couponatlas.

Гуру Грантх Сахиб (гурмукхи): Анг 894

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੁੰਨ ਸਮਾਧਿ ਗੁਫਾ; ਤਹ ਆਸਨੁ ॥ ਕੇਵਲ ਬ੍ਰਹਮ ਪੂਰਨ ਤਹ ਬਾਸਨੁ ॥ ਭਗਤ ਸੰਗਿ; ਪ੍ਰਭੁ ਗੋਸਟਿ ਕਰਤ ॥ ਤਹ ਹਰਖ ਨ ਸੋਗ; ਨ ਜਨਮ. ਨ ਮਰਤ ॥੩॥ ਕਰਿ ਕਿਰਪਾ; ਜਿਸੁ ਆਪਿ ਦਿਵਾਇਆ ॥ ਸਾਧਸੰਗਿ; ਤਿਨਿ ਹਰਿ ਧਨੁ ਪਾਇਆ ॥ ਦਇਆਲ ਪੁਰਖ ਨਾਨਕ ਅਰਦਾਸਿ ॥ ਹਰਿ ਮੇਰੀ ਵਰਤਣਿ; ਹਰਿ ਮੇਰੀ ਰਾਸਿ ॥੪॥੨੪॥੩੫॥ ਰਾਮਕਲੀ ਮਹਲਾ ੫ ॥ ਮਹਿਮਾ. ਨ ਜਾਨਹਿ ਬੇਦ ॥ ਬ੍ਰਹਮੇ. ਨਹੀ ਜਾਨਹਿ ਭੇਦ ॥ ਅਵਤਾਰ. ਨ ਜਾਨਹਿ ਅੰਤੁ ॥ ਪਰਮੇਸਰੁ ਪਾਰਬ੍ਰਹਮ ਬੇਅੰਤੁ ॥੧॥ ਅਪਨੀ ਗਤਿ; ਆਪਿ ਜਾਨੈ ॥ ਸੁਣਿ ਸੁਣਿ ਅਵਰ ਵਖਾਨੈ ॥੧॥ ਰਹਾਉ ॥ ਸੰਕਰਾ; ਨਹੀ ਜਾਨਹਿ ਭੇਵ ॥ ਖੋਜਤ ਹਾਰੇ ਦੇਵ ॥ ਦੇਵੀਆ. ਨਹੀ ਜਾਨੈ ਮਰਮ ॥ ਸਭ ਊਪਰਿ; ਅਲਖ ਪਾਰਬ੍ਰਹਮ ॥੨॥ ਅਪਨੈ ਰੰਗਿ ਕਰਤਾ ਕੇਲ ॥ ਆਪਿ ਬਿਛੋਰੈ; ਆਪੇ ਮੇਲ ॥ ਇਕਿ ਭਰਮੇ; ਇਕਿ ਭਗਤੀ ਲਾਏ ॥ ਅਪਣਾ ਕੀਆ; ਆਪਿ ਜਣਾਏ ॥੩॥ ਸੰਤਨ ਕੀ ਸੁਣਿ ਸਾਚੀ ਸਾਖੀ ॥ ਸੋ ਬੋਲਹਿ; ਜੋ ਪੇਖਹਿ ਆਖੀ ॥ ਨਹੀ ਲੇਪੁ ਤਿਸੁ ਪੁੰਨਿ ਨ ਪਾਪਿ ॥ ਨਾਨਕ ਕਾ ਪ੍ਰਭੁ; ਆਪੇ ਆਪਿ ॥੪॥੨੫॥੩੬॥ ਰਾਮਕਲੀ ਮਹਲਾ ੫ ॥ ਕਿਛਹੂ ਕਾਜੁ; ਨ ਕੀਓ ਜਾਨਿ ॥ ਸੁਰਤਿ ਮਤਿ ਨਾਹੀ ਕਿਛੁ ਗਿਆਨਿ ॥ ਜਾਪ ਤਾਪ ਸੀਲ ਨਹੀ ਧਰਮ ॥ ਕਿਛੂ ਨ ਜਾਨਉ; ਕੈਸਾ ਕਰਮ ॥੧॥ ਠਾਕੁਰ ਪ੍ਰੀਤਮ ਪ੍ਰਭ ਮੇਰੇ ॥ ਤੁਝ ਬਿਨੁ ਦੂਜਾ ਅਵਰੁ. ਨ ਕੋਈ; ਭੂਲਹ ਚੂਕਹ ਪ੍ਰਭ ਤੇਰੇ ॥੧॥ ਰਹਾਉ ॥ ਰਿਧਿ ਨ ਬੁਧਿ; ਨ ਸਿਧਿ ਪ੍ਰਗਾਸੁ ॥ ਬਿਖੈ ਬਿਆਧਿ ਕੇ ਗਾਵ ਮਹਿ ਬਾਸੁ ॥ ਕਰਣਹਾਰ; ਮੇਰੇ ਪ੍ਰਭ ਏਕ ॥ ਨਾਮ ਤੇਰੇ ਕੀ; ਮਨ ਮਹਿ ਟੇਕ ॥੨॥ ਸੁਣਿ ਸੁਣਿ ਜੀਵਉ; ਮਨਿ ਇਹੁ ਬਿਸ੍ਰਾਮੁ ॥ ਪਾਪ ਖੰਡਨ; ਪ੍ਰਭ ਤੇਰੋ ਨਾਮੁ ॥ ਤੂ ਅਗਨਤੁ; ਜੀਅ ਕਾ ਦਾਤਾ ॥ ਜਿਸਹਿ ਜਣਾਵਹਿ; ਤਿਨਿ ਤੂ ਜਾਤਾ ॥੩॥ ਜੋ ਉਪਾਇਓ; ਤਿਸੁ ਤੇਰੀ ਆਸ ॥ ਸਗਲ ਅਰਾਧਹਿ ਪ੍ਰਭ ਗੁਣਤਾਸ ॥ ਨਾਨਕ ਦਾਸ; ਤੇਰੈ ਕੁਰਬਾਣੁ ॥ ਬੇਅੰਤ ਸਾਹਿਬੁ ਮੇਰਾ ਮਿਹਰਵਾਣੁ ॥੪॥੨੬॥੩੭॥ ਰਾਮਕਲੀ ਮਹਲਾ ੫ ॥ ਰਾਖਨਹਾਰ ਦਇਆਲ ॥ ਕੋਟਿ ਭਵ ਖੰਡੇ; ਨਿਮਖ ਖਿਆਲ ॥ ਸਗਲ ਅਰਾਧਹਿ ਜੰਤ ॥ ਮਿਲੀਐ ਪ੍ਰਭ; ਗੁਰ ਮਿਲਿ ਮੰਤ ॥੧॥ ਜੀਅਨ ਕੋ ਦਾਤਾ; ਮੇਰਾ ਪ੍ਰਭੁ ॥ ਪੂਰਨ ਪਰਮੇਸੁਰ ਸੁਆਮੀ; ਘਟਿ ਘਟਿ ਰਾਤਾ ਮੇਰਾ ਪ੍ਰਭੁ ॥੧॥ ਰਹਾਉ ॥ ਤਾ ਕੀ ਗਹੀ ਮਨ ਓਟ ॥ ਬੰਧਨ ਤੇ ਹੋਈ ਛੋਟ ॥ ਹਿਰਦੈ ਜਪਿ ਪਰਮਾਨੰਦ ॥ ਮਨ ਮਾਹਿ ਭਏ ਅਨੰਦ ॥੨॥ ਤਾਰਣ ਤਰਣ ਹਰਿ ਸਰਣ ॥ ਜੀਵਨ ਰੂਪ ਹਰਿ ਚਰਣ ॥
Источники и права