couponatlas.

Гуру Грантх Сахиб (гурмукхи): Анг 879

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਐਸਾ ਗਿਆਨੁ ਬੀਚਾਰੈ ਕੋਈ ॥ ਤਿਸ ਤੇ; ਮੁਕਤਿ ਪਰਮ ਗਤਿ ਹੋਈ ॥੧॥ ਰਹਾਉ ॥ ਦਿਨ ਮਹਿ ਰੈਣਿ. ਰੈਣਿ ਮਹਿ ਦਿਨੀਅਰੁ; ਉਸਨ ਸੀਤ ਬਿਧਿ ਸੋਈ ॥ ਤਾ ਕੀ ਗਤਿ ਮਿਤਿ ਅਵਰੁ. ਨ ਜਾਣੈ; ਗੁਰ ਬਿਨੁ ਸਮਝ. ਨ ਹੋਈ ॥੨॥ ਪੁਰਖ ਮਹਿ ਨਾਰਿ. ਨਾਰਿ ਮਹਿ ਪੁਰਖਾ; ਬੂਝਹੁ ਬ੍ਰਹਮ ਗਿਆਨੀ ॥ ਧੁਨਿ ਮਹਿ ਧਿਆਨੁ. ਧਿਆਨ ਮਹਿ ਜਾਨਿਆ; ਗੁਰਮੁਖਿ ਅਕਥ ਕਹਾਨੀ ॥੩॥ ਮਨ ਮਹਿ ਜੋਤਿ. ਜੋਤਿ ਮਹਿ ਮਨੂਆ; ਪੰਚ ਮਿਲੇ ਗੁਰ ਭਾਈ ॥ ਨਾਨਕ. ਤਿਨ ਕੈ ਸਦ ਬਲਿਹਾਰੀ; ਜਿਨ ਏਕ ਸਬਦਿ ਲਿਵ ਲਾਈ ॥੪॥੯॥ ਰਾਮਕਲੀ ਮਹਲਾ ੧ ॥ ਜਾ ਹਰਿ ਪ੍ਰਭਿ ਕਿਰਪਾ ਧਾਰੀ ॥ ਤਾ, ਹਉਮੈ ਵਿਚਹੁ ਮਾਰੀ ॥ ਸੋ ਸੇਵਕਿ; ਰਾਮ ਪਿਆਰੀ ॥ ਜੋ ਗੁਰਸਬਦੀ ਬੀਚਾਰੀ ॥੧॥ ਸੋ ਹਰਿ ਜਨੁ; ਹਰਿ ਪ੍ਰਭ ਭਾਵੈ ॥ ਅਹਿਨਿਸਿ ਭਗਤਿ ਕਰੇ ਦਿਨੁ ਰਾਤੀ; ਲਾਜ ਛੋਡਿ. ਹਰਿ ਕੇ ਗੁਣ ਗਾਵੈ ॥੧॥ ਰਹਾਉ ॥ ਧੁਨਿ ਵਾਜੇ ਅਨਹਦ ਘੋਰਾ ॥ ਮਨੁ ਮਾਨਿਆ; ਹਰਿ ਰਸਿ ਮੋਰਾ ॥ ਗੁਰ ਪੂਰੈ; ਸਚੁ ਸਮਾਇਆ ॥ ਗੁਰੁ ਆਦਿ ਪੁਰਖੁ; ਹਰਿ ਪਾਇਆ ॥੨॥ ਸਭਿ ਨਾਦ ਬੇਦ ਗੁਰਬਾਣੀ ॥ ਮਨੁ ਰਾਤਾ ਸਾਰਿਗਪਾਣੀ ॥ ਤਹ ਤੀਰਥ ਵਰਤ ਤਪ ਸਾਰੇ ॥ ਗੁਰ ਮਿਲਿਆ; ਹਰਿ ਨਿਸਤਾਰੇ ॥੩॥ ਜਹ ਆਪੁ ਗਇਆ; ਭਉ ਭਾਗਾ ॥ ਗੁਰ ਚਰਣੀ; ਸੇਵਕੁ ਲਾਗਾ ॥ ਗੁਰਿ ਸਤਿਗੁਰਿ; ਭਰਮੁ ਚੁਕਾਇਆ ॥ ਕਹੁ ਨਾਨਕ; ਸਬਦਿ ਮਿਲਾਇਆ ॥੪॥੧੦॥ ਰਾਮਕਲੀ ਮਹਲਾ ੧ ॥ ਛਾਦਨੁ ਭੋਜਨੁ ਮਾਗਤੁ ਭਾਗੈ ॥ ਖੁਧਿਆ ਦੁਸਟ ਜਲੈ; ਦੁਖੁ ਆਗੈ ॥ ਗੁਰਮਤਿ. ਨਹੀ ਲੀਨੀ; ਦੁਰਮਤਿ ਪਤਿ ਖੋਈ ॥ ਗੁਰਮਤਿ; ਭਗਤਿ ਪਾਵੈ ਜਨੁ ਕੋਈ ॥੧॥ ਜੋਗੀ ਜੁਗਤਿ; ਸਹਜ ਘਰਿ ਵਾਸੈ ॥ ਏਕ ਦ੍ਰਿਸਟਿ ਏਕੋ ਕਰਿ ਦੇਖਿਆ; ਭੀਖਿਆ ਭਾਇ ਸਬਦਿ ਤ੍ਰਿਪਤਾਸੈ ॥੧॥ ਰਹਾਉ ॥ ਪੰਚ ਬੈਲ; ਗਡੀਆ ਦੇਹ ਧਾਰੀ ॥ ਰਾਮ ਕਲਾ; ਨਿਬਹੈ ਪਤਿ ਸਾਰੀ ॥ ਧਰ ਤੂਟੀ; ਗਾਡੋ ਸਿਰ ਭਾਰਿ ॥ ਲਕਰੀ ਬਿਖਰਿ ਜਰੀ ਮੰਝ ਭਾਰਿ ॥੨॥ ਗੁਰ ਕਾ ਸਬਦੁ; ਵੀਚਾਰਿ ਜੋਗੀ ॥ ਦੁਖੁ ਸੁਖੁ ਸਮ ਕਰਣਾ; ਸੋਗ ਬਿਓਗੀ ॥ ਭੁਗਤਿ ਨਾਮੁ; ਗੁਰ ਸਬਦਿ ਬੀਚਾਰੀ ॥ ਅਸਥਿਰੁ ਕੰਧੁ; ਜਪੈ ਨਿਰੰਕਾਰੀ ॥੩॥ ਸਹਜ ਜਗੋਟਾ; ਬੰਧਨ ਤੇ ਛੂਟਾ ॥ ਕਾਮੁ ਕ੍ਰੋਧੁ; ਗੁਰਸਬਦੀ ਲੂਟਾ ॥ ਮਨ ਮਹਿ ਮੁੰਦ੍ਰਾ; ਹਰਿ ਗੁਰ ਸਰਣਾ ॥ ਨਾਨਕ. ਰਾਮ ਭਗਤਿ; ਜਨ ਤਰਣਾ ॥੪॥੧੧॥
Источники и права