ੍ਰਭੁ ਸਰਣਾਇ ॥੨॥ ਜੋ ਜੋ ਸਰਣਿ ਪਇਆ; ਹਰਿ ਰਾਇ ॥ ਸੋ ਦਾਸੁ ਰਖਿਆ; ਅਪਣੈ ਕੰਠਿ ਲਾਇ ॥ ਜੇ ਕੋ; ਬਹੁਤੁ ਕਰੇ ਅਹੰਕਾਰੁ ॥ ਓਹੁ ਖਿਨ ਮਹਿ ਰੁਲਤਾ; ਖਾਕੂ ਨਾਲਿ ॥੩॥ ਹੈ ਭੀ ਸਾਚਾ; ਹੋਵਣਹਾਰੁ ॥ ਸਦਾ ਸਦਾ ਜਾਈਁ ਬਲਿਹਾਰ ॥ ਅਪਣੇ ਦਾਸ ਰਖੇ; ਕਿਰਪਾ ਧਾਰਿ ॥ ਨਾਨਕ ਕੇ ਪ੍ਰਭ; ਪ੍ਰਾਣ ਅਧਾਰ ॥੪॥੧੮॥੨੦॥ ਗੋਂਡ ਮਹਲਾ ੫ ॥ ਅਚਰਜ ਕਥਾ; ਮਹਾ ਅਨੂਪ ॥ ਪ੍ਰਾਤਮਾ; ਪਾਰਬ੍ਰਹਮ ਕਾ ਰੂਪੁ ॥ ਰਹਾਉ ॥ ਨਾ ਇਹੁ ਬੂਢਾ; ਨਾ ਇਹੁ ਬਾਲਾ ॥ ਨਾ ਇਸੁ ਦੂਖੁ; ਨਹੀ ਜਮ ਜਾਲਾ ॥ ਨਾ ਇਹੁ ਬਿਨਸੈ; ਨਾ ਇਹੁ ਜਾਇ ॥ ਆਦਿ ਜੁਗਾਦੀ; ਰਹਿਆ ਸਮਾਇ ॥੧॥ ਨਾ ਇਸੁ ਉਸਨੁ; ਨਹੀ ਇਸੁ ਸੀਤੁ ॥ ਨਾ ਇਸੁ ਦੁਸਮਨੁ; ਨਾ ਇਸੁ ਮੀਤੁ ॥ ਨਾ ਇਸੁ ਹਰਖੁ; ਨਹੀ ਇਸੁ ਸੋਗੁ ॥ ਸਭੁ ਕਿਛੁ ਇਸ ਕਾ; ਇਹੁ ਕਰਨੈ ਜੋਗੁ ॥੨॥ ਨਾ ਇਸੁ ਬਾਪੁ; ਨਹੀ ਇਸੁ ਮਾਇਆ ॥ ਇਹੁ ਅਪਰੰਪਰੁ; ਹੋਤਾ ਆਇਆ ॥ ਪਾਪ ਪੁੰਨ ਕਾ ਇਸੁ ਲੇਪੁ; ਨ ਲਾਗੈ ॥ ਘਟ ਘਟ ਅੰਤਰਿ; ਸਦ ਹੀ ਜਾਗੈ ॥੩॥ ਤੀਨਿ ਗੁਣਾ; ਇਕ ਸਕਤਿ ਉਪਾਇਆ ॥ ਮਹਾ ਮਾਇਆ; ਤਾ ਕੀ ਹੈ ਛਾਇਆ ॥ ਅਛਲ ਅਛੇਦ ਅਭੇਦ ਦਇਆਲ ॥ ਦੀਨ ਦਇਆਲ ਸਦਾ ਕਿਰਪਾਲ ॥ ਤਾ ਕੀ ਗਤਿ ਮਿਤਿ; ਕਛੂ ਨ ਪਾਇ ॥ ਨਾਨਕ ਤਾ ਕੈ; ਬਲਿ ਬਲਿ ਜਾਇ ॥੪॥੧੯॥੨੧॥
Источники и права