couponatlas.

Гуру Грантх Сахиб (гурмукхи): Анг 892

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਬ ਉਸ ਕਉ. ਕੋਈ ਦੇਵੈ ਮਾਨੁ ॥ ਤਬ ਆਪਸ ਊਪਰਿ. ਰਖੈ ਗੁਮਾਨੁ ॥ ਜਬ ਉਸ ਕਉ. ਕੋਈ ਮਨਿ ਪਰਹਰੈ ॥ ਤਬ ਓਹ ਸੇਵਕਿ; ਸੇਵਾ ਕਰੈ ॥੨॥ ਮੁਖਿ ਬੇਰਾਵੈ; ਅੰਤਿ ਠਗਾਵੈ ॥ ਇਕਤੁ ਠਉਰ; ਓਹ ਕਹੀ. ਨ ਸਮਾਵੈ ॥ ਉਨਿ ਮੋਹੇ. ਬਹੁਤੇ ਬ੍ਰਹਮੰਡ ॥ ਰਾਮ ਜਨੀ; ਕੀਨੀ ਖੰਡ ਖੰਡ ॥੩॥ ਜੋ ਮਾਗੈ; ਸੋ ਭੂਖਾ ਰਹੈ ॥ ਇਸੁ ਸੰਗਿ ਰਾਚੈ; ਸੁ ਕਛੂ. ਨ ਲਹੈ ॥ ਇਸਹਿ ਤਿਆਗਿ; ਸਤਸੰਗਤਿ ਕਰੈ ॥ ਵਡਭਾਗੀ ਨਾਨਕ; ਓਹੁ ਤਰੈ ॥੪॥੧੮॥੨੯॥ ਰਾਮਕਲੀ ਮਹਲਾ ੫ ॥ ਆਤਮ ਰਾਮੁ; ਸਰਬ ਮਹਿ ਪੇਖੁ ॥ ਪੂਰਨ ਪੂਰਿ ਰਹਿਆ. ਪ੍ਰਭ ਏਕੁ ॥ ਰਤਨੁ ਅਮੋਲੁ; ਰਿਦੇ ਮਹਿ ਜਾਨੁ ॥ ਅਪਨੀ ਵਸਤੁ; ਤੂ ਆਪਿ ਪਛਾਨੁ ॥੧॥ ਪੀ ਅੰਮ੍ਰਿਤੁ; ਸੰਤਨ ਪਰਸਾਦਿ ॥ ਵਡੇ ਭਾਗ ਹੋਵਹਿ ਤਉ ਪਾਈਐ; ਬਿਨੁ ਜਿਹਵਾ. ਕਿਆ ਜਾਣੈ ਸੁਆਦੁ ॥੧॥ ਰਹਾਉ ॥ ਅਠ ਦਸ ਬੇਦ; ਸੁਨੇ ਕਹ ਡੋਰਾ ॥ ਕੋਟਿ ਪ੍ਰਗਾਸ; ਨ ਦਿਸੈ. ਅੰਧੇਰਾ ॥ ਪਸੂ ਪਰੀਤਿ; ਘਾਸ ਸੰਗਿ ਰਚੈ ॥ ਜਿਸੁ ਨਹੀ ਬੁਝਾਵੈ; ਸੋ ਕਿਤੁ ਬਿਧਿ ਬੁਝੈ ॥੨॥ ਜਾਨਣਹਾਰੁ; ਰਹਿਆ ਪ੍ਰਭੁ ਜਾਨਿ ॥ ਓਤਿ ਪੋਤਿ; ਭਗਤਨ ਸੰਗਾਨਿ ॥ ਬਿਗਸਿ ਬਿਗਸਿ; ਅਪੁਨਾ ਪ੍ਰਭੁ ਗਾਵਹਿ ॥ ਨਾਨਕ; ਤਿਨ ਜਮ ਨੇੜਿ. ਨ ਆਵਹਿ ॥੩॥੧੯॥੩੦॥ ਰਾਮਕਲੀ ਮਹਲਾ ੫ ॥ ਦੀਨੋ ਨਾਮੁ; ਕੀਓ ਪਵਿਤੁ ॥ ਹਰਿ ਧਨੁ ਰਾਸਿ; ਨਿਰਾਸ ਇਹ ਬਿਤੁ ॥ ਕਾਟੀ ਬੰਧਿ; ਹਰਿ ਸੇਵਾ ਲਾਏ ॥ ਹਰਿ ਹਰਿ ਭਗਤਿ; ਰਾਮ ਗੁਣ ਗਾਏ ॥੧॥ ਬਾਜੇ ਅਨਹਦ ਬਾਜਾ ॥ ਰਸਕਿ ਰਸਕਿ ਗੁਣ ਗਾਵਹਿ ਹਰਿ ਜਨ; ਅਪਨੈ ਗੁਰਦੇਵਿ ਨਿਵਾਜਾ ॥੧॥ ਰਹਾਉ ॥ ਆਇ ਬਨਿਓ ਪੂਰਬਲਾ ਭਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥ ਗਈ ਗਿਲਾਨਿ; ਸਾਧ ਕੈ ਸੰਗਿ ॥ ਮਨੁ ਤਨੁ ਰਾਤੋ; ਹਰਿ ਕੈ ਰੰਗਿ ॥੨॥ ਰਾਖੇ ਰਾਖਨਹਾਰ ਦਇਆਲ ॥ ਨਾ ਕਿਛੁ ਸੇਵਾ; ਨਾ ਕਿਛੁ ਘਾਲ ॥ ਕਰਿ ਕਿਰਪਾ; ਪ੍ਰਭਿ ਕੀਨੀ ਦਇਆ ॥ ਬੂਡਤ ਦੁਖ ਮਹਿ; ਕਾਢਿ ਲਇਆ ॥੩॥ ਸੁਣਿ ਸੁਣਿ ਉਪਜਿਓ; ਮਨ ਮਹਿ ਚਾਉ ॥ ਆਠ ਪਹਰ; ਹਰਿ ਕੇ ਗੁਣ ਗਾਉ ॥ ਗਾਵਤ; ਗਾਵਤ; ਪਰਮ ਗਤਿ ਪਾਈ ॥ ਗੁਰ ਪ੍ਰਸਾਦਿ; ਨਾਨਕ ਲਿਵ ਲਾਈ ॥੪॥੨੦॥੩੧॥ ਰਾਮਕਲੀ ਮਹਲਾ ੫ ॥ ਕਉਡੀ ਬਦਲੈ; ਤਿਆਗੈ ਰਤਨੁ ॥ ਛੋਡਿ ਜਾਇ; ਤਾਹੂ ਕਾ ਜਤਨੁ ॥ ਸੋ ਸੰਚੈ; ਜੋ ਹੋਛੀ ਬਾਤ ॥ ਮਾਇਆ ਮੋਹਿਆ; ਟੇਢਉ ਜਾਤ ॥੧॥ ਅਭਾਗੇ; ਤੈ ਲਾਜ ਨਾਹੀ ॥ ਸੁਖ ਸਾਗਰ ਪੂਰਨ ਪਰਮੇਸਰੁ; ਹਰਿ. ਨ ਚੇਤਿਓ ਮਨ ਮਾਹੀ ॥੧॥ ਰਹਾਉ ॥ ਅੰਮ੍ਰਿਤੁ ਕਉਰਾ; ਬਿਖਿਆ ਮੀਠੀ ॥ ਸਾਕਤ ਕੀ ਬਿਧਿ; ਨੈਨਹੁ ਡੀਠੀ ॥ ਕੂੜਿ ਕਪਟਿ ਅਹੰਕਾਰਿ ਰੀਝਾਨਾ ॥
Источники и права