couponatlas.

Гуру Грантх Сахиб (гурмукхи): Анг 896

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਮਕਲੀ ਮਹਲਾ ੫ ॥ ਜਿਸ ਕੀ. ਤਿਸ ਕੀ ਕਰਿ ਮਾਨੁ ॥ ਆਪਨ ਲਾਹਿ ਗੁਮਾਨੁ ॥ ਜਿਸ ਕਾ ਤੂ; ਤਿਸ ਕਾ ਸਭੁ ਕੋਇ ॥ ਤਿਸਹਿ ਅਰਾਧਿ; ਸਦਾ ਸੁਖੁ ਹੋਇ ॥੧॥ ਕਾਹੇ ਭ੍ਰਮਿ ਭ੍ਰਮਹਿ; ਬਿਗਾਨੇ ॥ ਨਾਮ ਬਿਨਾ. ਕਿਛੁ ਕਾਮਿ, ਨ ਆਵੈ; ਮੇਰਾ ਮੇਰਾ ਕਰਿ ਬਹੁਤੁ ਪਛੁਤਾਨੇ ॥੧॥ ਰਹਾਉ ॥ ਜੋ ਜੋ ਕਰੈ; ਸੋਈ ਮਾਨਿ ਲੇਹੁ ॥ ਬਿਨੁ ਮਾਨੇ; ਰਲਿ ਹੋਵਹਿ ਖੇਹ ॥ ਤਿਸ ਕਾ ਭਾਣਾ. ਲਾਗੈ ਮੀਠਾ ॥ ਗੁਰ ਪ੍ਰਸਾਦਿ ਵਿਰਲੇ; ਮਨਿ ਵੂਠਾ ॥੨॥ ਵੇਪਰਵਾਹੁ ਅਗੋਚਰੁ ਆਪਿ ॥ ਆਠ ਪਹਰ; ਮਨ ਤਾ ਕਉ ਜਾਪਿ ॥ ਜਿਸੁ ਚਿਤਿ ਆਏ; ਬਿਨਸਹਿ ਦੁਖਾ ॥ ਹਲਤਿ ਪਲਤਿ; ਤੇਰਾ ਊਜਲ ਮੁਖਾ ॥੩॥ ਕਉਨ ਕਉਨ ਉਧਰੇ. ਗੁਨ ਗਾਇ ॥ ਗਨਣੁ. ਨ ਜਾਈ; ਕੀਮ. ਨ ਪਾਇ ॥ ਬੂਡਤ ਲੋਹ; ਸਾਧਸੰਗਿ ਤਰੈ ॥ ਨਾਨਕ; ਜਿਸਹਿ ਪਰਾਪਤਿ ਕਰੈ ॥੪॥੩੧॥੪੨॥ ਰਾਮਕਲੀ ਮਹਲਾ ੫ ॥ ਮਨ ਮਾਹਿ. ਜਾਪਿ ਭਗਵੰਤੁ ॥ ਗੁਰਿ ਪੂਰੈ; ਇਹੁ ਦੀਨੋ ਮੰਤੁ ॥ ਮਿਟੇ ਸਗਲ ਭੈ ਤ੍ਰਾਸ ॥ ਪੂਰਨ ਹੋਈ ਆਸ ॥੧॥ ਸਫਲ ਸੇਵਾ ਗੁਰਦੇਵਾ ॥ ਕੀਮਤਿ ਕਿਛੁ ਕਹਣੁ. ਨ ਜਾਈ; ਸਾਚੇ ਸਚੁ ਅਲਖ ਅਭੇਵਾ ॥੧॥ ਰਹਾਉ ॥ ਕਰਨ ਕਰਾਵਨ ਆਪਿ ॥ ਤਿਸ ਕਉ ਸਦਾ ਮਨ ਜਾਪਿ ॥ ਤਿਸ ਕੀ ਸੇਵਾ ਕਰਿ ਨੀਤ ॥ ਸਚੁ ਸਹਜੁ ਸੁਖੁ ਪਾਵਹਿ; ਮੀਤ ॥੨॥ ਸਾਹਿਬੁ ਮੇਰਾ ਅਤਿ ਭਾਰਾ ॥ ਖਿਨ ਮਹਿ ਥਾਪਿ ਉਥਾਪਨਹਾਰਾ ॥ ਤਿਸੁ ਬਿਨੁ ਅਵਰੁ; ਨ ਕੋਈ ॥ ਜਨ ਕਾ ਰਾਖਾ ਸੋਈ ॥੩॥ ਕਰਿ ਕਿਰਪਾ; ਅਰਦਾਸਿ ਸੁਣੀਜੈ ॥ ਅਪਣੇ ਸੇਵਕ ਕਉ; ਦਰਸਨੁ ਦੀਜੈ ॥ ਨਾਨਕ ਜਾਪੀ ਜਪੁ ਜਾਪੁ ॥ ਸਭ ਤੇ ਊਚ; ਜਾ ਕਾ ਪਰਤਾਪੁ ॥੪॥੩੨॥੪੩॥ ਰਾਮਕਲੀ ਮਹਲਾ ੫ ॥ ਬਿਰਥਾ ਭਰਵਾਸਾ ਲੋਕ ॥ ਠਾਕੁਰ ਪ੍ਰਭ ਤੇਰੀ ਟੇਕ ॥ ਅਵਰ ਛੂਟੀ ਸਭ ਆਸ ॥ ਅਚਿੰਤ ਠਾਕੁਰ ਭੇਟੇ ਗੁਣਤਾਸ ॥੧॥ ਏਕੋ ਨਾਮੁ ਧਿਆਇ; ਮਨ ਮੇਰੇ ॥ ਕਾਰਜੁ ਤੇਰਾ ਹੋਵੈ ਪੂਰਾ; ਹਰਿ ਹਰਿ ਹਰਿ ਗੁਣ ਗਾਇ ਮਨ ਮੇਰੇ ॥੧॥ ਰਹਾਉ ॥ ਤੁਮ ਹੀ ਕਾਰਨ ਕਰਨ ॥ ਚਰਨ ਕਮਲ ਹਰਿ ਸਰਨ ॥ ਮਨਿ ਤਨਿ; ਹਰਿ ਓਹੀ ਧਿਆਇਆ ॥ ਆਨੰਦ ਹਰਿ ਰੂਪ ਦਿਖਾਇਆ ॥੨॥ ਤਿਸ ਹੀ ਕੀ ਓਟ ਸਦੀਵ ॥ ਜਾ ਕੇ ਕੀਨੇ ਹੈ ਜੀਵ ॥ ਸਿਮਰਤ ਹਰਿ ਕਰਤ ਨਿਧਾਨ ॥ ਰਾਖਨਹਾਰ ਨਿਦਾਨ ॥੩॥ ਸਰਬ ਕੀ ਰੇਣ ਹੋਵੀਜੈ ॥ ਆਪੁ ਮਿਟਾਇ ਮਿਲੀਜੈ ॥ ਅਨਦਿਨੁ ਧਿਆਈਐ ਨਾਮੁ ॥ ਸਫਲ ਨਾਨਕ. ਇਹੁ ਕਾਮੁ ॥੪॥੩੩॥੪੪॥ ਰਾਮਕਲੀ ਮਹਲਾ ੫ ॥ ਕਾਰਨ ਕਰਨ ਕਰੀਮ ॥ ਸਰਬ ਪ੍ਰਤਿਪਾਲ ਰਹੀਮ ॥ ਅਲਹ ਅਲਖ ਅਪਾਰ ॥ ਖੁਦਿ ਖੁਦਾਇ ਵਡ ਬੇਸੁਮਾਰ ॥੧॥
Источники и права