couponatlas.

Гуру Грантх Сахиб (гурмукхи): Анг 883

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਨਿ ਕੀਆ ਸੋਈ ਪ੍ਰਭੁ ਜਾਣੈ; ਹਰਿ ਕਾ ਮਹਲੁ ਅਪਾਰਾ ॥ ਭਗਤਿ ਕਰੀ ਹਰਿ ਕੇ ਗੁਣ ਗਾਵਾ; ਨਾਨਕ ਦਾਸੁ ਤੁਮਾਰਾ ॥੪॥੧॥ ਰਾਮਕਲੀ ਮਹਲਾ ੫ ॥ ਪਵਹੁ ਚਰਣਾ ਤਲਿ. ਊਪਰਿ ਆਵਹੁ; ਐਸੀ ਸੇਵ ਕਮਾਵਹੁ ॥ ਆਪਸ ਤੇ ਊਪਰਿ ਸਭ ਜਾਣਹੁ; ਤਉ ਦਰਗਹ ਸੁਖੁ ਪਾਵਹੁ ॥੧॥ ਸੰਤਹੁ; ਐਸੀ ਕਥਹੁ ਕਹਾਣੀ ॥ ਸੁਰ ਪਵਿਤ੍ਰ. ਨਰ ਦੇਵ ਪਵਿਤ੍ਰਾ; ਖਿਨੁ ਬੋਲਹੁ ਗੁਰਮੁਖਿ ਬਾਣੀ ॥੧॥ ਰਹਾਉ ॥ ਪਰਪੰਚੁ ਛੋਡਿ. ਸਹਜ ਘਰਿ ਬੈਸਹੁ; ਝੂਠਾ ਕਹਹੁ ਨ ਕੋਈ ॥ ਸਤਿਗੁਰ ਮਿਲਹੁ ਨਵੈ ਨਿਧਿ ਪਾਵਹੁ; ਇਨ ਬਿਧਿ ਤਤੁ ਬਿਲੋਈ ॥੨॥ ਭਰਮੁ ਚੁਕਾਵਹੁ. ਗੁਰਮੁਖਿ ਲਿਵ ਲਾਵਹੁ; ਆਤਮੁ ਚੀਨਹੁ ਭਾਈ ॥ ਨਿਕਟਿ ਕਰਿ ਜਾਣਹੁ. ਸਦਾ ਪ੍ਰਭੁ ਹਾਜਰੁ; ਕਿਸੁ ਸਿਉ ਕਰਹੁ ਬੁਰਾਈ ॥੩॥ ਸਤਿਗੁਰਿ ਮਿਲਿਐ ਮਾਰਗੁ ਮੁਕਤਾ; ਸਹਜੇ ਮਿਲੇ ਸੁਆਮੀ ॥ ਧਨੁ ਧਨੁ ਸੇ ਜਨ. ਜਿਨੀ ਕਲਿ ਮਹਿ ਹਰਿ ਪਾਇਆ; ਜਨ ਨਾਨਕ ਸਦ ਕੁਰਬਾਨੀ ॥੪॥੨॥ ਰਾਮਕਲੀ ਮਹਲਾ ੫ ॥ ਆਵਤ ਹਰਖ ਨ ਜਾਵਤ ਦੂਖਾ; ਨਹ ਬਿਆਪੈ ਮਨ ਰੋਗਨੀ ॥ ਸਦਾ ਅਨੰਦੁ ਗੁਰੁ ਪੂਰਾ ਪਾਇਆ; ਤਉ ਉਤਰੀ ਸਗਲ ਬਿਓਗਨੀ ॥੧॥ ਇਹ ਬਿਧਿ ਹੈ; ਮਨੁ ਜੋਗਨੀ ॥ ਮੋਹੁ ਸੋਗੁ ਰੋਗੁ ਲੋਗੁ ਨ ਬਿਆਪੈ; ਤਹ ਹਰਿ ਹਰਿ ਹਰਿ ਰਸ ਭੋਗਨੀ ॥੧॥ ਰਹਾਉ ॥ ਸੁਰਗ ਪਵਿਤ੍ਰਾ. ਮਿਰਤ ਪਵਿਤ੍ਰਾ; ਪਇਆਲ ਪਵਿਤ੍ਰ ਅਲੋਗਨੀ ॥ ਆਗਿਆਕਾਰੀ ਸਦਾ ਸੁਖੁ ਭੁੰਚੈ; ਜਤ ਕਤ ਪੇਖਉ ਹਰਿ ਗੁਨੀ ॥੨॥ ਨਹ ਸਿਵ ਸਕਤੀ. ਜਲੁ ਨਹੀ ਪਵਨਾ; ਤਹ ਅਕਾਰੁ ਨਹੀ ਮੇਦਨੀ ॥ ਸਤਿਗੁਰ ਜੋਗ ਕਾ ਤਹਾ ਨਿਵਾਸਾ; ਜਹ ਅਵਿਗਤ ਨਾਥੁ ਅਗਮ ਧਨੀ ॥੩॥ ਤਨੁ ਮਨੁ ਹਰਿ ਕਾ. ਧਨੁ ਸਭੁ ਹਰਿ ਕਾ; ਹਰਿ ਕੇ ਗੁਣ ਹਉ ਕਿਆ ਗਨੀ ॥ ਕਹੁ ਨਾਨਕ. ਹਮ ਤੁਮ. ਗੁਰਿ, ਖੋਈ ਹੈ; ਅੰਭੈ ਅੰਭੁ ਮਿਲੋਗਨੀ ॥੪॥੩॥ ਰਾਮਕਲੀ ਮਹਲਾ ੫ ॥ ਤ੍ਰੈ ਗੁਣ ਰਹਤ ਰਹੈ ਨਿਰਾਰੀ; ਸਾਧਿਕ ਸਿਧ. ਨ ਜਾਨੈ ॥ ਰਤਨ ਕੋਠੜੀ ਅੰਮ੍ਰਿਤ ਸੰਪੂਰਨ; ਸਤਿਗੁਰ ਕੈ ਖਜਾਨੈ ॥੧॥ ਅਚਰਜੁ; ਕਿਛੁ ਕਹਣੁ. ਨ ਜਾਈ ॥ ਬਸਤੁ ਅਗੋਚਰ ਭਾਈ ॥੧॥ ਰਹਾਉ ॥ ਮੋਲੁ ਨਾਹੀ ਕਛੁ ਕਰਣੈ ਜੋਗਾ; ਕਿਆ ਕੋ ਕਹੈ ਸੁਣਾਵੈ ॥ ਕਥਨ ਕਹਣ ਕਉ ਸੋਝੀ ਨਾਹੀ; ਜੋ ਪੇਖੈ ਤਿਸੁ ਬਣਿ ਆਵੈ ॥੨॥ ਸੋਈ ਜਾਣੈ ਕਰਣੈਹਾਰਾ; ਕੀਤਾ ਕਿਆ ਬੇਚਾਰਾ ॥ ਆਪਣੀ ਗਤਿ ਮਿਤਿ ਆਪੇ ਜਾਣੈ; ਹਰਿ ਆਪੇ ਪੂਰ ਭੰਡਾਰਾ ॥੩॥ ਐਸਾ ਰਸੁ ਅੰਮ੍ਰਿਤੁ ਮਨਿ ਚਾਖਿਆ; ਤ੍ਰਿਪਤਿ ਰਹੇ ਆਘਾਈ ॥ ਕਹੁ ਨਾਨਕ. ਮੇਰੀ ਆਸਾ ਪੂਰੀ; ਸਤਿਗੁਰ ਕੀ ਸਰਣਾਈ ॥੪॥੪॥
Источники и права