couponatlas.

Гуру Грантх Сахиб (гурмукхи): Анг 87

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰਮਤੀ. ਜਮੁ ਜੋਹਿ, ਨ ਸਾਕੈ; ਸਾਚੈ ਨਾਮਿ ਸਮਾਇਆ ॥ ਸਭੁ ਆਪੇ ਆਪਿ ਵਰਤੈ ਕਰਤਾ; ਜੋ ਭਾਵੈ. ਸੋ ਨਾਇ ਲਾਇਆ ॥ ਜਨ ਨਾਨਕੁ. ਨਾਮੁ ਲਏ ਤਾ ਜੀਵੈ; ਬਿਨੁ ਨਾਵੈ. ਖਿਨੁ ਮਰਿ ਜਾਇਆ ॥੨॥ ਪਉੜੀ ॥ ਜੋ ਮਿਲਿਆ ਹਰਿ ਦੀਬਾਣ ਸਿਉ; ਸੋ ਸਭਨੀ ਦੀਬਾਣੀ ਮਿਲਿਆ ॥ ਜਿਥੈ ਓਹੁ ਜਾਇ, ਤਿਥੈ ਓਹੁ ਸੁਰਖਰੂ; ਉਸ ਕੈ ਮੁਹਿ ਡਿਠੈ, ਸਭ ਪਾਪੀ ਤਰਿਆ ॥ ਓਸੁ ਅੰਤਰਿ ਨਾਮੁ ਨਿਧਾਨੁ ਹੈ; ਨਾਮੋ ਪਰਵਰਿਆ ॥ ਨਾਉ ਪੂਜੀਐ ਨਾਉ ਮੰਨੀਐ; ਨਾਇ ਕਿਲਵਿਖ ਸਭ ਹਿਰਿਆ ॥ ਜਿਨੀ ਨਾਮੁ ਧਿਆਇਆ, ਇਕ ਮਨਿ ਇਕ ਚਿਤਿ; ਸੇ ਅਸਥਿਰੁ ਜਗਿ ਰਹਿਆ ॥੧੧॥ ਸਲੋਕ ਮਃ ੩ ॥ ਆਤਮਾ ਦੇਉ ਪੂਜੀਐ; ਗੁਰ ਕੈ ਸਹਜਿ ਸੁਭਾਇ ॥ ਆਤਮੇ ਨੋ ਆਤਮੇ ਦੀ ਪ੍ਰਤੀਤਿ ਹੋਇ; ਤਾ ਘਰ ਹੀ ਪਰਚਾ ਪਾਇ ॥ ਆਤਮਾ ਅਡੋਲੁ. ਨ ਡੋਲਈ; ਗੁਰ ਕੈ ਭਾਇ ਸੁਭਾਇ ॥ ਗੁਰ ਵਿਣੁ. ਸਹਜੁ ਨ ਆਵਈ; ਲੋਭੁ ਮੈਲੁ. ਨ ਵਿਚਹੁ ਜਾਇ ॥ ਖਿਨੁ ਪਲੁ ਹਰਿ ਨਾਮੁ ਮਨਿ ਵਸੈ; ਸਭ ਅਠਸਠਿ ਤੀਰਥ ਨਾਇ ॥ ਸਚੇ. ਮੈਲੁ ਨ ਲਗਈ; ਮਲੁ ਲਾਗੈ ਦੂਜੈ ਭਾਇ ॥ ਧੋਤੀ ਮੂਲਿ ਨ ਉਤਰੈ; ਜੇ ਅਠਸਠਿ ਤੀਰਥ ਨਾਇ ॥ ਮਨਮੁਖ ਕਰਮ ਕਰੇ ਅਹੰਕਾਰੀ; ਸਭੁ ਦੁਖੋ ਦੁਖੁ ਕਮਾਇ ॥ ਨਾਨਕ. ਮੈਲਾ, ਊਜਲੁ ਤਾ ਥੀਐ; ਜਾ ਸਤਿਗੁਰ ਮਾਹਿ ਸਮਾਇ ॥੧॥ ਮਃ ੩ ॥ ਮਨਮੁਖੁ ਲੋਕੁ ਸਮਝਾਈਐ; ਕਦਹੁ ਸਮਝਾਇਆ ਜਾਇ ॥ ਮਨਮੁਖੁ ਰਲਾਇਆ. ਨਾ ਰਲੈ; ਪਇਐ ਕਿਰਤਿ ਫਿਰਾਇ ॥ ਲਿਵ ਧਾਤੁ ਦੁਇ ਰਾਹ ਹੈ; ਹੁਕਮੀ ਕਾਰ ਕਮਾਇ ॥ ਗੁਰਮੁਖਿ ਆਪਣਾ ਮਨੁ ਮਾਰਿਆ; ਸਬਦਿ ਕਸਵਟੀ ਲਾਇ ॥ ਮਨ ਹੀ ਨਾਲਿ ਝਗੜਾ, ਮਨ ਹੀ ਨਾਲਿ ਸਥ; ਮਨ ਹੀ ਮੰਝਿ ਸਮਾਇ ॥ ਮਨੁ ਜੋ ਇਛੇ ਸੋ ਲਹੈ; ਸਚੈ ਸਬਦਿ ਸੁਭਾਇ ॥ ਅੰਮ੍ਰਿਤ ਨਾਮੁ ਸਦ ਭੁੰਚੀਐ; ਗੁਰਮੁਖਿ ਕਾਰ ਕਮਾਇ ॥ ਵਿਣੁ ਮਨੈ. ਜਿ ਹੋਰੀ ਨਾਲਿ ਲੁਝਣਾ; ਜਾਸੀ ਜਨਮੁ ਗਵਾਇ ॥ ਮਨਮੁਖੀ. ਮਨਹਠਿ ਹਾਰਿਆ; ਕੂੜੁ ਕੁਸਤੁ ਕਮਾਇ ॥ ਗੁਰ ਪਰਸਾਦੀ ਮਨੁ ਜਿਣੈ; ਹਰਿ ਸੇਤੀ ਲਿਵ ਲਾਇ ॥ ਨਾਨਕ ਗੁਰਮੁਖਿ ਸਚੁ ਕਮਾਵੈ; ਮਨਮੁਖਿ ਆਵੈ ਜਾਇ ॥੨॥ ਪਉੜੀ ॥ ਹਰਿ ਕੇ ਸੰਤ ਸੁਣਹੁ ਜਨ ਭਾਈ; ਹਰਿ ਸਤਿਗੁਰ ਕੀ ਇਕ ਸਾਖੀ ॥ ਜਿਸੁ ਧੁਰਿ ਭਾਗੁ ਹੋਵੈ ਮੁਖਿ ਮਸਤਕਿ; ਤਿਨਿ ਜਨਿ ਲੈ ਹਿਰਦੈ ਰਾਖੀ ॥ ਹਰਿ ਅੰਮ੍ਰਿਤ ਕਥਾ ਸਰੇਸਟ ਊਤਮ; ਗੁਰ ਬਚਨੀ ਸਹਜੇ ਚਾਖੀ ॥ ਤਹ ਭਇਆ ਪ੍ਰਗਾਸੁ, ਮਿਟਿਆ ਅੰਧਿਆਰਾ; ਜਿਉ ਸੂਰਜ. ਰੈਣਿ ਕਿਰਾਖੀ ॥ ਅਦਿਸਟੁ ਅਗੋਚਰੁ ਅਲਖੁ ਨਿਰੰਜਨੁ; ਸੋ ਦੇਖਿਆ ਗੁਰਮੁਖਿ ਆਖੀ ॥੧੨॥ ਸਲੋਕੁ ਮਃ ੩ ॥
Источники и права