couponatlas.

Гуру Грантх Сахиб (гурмукхи): Анг 889

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਿਹਚਲ ਆਸਨੁ; ਬੇਸੁਮਾਰੁ ॥੨॥ ਡਿਗਿ. ਨ ਡੋਲੈ; ਕਤਹੂ. ਨ ਧਾਵੈ ॥ ਗੁਰ ਪ੍ਰਸਾਦਿ; ਕੋ ਇਹੁ ਮਹਲੁ ਪਾਵੈ ॥ ਭ੍ਰਮ ਭੈ ਮੋਹ ਨ ਮਾਇਆ ਜਾਲ ॥ ਸੁੰਨ ਸਮਾਧਿ; ਪ੍ਰਭੂ ਕਿਰਪਾਲ ॥੩॥ ਤਾ ਕਾ ਅੰਤੁ ਨ ਪਾਰਾਵਾਰੁ ॥ ਆਪੇ ਗੁਪਤੁ; ਆਪੇ ਪਾਸਾਰੁ ॥ ਜਾ ਕੈ ਅੰਤਰਿ; ਹਰਿ ਹਰਿ ਸੁਆਦੁ ॥ ਕਹਨੁ. ਨ ਜਾਈ; ਨਾਨਕ ਬਿਸਮਾਦੁ ॥੪॥੯॥੨੦॥ ਰਾਮਕਲੀ ਮਹਲਾ ੫ ॥ ਭੇਟਤ ਸੰਗਿ; ਪਾਰਬ੍ਰਹਮੁ ਚਿਤਿ ਆਇਆ ॥ ਸੰਗਤਿ ਕਰਤ; ਸੰਤੋਖੁ ਮਨਿ ਪਾਇਆ ॥ ਸੰਤਹ ਚਰਨ; ਮਾਥਾ ਮੇਰੋ ਪਉਤ ॥ ਅਨਿਕ ਬਾਰ ਸੰਤਹ ਡੰਡਉਤ ॥੧॥ ਇਹੁ ਮਨੁ; ਸੰਤਨ ਕੈ ਬਲਿਹਾਰੀ ॥ ਜਾ ਕੀ ਓਟ ਗਹੀ ਸੁਖੁ ਪਾਇਆ; ਰਾਖੇ ਕਿਰਪਾ ਧਾਰੀ ॥੧॥ ਰਹਾਉ ॥ ਸੰਤਹ ਚਰਣ; ਧੋਇ ਧੋਇ ਪੀਵਾ ॥ ਸੰਤਹ ਦਰਸੁ; ਪੇਖਿ ਪੇਖਿ ਜੀਵਾ ॥ ਸੰਤਹ ਕੀ; ਮੇਰੈ ਮਨਿ ਆਸ ॥ ਸੰਤ ਹਮਾਰੀ; ਨਿਰਮਲ ਰਾਸਿ ॥੨॥ ਸੰਤ ਹਮਾਰਾ ਰਾਖਿਆ ਪੜਦਾ ॥ ਸੰਤ ਪ੍ਰਸਾਦਿ; ਮੋਹਿ ਕਬਹੂ. ਨ ਕੜਦਾ ॥ ਸੰਤਹ ਸੰਗੁ; ਦੀਆ ਕਿਰਪਾਲ ॥ ਸੰਤ ਸਹਾਈ; ਭਏ ਦਇਆਲ ॥੩॥ ਸੁਰਤਿ ਮਤਿ ਬੁਧਿ ਪਰਗਾਸੁ ॥ ਗਹਿਰ ਗੰਭੀਰ ਅਪਾਰ ਗੁਣਤਾਸੁ ॥ ਜੀਅ ਜੰਤ ਸਗਲੇ ਪ੍ਰਤਿਪਾਲ ॥ ਨਾਨਕ; ਸੰਤਹ ਦੇਖਿ ਨਿਹਾਲ ॥੪॥੧੦॥੨੧॥ ਰਾਮਕਲੀ ਮਹਲਾ ੫ ॥ ਤੇਰੈ ਕਾਜਿ ਨ; ਗ੍ਰਿਹੁ ਰਾਜੁ ਮਾਲੁ ॥ ਤੇਰੈ ਕਾਜਿ ਨ; ਬਿਖੈ ਜੰਜਾਲੁ ॥ ਇਸਟ ਮੀਤ; ਜਾਣੁ ਸਭ ਛਲੈ ॥ ਹਰਿ ਹਰਿ ਨਾਮੁ; ਸੰਗਿ ਤੇਰੈ ਚਲੈ ॥੧॥ ਰਾਮ ਨਾਮ ਗੁਣ ਗਾਇ ਲੇ ਮੀਤਾ; ਹਰਿ ਸਿਮਰਤ. ਤੇਰੀ ਲਾਜ ਰਹੈ ॥ ਹਰਿ ਸਿਮਰਤ; ਜਮੁ ਕਛੁ. ਨ ਕਹੈ ॥੧॥ ਰਹਾਉ ॥ ਬਿਨੁ ਹਰਿ; ਸਗਲ ਨਿਰਾਰਥ ਕਾਮ ॥ ਸੁਇਨਾ ਰੁਪਾ; ਮਾਟੀ ਦਾਮ ॥ ਗੁਰ ਕਾ ਸਬਦੁ ਜਾਪਿ; ਮਨ ਸੁਖਾ ॥ ਈਹਾ ਊਹਾ; ਤੇਰੋ ਊਜਲ ਮੁਖਾ ॥੨॥ ਕਰਿ ਕਰਿ ਥਾਕੇ; ਵਡੇ ਵਡੇਰੇ ॥ ਕਿਨ ਹੀ. ਨ ਕੀਏ; ਕਾਜ ਮਾਇਆ ਪੂਰੇ ॥ ਹਰਿ ਹਰਿ ਨਾਮੁ; ਜਪੈ ਜਨੁ ਕੋਇ ॥ ਤਾ ਕੀ ਆਸਾ; ਪੂਰਨ ਹੋਇ ॥੩॥ ਹਰਿ ਭਗਤਨ ਕੋ; ਨਾਮੁ ਅਧਾਰੁ ॥ ਸੰਤੀ ਜੀਤਾ; ਜਨਮੁ ਅਪਾਰੁ ॥ ਹਰਿ ਸੰਤੁ ਕਰੇ; ਸੋਈ ਪਰਵਾਣੁ ॥ ਨਾਨਕ ਦਾਸੁ; ਤਾ ਕੈ ਕੁਰਬਾਣੁ ॥੪॥੧੧॥੨੨॥ ਰਾਮਕਲੀ ਮਹਲਾ ੫ ॥ ਸਿੰਚਹਿ ਦਰਬੁ; ਦੇਹਿ ਦੁਖੁ ਲੋਗ ॥ ਤੇਰੈ ਕਾਜਿ ਨ; ਅਵਰਾ ਜੋਗ ॥ ਕਰਿ ਅਹੰਕਾਰੁ ਹੋਇ ਵਰਤਹਿ ਅੰਧ ॥ ਜਮ ਕੀ ਜੇਵੜੀ; ਤੂ ਆਗੈ ਬੰਧ ॥੧॥ ਛਾਡਿ ਵਿਡਾਣੀ ਤਾਤਿ; ਮੂੜੇ ॥ ਈਹਾ ਬਸਨਾ ਰਾਤਿ; ਮੂੜੇ ॥ ਮਾਇਆ ਕੇ ਮਾਤੇ; ਤੈ ਉਠਿ ਚਲਨਾ ॥ ਰਾਚਿ ਰਹਿਓ ਤੂ; ਸੰਗਿ ਸੁਪਨਾ ॥੧॥ ਰਹਾਉ ॥ ਬਾਲ ਬਿਵਸਥਾ ਬਾਰਿਕੁ ਅੰਧ ॥ ਭਰਿ ਜੋਬਨਿ; ਲਾਗਾ ਦੁਰਗੰਧ ॥
Источники и права