couponatlas.

Гуру Грантх Сахиб (гурмукхи): Анг 880

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ੴ ਸਤਿਗੁਰ ਪ੍ਰਸਾਦਿ ॥ ਰਾਮਕਲੀ ਮਹਲਾ ੩ ਘਰੁ ੧ ॥ ਸਤਜੁਗਿ, ਸਚੁ ਕਹੈ ਸਭੁ ਕੋਈ ॥ ਘਰਿ ਘਰਿ ਭਗਤਿ; ਗੁਰਮੁਖਿ ਹੋਈ ॥ ਸਤਜੁਗਿ; ਧਰਮੁ ਪੈਰ ਹੈ ਚਾਰਿ ॥ ਗੁਰਮੁਖਿ ਬੂਝੈ ਕੋ. ਬੀਚਾਰਿ ॥੧॥ ਜੁਗ ਚਾਰੇ; ਨਾਮਿ ਵਡਿਆਈ ਹੋਈ ॥ ਜਿ ਨਾਮਿ ਲਾਗੈ. ਸੋ ਮੁਕਤਿ ਹੋਵੈ; ਗੁਰ ਬਿਨੁ ਨਾਮੁ. ਨ ਪਾਵੈ ਕੋਈ ॥੧॥ ਰਹਾਉ ॥ ਤ੍ਰੇਤੈ, ਇਕ ਕਲ ਕੀਨੀ ਦੂਰਿ ॥ ਪਾਖੰਡੁ ਵਰਤਿਆ; ਹਰਿ ਜਾਣਨਿ ਦੂਰਿ ॥ ਗੁਰਮੁਖਿ ਬੂਝੈ ਸੋਝੀ ਹੋਈ ॥ ਅੰਤਰਿ ਨਾਮੁ ਵਸੈ; ਸੁਖੁ ਹੋਈ ॥੨॥ ਦੁਆਪੁਰਿ; ਦੂਜੈ ਦੁਬਿਧਾ ਹੋਇ ॥ ਭਰਮਿ ਭੁਲਾਨੇ; ਜਾਣਹਿ ਦੋਇ ॥ ਦੁਆਪੁਰਿ; ਧਰਮਿ. ਦੁਇ ਪੈਰ ਰਖਾਏ ॥ ਗੁਰਮੁਖਿ ਹੋਵੈ; ਤ ਨਾਮੁ ਦ੍ਰਿੜਾਏ ॥੩॥ ਕਲਜੁਗਿ; ਧਰਮ ਕਲਾ. ਇਕ ਰਹਾਏ ॥ ਇਕ ਪੈਰਿ ਚਲੈ; ਮਾਇਆ ਮੋਹੁ ਵਧਾਏ ॥ ਮਾਇਆ ਮੋਹੁ; ਅਤਿ ਗੁਬਾਰੁ ॥ ਸਤਗੁਰੁ ਭੇਟੈ; ਨਾਮਿ ਉਧਾਰੁ ॥੪॥ ਸਭ ਜੁਗ ਮਹਿ; ਸਾਚਾ ਏਕੋ ਸੋਈ ॥ ਸਭ ਮਹਿ ਸਚੁ; ਦੂਜਾ ਨਹੀ ਕੋਈ ॥ ਸਾਚੀ ਕੀਰਤਿ; ਸਚੁ ਸੁਖੁ ਹੋਈ ॥ ਗੁਰਮੁਖਿ ਨਾਮੁ ਵਖਾਣੈ ਕੋਈ ॥੫॥ ਸਭ ਜੁਗ ਮਹਿ; ਨਾਮੁ ਊਤਮੁ ਹੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਹਰਿ ਨਾਮੁ ਧਿਆਏ; ਭਗਤੁ ਜਨੁ ਸੋਈ ॥ ਨਾਨਕ ਜੁਗਿ ਜੁਗਿ; ਨਾਮਿ ਵਡਿਆਈ ਹੋਈ ॥੬॥੧॥ ਰਾਮਕਲੀ ਮਹਲਾ ੪ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਜੇ ਵਡਭਾਗ ਹੋਵਹਿ ਵਡਭਾਗੀ; ਤਾ ਹਰਿ ਹਰਿ ਨਾਮੁ ਧਿਆਵੈ ॥ ਨਾਮੁ ਜਪਤ. ਨਾਮੇ ਸੁਖੁ ਪਾਵੈ; ਹਰਿ ਨਾਮੇ ਨਾਮਿ ਸਮਾਵੈ ॥੧॥ ਗੁਰਮੁਖਿ; ਭਗਤਿ ਕਰਹੁ ਸਦ ਪ੍ਰਾਣੀ ॥ ਹਿਰਦੈ ਪ੍ਰਗਾਸੁ ਹੋਵੈ. ਲਿਵ ਲਾਗੈ; ਗੁਰਮਤਿ ਹਰਿ ਹਰਿ ਨਾਮਿ ਸਮਾਣੀ ॥੧॥ ਰਹਾਉ ॥ ਹੀਰਾ ਰਤਨ ਜਵੇਹਰ ਮਾਣਕ; ਬਹੁ ਸਾਗਰ ਭਰਪੂਰੁ ਕੀਆ ॥ ਜਿਸੁ ਵਡਭਾਗੁ ਹੋਵੈ, ਵਡ ਮਸਤਕਿ; ਤਿਨਿ ਗੁਰਮਤਿ, ਕਢਿ ਕਢਿ ਲੀਆ ॥੨॥ ਰਤਨੁ ਜਵੇਹਰੁ ਲਾਲੁ ਹਰਿ ਨਾਮਾ; ਗੁਰਿ. ਕਾਢਿ ਤਲੀ ਦਿਖਲਾਇਆ ॥ ਭਾਗਹੀਣ ਮਨਮੁਖਿ. ਨਹੀ ਲੀਆ; ਤ੍ਰਿਣ ਓਲੈ. ਲਾਖੁ ਛਪਾਇਆ ॥੩॥ ਮਸਤਕਿ ਭਾਗੁ ਹੋਵੈ ਧੁਰਿ ਲਿਖਿਆ; ਤਾ ਸਤਗੁਰੁ ਸੇਵਾ ਲਾਏ ॥ ਨਾਨਕ. ਰਤਨ ਜਵੇਹਰ ਪਾਵੈ; ਧਨੁ ਧਨੁ ਗੁਰਮਤਿ ਹਰਿ ਪਾਏ ॥੪॥੧॥ ਰਾਮਕਲੀ ਮਹਲਾ ੪ ॥ ਰਾਮ ਜਨਾ ਮਿਲਿ ਭਇਆ ਅਨੰਦਾ; ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ; ਸਤਸੰਗਤਿ ਮਿਲਿ ਬੁਧਿ ਪਾਇ ॥੧॥
Источники и права