couponatlas.

Гуру Грантх Сахиб (гурмукхи): Анг 895

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੰਤਨ ਕੇ ਪ੍ਰਾਣ ਅਧਾਰ ॥ ਊਚੇ ਤੇ ਊਚ ਅਪਾਰ ॥੩॥ ਸੁ ਮਤਿ ਸਾਰੁ; ਜਿਤੁ ਹਰਿ ਸਿਮਰੀਜੈ ॥ ਕਰਿ ਕਿਰਪਾ; ਜਿਸੁ ਆਪੇ ਦੀਜੈ ॥ ਸੂਖ ਸਹਜ; ਆਨੰਦ ਹਰਿ ਨਾਉ ॥ ਨਾਨਕ ਜਪਿਆ; ਗੁਰ ਮਿਲਿ ਨਾਉ ॥੪॥੨੭॥੩੮॥ ਰਾਮਕਲੀ ਮਹਲਾ ੫ ॥ ਸਗਲ ਸਿਆਨਪ ਛਾਡਿ ॥ ਕਰਿ ਸੇਵਾ. ਸੇਵਕ ਸਾਜਿ ॥ ਅਪਨਾ ਆਪੁ ਸਗਲ ਮਿਟਾਇ ॥ ਮਨ ਚਿੰਦੇ ਸੇਈ ਫਲ ਪਾਇ ॥੧॥ ਹੋਹੁ ਸਾਵਧਾਨ; ਅਪੁਨੇ ਗੁਰ ਸਿਉ ॥ ਆਸਾ ਮਨਸਾ ਪੂਰਨ ਹੋਵੈ; ਪਾਵਹਿ ਸਗਲ ਨਿਧਾਨ ਗੁਰ ਸਿਉ ॥੧॥ ਰਹਾਉ ॥ ਦੂਜਾ; ਨਹੀ ਜਾਨੈ ਕੋਇ ॥ ਸਤਗੁਰੁ ਨਿਰੰਜਨੁ ਸੋਇ ॥ ਮਾਨੁਖ ਕਾ ਕਰਿ ਰੂਪੁ. ਨ ਜਾਨੁ ॥ ਮਿਲੀ ਨਿਮਾਨੇ ਮਾਨੁ ॥੨॥ ਗੁਰ ਕੀ ਹਰਿ ਟੇਕ ਟਿਕਾਇ ॥ ਅਵਰ ਆਸਾ ਸਭ ਲਾਹਿ ॥ ਹਰਿ ਕਾ ਨਾਮੁ; ਮਾਗੁ ਨਿਧਾਨੁ ॥ ਤਾ ਦਰਗਹ ਪਾਵਹਿ ਮਾਨੁ ॥੩॥ ਗੁਰ ਕਾ ਬਚਨੁ ਜਪਿ ਮੰਤੁ ॥ ਏਹਾ ਭਗਤਿ ਸਾਰ ਤਤੁ ॥ ਸਤਿਗੁਰ ਭਏ ਦਇਆਲ ॥ ਨਾਨਕ ਦਾਸ ਨਿਹਾਲ ॥੪॥੨੮॥੩੯॥ ਰਾਮਕਲੀ ਮਹਲਾ ੫ ॥ ਹੋਵੈ ਸੋਈ ਭਲ ਮਾਨੁ ॥ ਆਪਨਾ ਤਜਿ ਅਭਿਮਾਨੁ ॥ ਦਿਨੁ ਰੈਨਿ ਸਦਾ ਗੁਨ ਗਾਉ ॥ ਪੂਰਨ ਏਹੀ ਸੁਆਉ ॥੧॥ ਆਨੰਦ ਕਰਿ; ਸੰਤ ਹਰਿ ਜਪਿ ॥ ਛਾਡਿ ਸਿਆਨਪ ਬਹੁ ਚਤੁਰਾਈ; ਗੁਰ ਕਾ ਜਪਿ ਮੰਤੁ ਨਿਰਮਲ ॥੧॥ ਰਹਾਉ ॥ ਏਕ ਕੀ ਕਰਿ ਆਸ ਭੀਤਰਿ ॥ ਨਿਰਮਲ; ਜਪਿ ਨਾਮੁ ਹਰਿ ਹਰਿ ॥ ਗੁਰ ਕੇ ਚਰਨ ਨਮਸਕਾਰਿ ॥ ਭਵਜਲੁ ਉਤਰਹਿ ਪਾਰਿ ॥੨॥ ਦੇਵਨਹਾਰ ਦਾਤਾਰ ॥ ਅੰਤੁ ਨ ਪਾਰਾਵਾਰ ॥ ਜਾ ਕੈ ਘਰਿ; ਸਰਬ ਨਿਧਾਨ ॥ ਰਾਖਨਹਾਰ ਨਿਦਾਨ ॥੩॥ ਨਾਨਕ ਪਾਇਆ ਏਹੁ ਨਿਧਾਨ ॥ ਹਰੇ ਹਰਿ ਨਿਰਮਲ ਨਾਮ ॥ ਜੋ ਜਪੈ; ਤਿਸ ਕੀ ਗਤਿ ਹੋਇ ॥ ਨਾਨਕ; ਕਰਮਿ ਪਰਾਪਤਿ ਹੋਇ ॥੪॥੨੯॥੪੦॥ ਰਾਮਕਲੀ ਮਹਲਾ ੫ ॥ ਦੁਲਭ ਦੇਹ ਸਵਾਰਿ ॥ ਜਾਹਿ ਨ ਦਰਗਹ ਹਾਰਿ ॥ ਹਲਤਿ ਪਲਤਿ ਤੁਧੁ ਹੋਇ ਵਡਿਆਈ ॥ ਅੰਤ ਕੀ ਬੇਲਾ; ਲਏ ਛਡਾਈ ॥੧॥ ਰਾਮ ਕੇ ਗੁਨ ਗਾਉ ॥ ਹਲਤੁ ਪਲਤੁ ਹੋਹਿ ਦੋਵੈ ਸੁਹੇਲੇ; ਅਚਰਜ ਪੁਰਖੁ ਧਿਆਉ ॥੧॥ ਰਹਾਉ ॥ ਊਠਤ ਬੈਠਤ ਹਰਿ ਜਾਪੁ ॥ ਬਿਨਸੈ ਸਗਲ ਸੰਤਾਪੁ ॥ ਬੈਰੀ ਸਭਿ ਹੋਵਹਿ ਮੀਤ ॥ ਨਿਰਮਲੁ ਤੇਰਾ ਹੋਵੈ ਚੀਤ ॥੨॥ ਸਭ ਤੇ ਊਤਮ ਇਹੁ ਕਰਮੁ ॥ ਸਗਲ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਸਿਮਰਨਿ ਤੇਰਾ ਹੋਇ ਉਧਾਰੁ ॥ ਜਨਮ ਜਨਮ ਕਾ ਉਤਰੈ ਭਾਰੁ ॥੩॥ ਪੂਰਨ ਤੇਰੀ ਹੋਵੈ ਆਸ ॥ ਜਮ ਕੀ ਕਟੀਐ ਤੇਰੀ ਫਾਸ ॥ ਗੁਰ ਕਾ ਉਪਦੇਸੁ ਸੁਨੀਜੈ ॥ ਨਾਨਕ. ਸੁਖਿ ਸਹਜਿ ਸਮੀਜੈ ॥੪॥੩੦॥੪੧॥
Источники и права