couponatlas.

Гуру Грантх Сахиб (гурмукхи): Анг 882

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਮਕਲੀ ਮਹਲਾ ੪ ॥ ਸਤਗੁਰ ਦਇਆ ਕਰਹੁ ਹਰਿ ਮੇਲਹੁ; ਮੇਰੇ ਪ੍ਰੀਤਮ ਪ੍ਰਾਣ ਹਰਿ ਰਾਇਆ ॥ ਹਮ ਚੇਰੀ ਹੋਇ ਲਗਹ ਗੁਰ ਚਰਣੀ; ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਾਇਆ ॥੧॥ ਰਾਮ; ਮੈ. ਹਰਿ ਹਰਿ ਨਾਮੁ ਮਨਿ ਭਾਇਆ ॥ ਮੈ ਹਰਿ ਬਿਨੁ ਅਵਰੁ. ਨ ਕੋਈ ਬੇਲੀ; ਮੇਰਾ ਪਿਤਾ ਮਾਤਾ ਹਰਿ ਸਖਾਇਆ ॥੧॥ ਰਹਾਉ ॥ ਮੇਰੇ ਇਕੁ ਖਿਨੁ ਪ੍ਰਾਨ. ਨ ਰਹਹਿ ਬਿਨੁ ਪ੍ਰੀਤਮ; ਬਿਨੁ ਦੇਖੇ. ਮਰਹਿ ਮੇਰੀ ਮਾਇਆ ॥ ਧਨੁ ਧਨੁ ਵਡਭਾਗ. ਗੁਰ ਸਰਣੀ ਆਏ; ਹਰਿ ਗੁਰ ਮਿਲਿ ਦਰਸਨੁ ਪਾਇਆ ॥੨॥ ਮੈ ਅਵਰੁ. ਨ ਕੋਈ ਸੂਝੈ ਬੂਝੈ; ਮਨਿ ਹਰਿ ਜਪੁ ਜਪਉ ਜਪਾਇਆ ॥ ਨਾਮਹੀਣ ਫਿਰਹਿ ਸੇ ਨਕਟੇ; ਤਿਨ ਘਸਿ ਘਸਿ ਨਕ ਵਢਾਇਆ ॥੩॥ ਮੋ ਕਉ ਜਗਜੀਵਨ ਜੀਵਾਲਿ ਲੈ ਸੁਆਮੀ; ਰਿਦ ਅੰਤਰਿ ਨਾਮੁ ਵਸਾਇਆ ॥ ਨਾਨਕ. ਗੁਰੂ ਗੁਰੂ ਹੈ ਪੂਰਾ; ਮਿਲਿ ਸਤਿਗੁਰ ਨਾਮੁ ਧਿਆਇਆ ॥੪॥੫॥ ਰਾਮਕਲੀ ਮਹਲਾ ੪ ॥ ਸਤਗੁਰੁ ਦਾਤਾ ਵਡਾ ਵਡ ਪੁਰਖੁ ਹੈ; ਜਿਤੁ ਮਿਲਿਐ ਹਰਿ ਉਰ ਧਾਰੇ ॥ ਜੀਅ ਦਾਨੁ ਗੁਰਿ ਪੂਰੈ ਦੀਆ; ਹਰਿ ਅੰਮ੍ਰਿਤ ਨਾਮੁ ਸਮਾਰੇ ॥੧॥ ਰਾਮ; ਗੁਰਿ ਹਰਿ ਹਰਿ ਨਾਮੁ, ਕੰਠਿ ਧਾਰੇ ॥ ਗੁਰਮੁਖਿ ਕਥਾ ਸੁਣੀ ਮਨਿ ਭਾਈ; ਧਨੁ ਧਨੁ ਵਡਭਾਗ ਹਮਾਰੇ ॥੧॥ ਰਹਾਉ ॥ ਕੋਟਿ ਕੋਟਿ ਤੇਤੀਸ ਧਿਆਵਹਿ; ਤਾ ਕਾ. ਅੰਤੁ ਨ ਪਾਵਹਿ ਪਾਰੇ ॥ ਹਿਰਦੈ ਕਾਮ ਕਾਮਨੀ ਮਾਗਹਿ; ਰਿਧਿ ਮਾਗਹਿ ਹਾਥੁ ਪਸਾਰੇ ॥੨॥ ਹਰਿ ਜਸੁ ਜਪਿ ਜਪੁ ਵਡਾ ਵਡੇਰਾ; ਗੁਰਮੁਖਿ ਰਖਉ ਉਰਿ ਧਾਰੇ ॥ ਜੇ ਵਡਭਾਗ ਹੋਵਹਿ ਤਾ ਜਪੀਐ; ਹਰਿ ਭਉਜਲੁ ਪਾਰਿ ਉਤਾਰੇ ॥੩॥ ਹਰਿ ਜਨ ਨਿਕਟਿ. ਨਿਕਟਿ ਹਰਿ ਜਨ ਹੈ; ਹਰਿ ਰਾਖੈ ਕੰਠਿ ਜਨ ਧਾਰੇ ॥ ਨਾਨਕ ਪਿਤਾ ਮਾਤਾ ਹੈ ਹਰਿ ਪ੍ਰਭੁ; ਹਮ ਬਾਰਿਕ ਹਰਿ ਪ੍ਰਤਿਪਾਰੇ ॥੪॥੬॥੧੮॥ ਰਾਗੁ ਰਾਮਕਲੀ ਮਹਲਾ ੫ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਕਿਰਪਾ ਕਰਹੁ. ਦੀਨ ਕੇ ਦਾਤੇ; ਮੇਰਾ ਗੁਣੁ ਅਵਗਣੁ. ਨ ਬੀਚਾਰਹੁ ਕੋਈ ॥ ਮਾਟੀ ਕਾ ਕਿਆ ਧੋਪੈ ਸੁਆਮੀ; ਮਾਣਸ ਕੀ ਗਤਿ ਏਹੀ ॥੧॥ ਮੇਰੇ ਮਨ; ਸਤਿਗੁਰੁ ਸੇਵਿ ਸੁਖੁ ਹੋਈ ॥ ਜੋ ਇਛਹੁ ਸੋਈ ਫਲੁ ਪਾਵਹੁ; ਫਿਰਿ ਦੂਖੁ. ਨ ਵਿਆਪੈ ਕੋਈ ॥੧॥ ਰਹਾਉ ॥ ਕਾਚੇ ਭਾਡੇ ਸਾਜਿ ਨਿਵਾਜੇ; ਅੰਤਰਿ ਜੋਤਿ ਸਮਾਈ ॥ ਜੈਸਾ ਲਿਖਤੁ ਲਿਖਿਆ ਧੁਰਿ ਕਰਤੈ; ਹਮ ਤੈਸੀ ਕਿਰਤਿ ਕਮਾਈ ॥੨॥ ਮਨੁ ਤਨੁ ਥਾਪਿ ਕੀਆ ਸਭੁ ਅਪਨਾ; ਏਹੋ ਆਵਣ ਜਾਣਾ ॥ ਜਿਨਿ ਦੀਆ ਸੋ ਚਿਤਿ. ਨ ਆਵੈ; ਮੋਹਿ ਅੰਧੁ ਲਪਟਾਣਾ ॥੩॥
Источники и права