couponatlas.

Гуру Грантх Сахиб (гурмукхи): Анг 88

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਤਿਗੁਰੁ ਸੇਵੇ ਆਪਣਾ; ਸੋ ਸਿਰੁ ਲੇਖੈ ਲਾਇ ॥ ਵਿਚਹੁ ਆਪੁ ਗਵਾਇ ਕੈ; ਰਹਨਿ ਸਚਿ ਲਿਵ ਲਾਇ ॥ ਸਤਿਗੁਰੁ ਜਿਨੀ. ਨ ਸੇਵਿਓ; ਤਿਨਾ ਬਿਰਥਾ ਜਨਮੁ ਗਵਾਇ ॥ ਨਾਨਕ. ਜੋ ਤਿਸੁ ਭਾਵੈ, ਸੋ ਕਰੇ; ਕਹਣਾ ਕਿਛੂ ਨ ਜਾਇ ॥੧॥ ਮਃ ੩ ॥ ਮਨੁ ਵੇਕਾਰੀ ਵੇੜਿਆ; ਵੇਕਾਰਾ ਕਰਮ ਕਮਾਇ ॥ ਦੂਜੈ ਭਾਇ ਅਗਿਆਨੀ ਪੂਜਦੇ; ਦਰਗਹ ਮਿਲੈ ਸਜਾਇ ॥ ਆਤਮ ਦੇਉ ਪੂਜੀਐ; ਬਿਨੁ ਸਤਿਗੁਰ. ਬੂਝ ਨ ਪਾਇ ॥ ਜਪੁ ਤਪੁ ਸੰਜਮੁ ਭਾਣਾ ਸਤਿਗੁਰੂ ਕਾ; ਕਰਮੀ ਪਲੈ ਪਾਇ ॥ ਨਾਨਕ ਸੇਵਾ ਸੁਰਤਿ ਕਮਾਵਣੀ; ਜੋ ਹਰਿ ਭਾਵੈ. ਸੋ ਥਾਇ ਪਾਇ ॥੨॥ ਪਉੜੀ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ; ਜਿਤੁ ਸਦਾ ਸੁਖੁ ਹੋਵੈ, ਦਿਨੁ ਰਾਤੀ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ; ਜਿਤੁ ਸਿਮਰਤ ਸਭਿ ਕਿਲਵਿਖ ਪਾਪ ਲਹਾਤੀ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ; ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਤੀ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ; ਮੁਖਿ ਗੁਰਮੁਖਿ ਪ੍ਰੀਤਿ ਲਗਾਤੀ ॥ ਜਿਤੁ ਮੁਖਿ ਭਾਗੁ ਲਿਖਿਆ ਧੁਰਿ ਸਾਚੈ ਹਰਿ; ਤਿਤੁ ਮੁਖਿ ਨਾਮੁ ਜਪਾਤੀ ॥੧੩॥ ਸਲੋਕ ਮਃ ੩ ॥ ਸਤਿਗੁਰੁ ਜਿਨੀ. ਨ ਸੇਵਿਓ; ਸਬਦਿ. ਨ ਕੀਤੋ ਵੀਚਾਰੁ ॥ ਅੰਤਰਿ ਗਿਆਨੁ. ਨ ਆਇਓ; ਮਿਰਤਕੁ ਹੈ ਸੰਸਾਰਿ ॥ ਲਖ ਚਉਰਾਸੀਹ ਫੇਰੁ ਪਇਆ; ਮਰਿ ਜੰਮੈ ਹੋਇ ਖੁਆਰੁ ॥ ਸਤਿਗੁਰ ਕੀ ਸੇਵਾ ਸੋ ਕਰੇ; ਜਿਸ ਨੋ ਆਪਿ ਕਰਾਏ ਸੋਇ ॥ ਸਤਿਗੁਰ ਵਿਚਿ ਨਾਮੁ ਨਿਧਾਨੁ ਹੈ; ਕਰਮਿ ਪਰਾਪਤਿ ਹੋਇ ॥ ਸਚਿ ਰਤੇ ਗੁਰਸਬਦ ਸਿਉ; ਤਿਨ ਸਚੀ ਸਦਾ ਲਿਵ ਹੋਇ ॥ ਨਾਨਕ ਜਿਸ ਨੋ ਮੇਲੇ. ਨ ਵਿਛੁੜੈ; ਸਹਜਿ ਸਮਾਵੈ ਸੋਇ ॥੧॥ ਮਃ ੩ ॥ ਸੋ ਭਗਉਤੀ; ਜੋੁ ਭਗਵੰਤੈ ਜਾਣੈ ॥ ਗੁਰ ਪਰਸਾਦੀ. ਆਪੁ ਪਛਾਣੈ ॥ ਧਾਵਤੁ ਰਾਖੈ; ਇਕਤੁ ਘਰਿ ਆਣੈ ॥ ਜੀਵਤੁ ਮਰੈ; ਹਰਿ ਨਾਮੁ ਵਖਾਣੈ ॥ ਐਸਾ ਭਗਉਤੀ; ਉਤਮੁ ਹੋਇ ॥ ਨਾਨਕ; ਸਚਿ ਸਮਾਵੈ ਸੋਇ ॥੨॥ ਮਃ ੩ ॥ ਅੰਤਰਿ ਕਪਟੁ; ਭਗਉਤੀ ਕਹਾਏ ॥ ਪਾਖੰਡਿ; ਪਾਰਬ੍ਰਹਮੁ ਕਦੇ ਨ ਪਾਏ ॥ ਪਰ ਨਿੰਦਾ ਕਰੇ; ਅੰਤਰਿ ਮਲੁ ਲਾਏ ॥ ਬਾਹਰਿ ਮਲੁ ਧੋਵੈ; ਮਨ ਕੀ ਜੂਠਿ. ਨ ਜਾਏ ॥ ਸਤਸੰਗਤਿ ਸਿਉ; ਬਾਦੁ ਰਚਾਏ ॥ ਅਨਦਿਨੁ ਦੁਖੀਆ; ਦੂਜੈ ਭਾਇ ਰਚਾਏ ॥ ਹਰਿ ਨਾਮੁ. ਨ ਚੇਤੈ; ਬਹੁ ਕਰਮ ਕਮਾਏ ॥ ਪੂਰਬ ਲਿਖਿਆ ਸੁ; ਮੇਟਣਾ ਨ ਜਾਏ ॥ ਨਾਨਕ. ਬਿਨੁ ਸਤਿਗੁਰ ਸੇਵੇ; ਮੋਖੁ ਨ ਪਾਏ ॥੩॥ ਪਉੜੀ ॥ ਸਤਿਗੁਰੁ. ਜਿਨੀ ਧਿਆਇਆ; ਸੇ ਕੜਿ ਨ ਸਵਾਹੀ ॥ ਸਤਿਗੁਰੁ. ਜਿਨੀ ਧਿਆਇਆ; ਸੇ ਤ੍ਰਿਪਤਿ ਅਘਾਹੀ ॥ ਸਤਿਗੁਰੁ. ਜਿਨੀ ਧਿਆਇਆ; ਤਿਨ. ਜਮ ਡਰੁ ਨਾਹੀ ॥
Источники и права