couponatlas.

Гуру Грантх Сахиб (гурмукхи): Анг 885

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਮਕਲੀ ਮਹਲਾ ੫ ॥ ਓਅੰਕਾਰਿ ਏਕ ਧੁਨਿ ਏਕੈ; ਏਕੈ ਰਾਗੁ ਅਲਾਪੈ ॥ ਏਕਾ ਦੇਸੀ. ਏਕੁ ਦਿਖਾਵੈ; ਏਕੋ ਰਹਿਆ ਬਿਆਪੈ ॥ ਏਕਾ ਸੁਰਤਿ. ਏਕਾ ਹੀ ਸੇਵਾ; ਏਕੋ ਗੁਰ ਤੇ ਜਾਪੈ ॥੧॥ ਭਲੋ ਭਲੋ; ਰੇ ਕੀਰਤਨੀਆ ॥ ਰਾਮ ਰਮਾ; ਰਾਮਾ ਗੁਨ ਗਾਉ ॥ ਛੋਡਿ ਮਾਇਆ ਕੇ ਧੰਧ ਸੁਆਉ ॥੧॥ ਰਹਾਉ ॥ ਪੰਚ ਬਜਿਤ੍ਰ ਕਰੇ ਸੰਤੋਖਾ; ਸਾਤ ਸੁਰਾ ਲੈ ਚਾਲੈ ॥ ਬਾਜਾ ਮਾਣੁ ਤਾਣੁ ਤਜਿ ਤਾਨਾ; ਪਾਉ. ਨ ਬੀਗਾ ਘਾਲੈ ॥ ਫੇਰੀ ਫੇਰੁ. ਨ ਹੋਵੈ ਕਬ ਹੀ; ਏਕੁ ਸਬਦੁ ਬੰਧਿ ਪਾਲੈ ॥੨॥ ਨਾਰਦੀ; ਨਰਹਰ ਜਾਣਿ ਹਦੂਰੇ ॥ ਘੂੰਘਰ ਖੜਕੁ; ਤਿਆਗਿ ਵਿਸੂਰੇ ॥ ਸਹਜ ਅਨੰਦ ਦਿਖਾਵੈ ਭਾਵੈ ॥ ਏਹੁ ਨਿਰਤਿਕਾਰੀ; ਜਨਮਿ. ਨ ਆਵੈ ॥੩॥ ਜੇ ਕੋ ਅਪਨੇ ਠਾਕੁਰ ਭਾਵੈ ॥ ਕੋਟਿ ਮਧਿ; ਏਹੁ ਕੀਰਤਨੁ ਗਾਵੈ ॥ ਸਾਧਸੰਗਤਿ ਕੀ ਜਾਵਉ ਟੇਕ ॥ ਕਹੁ ਨਾਨਕ; ਤਿਸੁ ਕੀਰਤਨੁ ਏਕ ॥੪॥੮॥ ਰਾਮਕਲੀ ਮਹਲਾ ੫ ॥ ਕੋਈ ਬੋਲੈ ਰਾਮ ਰਾਮ; ਕੋਈ ਖੁਦਾਇ ॥ ਕੋਈ ਸੇਵੈ ਗੁਸਈਆ; ਕੋਈ ਅਲਾਹਿ ॥੧॥ ਕਾਰਣ ਕਰਣ; ਕਰੀਮ ॥ ਕਿਰਪਾ ਧਾਰਿ; ਰਹੀਮ ॥੧॥ ਰਹਾਉ ॥ ਕੋਈ ਨਾਵੈ ਤੀਰਥਿ; ਕੋਈ ਹਜ ਜਾਇ ॥ ਕੋਈ ਕਰੈ ਪੂਜਾ; ਕੋਈ ਸਿਰੁ ਨਿਵਾਇ ॥੨॥ ਕੋਈ ਪੜੈ ਬੇਦ; ਕੋਈ ਕਤੇਬ ॥ ਕੋਈ ਓਢੈ ਨੀਲ; ਕੋਈ ਸੁਪੇਦ ॥੩॥ ਕੋਈ ਕਹੈ ਤੁਰਕੁ; ਕੋਈ ਕਹੈ ਹਿੰਦੂ ॥ ਕੋਈ ਬਾਛੈ ਭਿਸਤੁ; ਕੋਈ ਸੁਰਗਿੰਦੂ ॥੪॥ ਕਹੁ ਨਾਨਕ; ਜਿਨਿ ਹੁਕਮੁ ਪਛਾਤਾ ॥ ਪ੍ਰਭ ਸਾਹਿਬ ਕਾ; ਤਿਨਿ ਭੇਦੁ ਜਾਤਾ ॥੫॥੯॥ ਰਾਮਕਲੀ ਮਹਲਾ ੫ ॥ ਪਵਨੈ ਮਹਿ; ਪਵਨੁ ਸਮਾਇਆ ॥ ਜੋਤੀ ਮਹਿ; ਜੋਤਿ ਰਲਿ ਜਾਇਆ ॥ ਮਾਟੀ ਮਾਟੀ ਹੋਈ ਏਕ ॥ ਰੋਵਨਹਾਰੇ ਕੀ; ਕਵਨ ਟੇਕ ॥੧॥ ਕਉਨੁ ਮੂਆ ਰੇ; ਕਉਨੁ ਮੂਆ ॥ ਬ੍ਰਹਮ ਗਿਆਨੀ ਮਿਲਿ ਕਰਹੁ ਬੀਚਾਰਾ; ਇਹੁ ਤਉ ਚਲਤੁ ਭਇਆ ॥੧॥ ਰਹਾਉ ॥ ਅਗਲੀ ਕਿਛੁ ਖਬਰਿ. ਨ ਪਾਈ ॥ ਰੋਵਨਹਾਰੁ ਭਿ ਊਠਿ ਸਿਧਾਈ ॥ ਭਰਮ ਮੋਹ ਕੇ ਬਾਂਧੇ ਬੰਧ ॥ ਸੁਪਨੁ ਭਇਆ; ਭਖਲਾਏ ਅੰਧ ॥੨॥ ਇਹੁ ਤਉ ਰਚਨੁ ਰਚਿਆ ਕਰਤਾਰਿ ॥ ਆਵਤ ਜਾਵਤ ਹੁਕਮਿ ਅਪਾਰਿ ॥ ਨਹ ਕੋ ਮੂਆ; ਨ ਮਰਣੈ ਜੋਗੁ ॥ ਨਹ ਬਿਨਸੈ; ਅਬਿਨਾਸੀ ਹੋਗੁ ॥੩॥ ਜੋ ਇਹੁ ਜਾਣਹੁ; ਸੋ ਇਹੁ ਨਾਹਿ ॥ ਜਾਨਣਹਾਰੇ ਕਉ ਬਲਿ ਜਾਉ ॥ ਕਹੁ ਨਾਨਕ ਗੁਰਿ; ਭਰਮੁ ਚੁਕਾਇਆ ॥ ਨਾ ਕੋਈ ਮਰੈ; ਨ ਆਵੈ ਜਾਇਆ ॥੪॥੧੦॥ ਰਾਮਕਲੀ ਮਹਲਾ ੫ ॥ ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ; ਫਿਰਿ. ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ; ਭ੍ਰਮਿ ਆਇਓ ॥
Источники и права