couponatlas.

Гуру Грантх Сахиб (гурмукхи): Анг 897

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਓੁਂ ਨਮੋ; ਭਗਵੰਤ ਗੁਸਾਈ ॥ ਖਾਲਕੁ ਰਵਿ ਰਹਿਆ ਸਰਬ ਠਾਈ ॥੧॥ ਰਹਾਉ ॥ ਜਗੰਨਾਥ ਜਗਜੀਵਨ ਮਾਧੋ ॥ ਭਉ ਭੰਜਨ ਰਿਦ ਮਾਹਿ ਅਰਾਧੋ ॥ ਰਿਖੀਕੇਸ ਗੋਪਾਲ ਗੋੁਵਿੰਦ ॥ ਪੂਰਨ ਸਰਬਤ੍ਰ ਮੁਕੰਦ ॥੨॥ ਮਿਹਰਵਾਨ ਮਉਲਾ; ਤੂਹੀ ਏਕ ॥ ਪੀਰ ਪੈਕਾਂਬਰ ਸੇਖ ॥ ਦਿਲਾ ਕਾ ਮਾਲਕੁ; ਕਰੇ ਹਾਕੁ ॥ ਕੁਰਾਨ ਕਤੇਬ ਤੇ ਪਾਕੁ ॥੩॥ ਨਾਰਾਇਣ ਨਰਹਰ; ਦਇਆਲ ॥ ਰਮਤ ਰਾਮ; ਘਟ ਘਟ ਆਧਾਰ ॥ ਬਾਸੁਦੇਵ ਬਸਤ ਸਭ ਠਾਇ ॥ ਲੀਲਾ ਕਿਛੁ ਲਖੀ, ਨ ਜਾਇ ॥੪॥ ਮਿਹਰ ਦਇਆ ਕਰਿ ਕਰਨੈਹਾਰ ॥ ਭਗਤਿ ਬੰਦਗੀ ਦੇਹਿ ਸਿਰਜਣਹਾਰ ॥ ਕਹੁ ਨਾਨਕ; ਗੁਰਿ. ਖੋਏ ਭਰਮ ॥ ਏਕੋ ਅਲਹੁ ਪਾਰਬ੍ਰਹਮ ॥੫॥੩੪॥੪੫॥ ਰਾਮਕਲੀ ਮਹਲਾ ੫ ॥ ਕੋਟਿ ਜਨਮ ਕੇ ਬਿਨਸੇ ਪਾਪ ॥ ਹਰਿ ਹਰਿ ਜਪਤ; ਨਾਹੀ ਸੰਤਾਪ ॥ ਗੁਰ ਕੇ ਚਰਨ ਕਮਲ; ਮਨਿ ਵਸੇ ॥ ਮਹਾ ਬਿਕਾਰ; ਤਨ ਤੇ ਸਭਿ ਨਸੇ ॥੧॥ ਗੋਪਾਲ ਕੋ ਜਸੁ ਗਾਉ ਪ੍ਰਾਣੀ ॥ ਅਕਥ ਕਥਾ ਸਾਚੀ ਪ੍ਰਭ ਪੂਰਨ; ਜੋਤੀ ਜੋਤਿ ਸਮਾਣੀ ॥੧॥ ਰਹਾਉ ॥ ਤ੍ਰਿਸਨਾ ਭੂਖ ਸਭ ਨਾਸੀ ॥ ਸੰਤ ਪ੍ਰਸਾਦਿ; ਜਪਿਆ ਅਬਿਨਾਸੀ ॥ ਰੈਨਿ ਦਿਨਸੁ ਪ੍ਰਭ ਸੇਵ ਕਮਾਨੀ ॥ ਹਰਿ ਮਿਲਣੈ ਕੀ ਏਹ ਨੀਸਾਨੀ ॥੨॥ ਮਿਟੇ ਜੰਜਾਲ; ਹੋਏ ਪ੍ਰਭ ਦਇਆਲ ॥ ਗੁਰ ਕਾ ਦਰਸਨੁ ਦੇਖਿ ਨਿਹਾਲ ॥ ਪਰਾ ਪੂਰਬਲਾ ਕਰਮੁ ਬਣਿ ਆਇਆ ॥ ਹਰਿ ਕੇ ਗੁਣ; ਨਿਤ ਰਸਨਾ ਗਾਇਆ ॥੩॥ ਹਰਿ ਕੇ ਸੰਤ; ਸਦਾ ਪਰਵਾਣੁ ॥ ਸੰਤ ਜਨਾ ਮਸਤਕਿ ਨੀਸਾਣੁ ॥ ਦਾਸ ਕੀ ਰੇਣੁ. ਪਾਏ ਜੇ ਕੋਇ ॥ ਨਾਨਕ; ਤਿਸ ਕੀ ਪਰਮ ਗਤਿ ਹੋਇ ॥੪॥੩੫॥੪੬॥ ਰਾਮਕਲੀ ਮਹਲਾ ੫ ॥ ਦਰਸਨ ਕਉ, ਜਾਈਐ ਕੁਰਬਾਨੁ ॥ ਚਰਨ ਕਮਲ ਹਿਰਦੈ ਧਰਿ ਧਿਆਨੁ ॥ ਧੂਰਿ ਸੰਤਨ ਕੀ ਮਸਤਕਿ ਲਾਇ ॥ ਜਨਮ ਜਨਮ ਕੀ; ਦੁਰਮਤਿ ਮਲੁ ਜਾਇ ॥੧॥ ਜਿਸੁ ਭੇਟਤ ਮਿਟੈ ਅਭਿਮਾਨੁ ॥ ਪਾਰਬ੍ਰਹਮੁ ਸਭੁ ਨਦਰੀ ਆਵੈ; ਕਰਿ ਕਿਰਪਾ ਪੂਰਨ ਭਗਵਾਨ ॥੧॥ ਰਹਾਉ ॥ ਗੁਰ ਕੀ ਕੀਰਤਿ; ਜਪੀਐ ਹਰਿ ਨਾਉ ॥ ਗੁਰ ਕੀ ਭਗਤਿ; ਸਦਾ ਗੁਣ ਗਾਉ ॥ ਗੁਰ ਕੀ ਸੁਰਤਿ; ਨਿਕਟਿ ਕਰਿ ਜਾਨੁ ॥ ਗੁਰ ਕਾ ਸਬਦੁ; ਸਤਿ ਕਰਿ ਮਾਨੁ ॥੨॥ ਗੁਰ ਬਚਨੀ; ਸਮਸਰਿ ਸੁਖ ਦੂਖ ॥ ਕਦੇ. ਨ ਬਿਆਪੈ; ਤ੍ਰਿਸਨਾ ਭੂਖ ॥ ਮਨਿ ਸੰਤੋਖੁ; ਸਬਦਿ ਗੁਰ ਰਾਜੇ ॥ ਜਪਿ ਗੋਬਿੰਦੁ; ਪੜਦੇ ਸਭਿ ਕਾਜੇ ॥੩॥ ਗੁਰੁ ਪਰਮੇਸਰੁ; ਗੁਰੁ ਗੋਵਿੰਦੁ ॥ ਗੁਰੁ ਦਾਤਾ; ਦਇਆਲ ਬਖਸਿੰਦੁ ॥ ਗੁਰ ਚਰਨੀ; ਜਾ ਕਾ ਮਨੁ ਲਾਗਾ ॥ ਨਾਨਕ ਦਾਸ; ਤਿਸੁ ਪੂਰਨ ਭਾਗਾ ॥੪॥੩੬॥੪੭॥
Источники и права