couponatlas.

Гуру Грантх Сахиб (гурмукхи): Анг 893

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਮੁ ਸੁਨਤ; ਜਨੁ ਬਿਛੂਅ ਡਸਾਨਾ ॥੨॥ ਮਾਇਆ ਕਾਰਣਿ; ਸਦ ਹੀ ਝੂਰੈ ॥ ਮਨਿ ਮੁਖਿ ਕਬਹਿ; ਨ ਉਸਤਤਿ ਕਰੈ ॥ ਨਿਰਭਉ ਨਿਰੰਕਾਰ ਦਾਤਾਰੁ ॥ ਤਿਸੁ ਸਿਉ ਪ੍ਰੀਤਿ; ਨ ਕਰੈ. ਗਵਾਰੁ ॥੩॥ ਸਭ ਸਾਹਾ ਸਿਰਿ ਸਾਚਾ ਸਾਹੁ ॥ ਵੇਮੁਹਤਾਜੁ; ਪੂਰਾ ਪਾਤਿਸਾਹੁ ॥ ਮੋਹ ਮਗਨ; ਲਪਟਿਓ ਭ੍ਰਮ ਗਿਰਹ ॥ ਨਾਨਕ ਤਰੀਐ; ਤੇਰੀ ਮਿਹਰ ॥੪॥੨੧॥੩੨॥ ਰਾਮਕਲੀ ਮਹਲਾ ੫ ॥ ਰੈਣਿ ਦਿਨਸੁ; ਜਪਉ ਹਰਿ ਨਾਉ ॥ ਆਗੈ; ਦਰਗਹ ਪਾਵਉ ਥਾਉ ॥ ਸਦਾ ਅਨੰਦੁ; ਨ ਹੋਵੀ ਸੋਗੁ ॥ ਕਬਹੂ. ਨ ਬਿਆਪੈ, ਹਉਮੈ ਰੋਗੁ ॥੧॥ ਖੋਜਹੁ ਸੰਤਹੁ; ਹਰਿ ਬ੍ਰਹਮ ਗਿਆਨੀ ॥ ਬਿਸਮਨ ਬਿਸਮ ਭਏ ਬਿਸਮਾਦਾ; ਪਰਮ ਗਤਿ ਪਾਵਹਿ, ਹਰਿ ਸਿਮਰਿ ਪਰਾਨੀ ॥੧॥ ਰਹਾਉ ॥ ਗਨਿ ਮਿਨਿ ਦੇਖਹੁ; ਸਗਲ ਬੀਚਾਰਿ ॥ ਨਾਮ ਬਿਨਾ; ਕੋ ਸਕੈ ਨ. ਤਾਰਿ ॥ ਸਗਲ ਉਪਾਵ; ਨ ਚਾਲਹਿ ਸੰਗਿ ॥ ਭਵਜਲੁ ਤਰੀਐ; ਪ੍ਰਭ ਕੈ ਰੰਗਿ ॥੨॥ ਦੇਹੀ ਧੋਇ; ਨ ਉਤਰੈ ਮੈਲੁ ॥ ਹਉਮੈ ਬਿਆਪੈ; ਦੁਬਿਧਾ ਫੈਲੁ ॥ ਹਰਿ ਹਰਿ ਅਉਖਧੁ; ਜੋ ਜਨੁ ਖਾਇ ॥ ਤਾ ਕਾ ਰੋਗੁ; ਸਗਲ ਮਿਟਿ ਜਾਇ ॥੩॥ ਕਰਿ ਕਿਰਪਾ; ਪਾਰਬ੍ਰਹਮ ਦਇਆਲ ॥ ਮਨ ਤੇ; ਕਬਹੁ. ਨ ਬਿਸਰੁ ਗੋੁਪਾਲ ॥ ਤੇਰੇ ਦਾਸ ਕੀ ਹੋਵਾ ਧੂਰਿ ॥ ਨਾਨਕ ਕੀ; ਪ੍ਰਭ ਸਰਧਾ ਪੂਰਿ ॥੪॥੨੨॥੩੩॥ ਰਾਮਕਲੀ ਮਹਲਾ ੫ ॥ ਤੇਰੀ ਸਰਣਿ ਪੂਰੇ ਗੁਰਦੇਵ ॥ ਤੁਧੁ ਬਿਨੁ ਦੂਜਾ; ਨਾਹੀ ਕੋਇ ॥ ਤੂ ਸਮਰਥੁ; ਪੂਰਨ ਪਾਰਬ੍ਰਹਮੁ ॥ ਸੋ ਧਿਆਏ; ਪੂਰਾ ਜਿਸੁ ਕਰਮੁ ॥੧॥ ਤਰਣ ਤਾਰਣ; ਪ੍ਰਭ ਤੇਰੋ ਨਾਉ ॥ ਏਕਾ ਸਰਣਿ ਗਹੀ. ਮਨ ਮੇਰੈ; ਤੁਧੁ ਬਿਨੁ ਦੂਜਾ. ਨਾਹੀ ਠਾਉ ॥੧॥ ਰਹਾਉ ॥ ਜਪਿ ਜਪਿ ਜੀਵਾ; ਤੇਰਾ ਨਾਉ ॥ ਆਗੈ; ਦਰਗਹ ਪਾਵਉ ਠਾਉ ॥ ਦੂਖੁ ਅੰਧੇਰਾ; ਮਨ ਤੇ ਜਾਇ ॥ ਦੁਰਮਤਿ ਬਿਨਸੈ; ਰਾਚੈ ਹਰਿ ਨਾਇ ॥੨॥ ਚਰਨ ਕਮਲ ਸਿਉ ਲਾਗੀ ਪ੍ਰੀਤਿ ॥ ਗੁਰ ਪੂਰੇ ਕੀ; ਨਿਰਮਲ ਰੀਤਿ ॥ ਭਉ ਭਾਗਾ; ਨਿਰਭਉ ਮਨਿ ਬਸੈ ॥ ਅੰਮ੍ਰਿਤ ਨਾਮੁ; ਰਸਨਾ ਨਿਤ ਜਪੈ ॥੩॥ ਕੋਟਿ ਜਨਮ ਕੇ ਕਾਟੇ ਫਾਹੇ ॥ ਪਾਇਆ ਲਾਭੁ; ਸਚਾ ਧਨੁ ਲਾਹੇ ॥ ਤੋਟਿ. ਨ ਆਵੈ; ਅਖੁਟ ਭੰਡਾਰ ॥ ਨਾਨਕ; ਭਗਤ ਸੋਹਹਿ ਹਰਿ ਦੁਆਰ ॥੪॥੨੩॥੩੪॥ ਰਾਮਕਲੀ ਮਹਲਾ ੫ ॥ ਰਤਨ ਜਵੇਹਰ ਨਾਮ ॥ ਸਤੁ ਸੰਤੋਖੁ ਗਿਆਨ ॥ ਸੂਖ ਸਹਜ; ਦਇਆ ਕਾ ਪੋਤਾ ॥ ਹਰਿ ਭਗਤਾ ਹਵਾਲੈ ਹੋਤਾ ॥੧॥ ਮੇਰੇ ਰਾਮ ਕੋ ਭੰਡਾਰੁ ॥ ਖਾਤ ਖਰਚਿ ਕਛੁ ਤੋਟਿ. ਨ ਆਵੈ; ਅੰਤੁ ਨਹੀ ਹਰਿ ਪਾਰਾਵਾਰੁ ॥੧॥ ਰਹਾਉ ॥ ਕੀਰਤਨੁ ਨਿਰਮੋਲਕ ਹੀਰਾ ॥ ਆਨੰਦ ਗੁਣੀ ਗਹੀਰਾ ॥ ਅਨਹਦ ਬਾਣੀ ਪੂੰਜੀ ॥ ਸੰਤਨ ਹਥਿ ਰਾਖੀ ਕੂੰਜੀ ॥੨॥
Источники и права