couponatlas.

Гуру Грантх Сахиб (гурмукхи): Анг 869

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੋਂਡ ਮਹਲਾ ੫ ॥ ਸੰਤਨ ਕੈ ਬਲਿਹਾਰੈ ਜਾਉ ॥ ਸੰਤਨ ਕੈ ਸੰਗਿ; ਰਾਮ ਗੁਨ ਗਾਉ ॥ ਸੰਤ ਪ੍ਰਸਾਦਿ; ਕਿਲਵਿਖ ਸਭਿ ਗਏ ॥ ਸੰਤ ਸਰਣਿ; ਵਡਭਾਗੀ ਪਏ ॥੧॥ ਰਾਮੁ ਜਪਤ; ਕਛੁ ਬਿਘਨੁ. ਨ ਵਿਆਪੈ ॥ ਗੁਰ ਪ੍ਰਸਾਦਿ; ਅਪੁਨਾ ਪ੍ਰਭੁ ਜਾਪੈ ॥੧॥ ਰਹਾਉ ॥ ਪਾਰਬ੍ਰਹਮੁ; ਜਬ ਹੋਇ ਦਇਆਲ ॥ ਸਾਧੂ ਜਨ ਕੀ; ਕਰੈ ਰਵਾਲ ॥ ਕਾਮੁ ਕ੍ਰੋਧੁ; ਇਸੁ ਤਨ ਤੇ ਜਾਇ ॥ ਰਾਮ ਰਤਨੁ; ਵਸੈ ਮਨਿ ਆਇ ॥੨॥ ਸਫਲੁ ਜਨਮੁ; ਤਾਂ ਕਾ ਪਰਵਾਣੁ ॥ ਪਾਰਬ੍ਰਹਮੁ; ਨਿਕਟਿ ਕਰਿ ਜਾਣੁ ॥ ਭਾਇ ਭਗਤਿ; ਪ੍ਰਭ ਕੀਰਤਨਿ ਲਾਗੈ ॥ ਜਨਮ ਜਨਮ ਕਾ ਸੋਇਆ; ਜਾਗੈ ॥੩॥ ਚਰਨ ਕਮਲ; ਜਨ ਕਾ ਆਧਾਰੁ ॥ ਗੁਣ ਗੋਵਿੰਦ ਰਉਂ; ਸਚੁ ਵਾਪਾਰੁ ॥ ਦਾਸ ਜਨਾ ਕੀ; ਮਨਸਾ ਪੂਰਿ ॥ ਨਾਨਕ ਸੁਖੁ ਪਾਵੈ; ਜਨ ਧੂਰਿ ॥੪॥੨੦॥੨੨॥੬॥੨੮॥ ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਕਰਿ ਨਮਸਕਾਰ; ਪੂਰੇ ਗੁਰਦੇਵ ॥ ਸਫਲ ਮੂਰਤਿ; ਸਫਲ ਜਾ ਕੀ ਸੇਵ ॥ ਅੰਤਰਜਾਮੀ ਪੁਰਖੁ ਬਿਧਾਤਾ ॥ ਆਠ ਪਹਰ; ਨਾਮ ਰੰਗਿ ਰਾਤਾ ॥੧॥ ਗੁਰੁ ਗੋਬਿੰਦ; ਗੁਰੂ ਗੋਪਾਲ ॥ ਅਪਨੇ ਦਾਸ ਕਉ; ਰਾਖਨਹਾਰ ॥੧॥ ਰਹਾਉ ॥ ਪਾਤਿਸਾਹ ਸਾਹ; ਉਮਰਾਉ ਪਤੀਆਏ ॥ ਦੁਸਟ ਅਹੰਕਾਰੀ; ਮਾਰਿ ਪਚਾਏ ॥ ਨਿੰਦਕ ਕੈ ਮੁਖਿ; ਕੀਨੋ ਰੋਗੁ ॥ ਜੈ ਜੈ ਕਾਰੁ; ਕਰੈ ਸਭੁ ਲੋਗੁ ॥੨॥ ਸੰਤਨ ਕੈ ਮਨਿ; ਮਹਾ ਅਨੰਦੁ ॥ ਸੰਤ ਜਪਹਿ; ਗੁਰਦੇਉ ਭਗਵੰਤੁ ॥ ਸੰਗਤਿ ਕੇ ਮੁਖ ਊਜਲ ਭਏ ॥ ਸਗਲ ਥਾਨ; ਨਿੰਦਕ ਕੇ ਗਏ ॥੩॥ ਸਾਸਿ ਸਾਸਿ; ਜਨੁ ਸਦਾ ਸਲਾਹੇ ॥ ਪਾਰਬ੍ਰਹਮ ਗੁਰ ਬੇਪਰਵਾਹੇ ॥ ਸਗਲ ਭੈ ਮਿਟੇ; ਜਾ ਕੀ ਸਰਨਿ ॥ ਨਿੰਦਕ ਮਾਰਿ ਪਾਏ ਸਭਿ ਧਰਨਿ ॥੪॥ ਜਨ ਕੀ ਨਿੰਦਾ; ਕਰੈ ਨ ਕੋਇ ॥ ਜੋ ਕਰੈ; ਸੋ ਦੁਖੀਆ ਹੋਇ ॥ ਆਠ ਪਹਰ; ਜਨੁ ਏਕੁ ਧਿਆਏ ॥ ਜਮੂਆ ਤਾ ਕੈ ਨਿਕਟਿ; ਨ ਜਾਏ ॥੫॥ ਜਨ ਨਿਰਵੈਰ; ਨਿੰਦਕ ਅਹੰਕਾਰੀ ॥ ਜਨ ਭਲ ਮਾਨਹਿ; ਨਿੰਦਕ ਵੇਕਾਰੀ ॥ ਗੁਰ ਕੈ ਸਿਖਿ; ਸਤਿਗੁਰੂ ਧਿਆਇਆ ॥ ਜਨ ਉਬਰੇ; ਨਿੰਦਕ ਨਰਕਿ ਪਾਇਆ ॥੬॥ ਸੁਣਿ ਸਾਜਨ; ਮੇਰੇ ਮੀਤ ਪਿਆਰੇ ॥ ਸਤਿ ਬਚਨ; ਵਰਤਹਿ ਹਰਿ ਦੁਆਰੇ ॥ ਜੈਸਾ ਕਰੇ; ਸੁ ਤੈਸਾ ਪਾਏ ॥ ਅਭਿਮਾਨੀ ਕੀ ਜੜ; ਸਰਪਰ ਜਾਏ ॥੭॥ ਨੀਧਰਿਆ; ਸਤਿਗੁਰ ਧਰ ਤੇਰੀ ॥ ਕਰਿ ਕਿਰਪਾ; ਰਾਖਹੁ ਜਨ ਕੇਰੀ ॥ ਕਹੁ ਨਾਨਕ; ਤਿਸੁ ਗੁਰ ਬਲਿਹਾਰੀ ॥ ਜਾ ਕੈ ਸਿਮਰਨਿ; ਪੈਜ ਸਵਾਰੀ ॥੮॥੧॥੨੯॥
Источники и права