couponatlas.

Гуру Грантх Сахиб (гурмукхи): Анг 9

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗਾਵਨਿ ਤੁਧਨੋ ਜਤੀ ਸਤੀ ਸੰਤੋਖੀ; ਗਾਵਨਿ ਤੁਧਨੋ ਵੀਰ ਕਰਾਰੇ ॥ ਗਾਵਨਿ ਤੁਧਨੋ, ਪੰਡਿਤ ਪੜਨਿ ਰਖੀਸੁਰ; ਜੁਗੁ ਜੁਗੁ ਵੇਦਾ ਨਾਲੇ ॥ ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ; ਸੁਰਗੁ ਮਛੁ ਪਇਆਲੇ ॥ ਗਾਵਨਿ ਤੁਧਨੋ, ਰਤਨ ਉਪਾਏ ਤੇਰੇ; ਅਠਸਠਿ ਤੀਰਥ ਨਾਲੇ ॥ ਗਾਵਨਿ ਤੁਧਨੋ ਜੋਧ ਮਹਾਬਲ ਸੂਰਾ; ਗਾਵਨਿ ਤੁਧਨੋ ਖਾਣੀ ਚਾਰੇ ॥ ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ; ਕਰਿ ਕਰਿ ਰਖੇ ਤੇਰੇ ਧਾਰੇ ॥ ਸੇਈ ਤੁਧਨੋ ਗਾਵਨਿ, ਜੋ ਤੁਧੁ ਭਾਵਨਿ; ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਤੁਧਨੋ ਗਾਵਨਿ, ਸੇ. ਮੈ ਚਿਤਿ ਨ ਆਵਨਿ; ਨਾਨਕੁ. ਕਿਆ ਬੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ; ਸਾਚਾ ਸਾਚੀ ਨਾਈ ॥ ਹੈ ਭੀ ਹੋਸੀ, ਜਾਇ ਨ ਜਾਸੀ; ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ, ਕਰਿ ਕਰਿ ਜਿਨਸੀ; ਮਾਇਆ ਜਿਨਿ ਉਪਾਈ ॥ ਕਰਿ ਕਰਿ ਦੇਖੈ. ਕੀਤਾ ਆਪਣਾ; ਜਿਉ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ; ਫਿਰਿ. ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਤਿਸਾਹਿਬੁ; ਨਾਨਕ. ਰਹਣੁ ਰਜਾਈ ॥੧॥ ਆਸਾ ਮਹਲਾ ੧ ॥ ਸੁਣਿ ਵਡਾ; ਆਖੈ ਸਭੁ ਕੋਇ ॥ ਕੇਵਡੁ ਵਡਾ; ਡੀਠਾ ਹੋਇ ॥ ਕੀਮਤਿ ਪਾਇ ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ; ਰਹੇ ਸਮਾਇ ॥੧॥ ਵਡੇ ਮੇਰੇ ਸਾਹਿਬਾ; ਗਹਿਰ ਗੰਭੀਰਾ ਗੁਣੀ ਗਹੀਰਾ ॥ ਕੋਇ ਨ ਜਾਣੈ; ਤੇਰਾ ਕੇਤਾ, ਕੇਵਡੁ ਚੀਰਾ ॥੧॥ ਰਹਾਉ ॥ ਸਭਿ ਸੁਰਤੀ ਮਿਲਿ; ਸੁਰਤਿ ਕਮਾਈ ॥ ਸਭ ਕੀਮਤਿ ਮਿਲਿ; ਕੀਮਤਿ ਪਾਈ ॥ ਗਿਆਨੀ ਧਿਆਨੀ; ਗੁਰ ਗੁਰਹਾਈ ॥ ਕਹਣੁ ਨ ਜਾਈ; ਤੇਰੀ ਤਿਲੁ ਵਡਿਆਈ ॥੨॥ ਸਭਿ ਸਤ. ਸਭਿ ਤਪ; ਸਭਿ ਚੰਗਿਆਈਆ ॥ ਸਿਧਾ ਪੁਰਖਾ; ਕੀਆ; ਵਡਿਆਈਆ ॥ ਤੁਧੁ ਵਿਣੁ; ਸਿਧੀ. ਕਿਨੈ ਨ ਪਾਈਆ ॥ ਕਰਮਿ ਮਿਲੈ; ਨਾਹੀ ਠਾਕਿ ਰਹਾਈਆ ॥੩॥ ਆਖਣ ਵਾਲਾ; ਕਿਆ ਵੇਚਾਰਾ ॥ ਸਿਫਤੀ ਭਰੇ; ਤੇਰੇ ਭੰਡਾਰਾ ॥ ਜਿਸੁ ਤੂ ਦੇਹਿ; ਤਿਸੈ ਕਿਆ ਚਾਰਾ ॥ ਨਾਨਕ; ਸਚੁ ਸਵਾਰਣਹਾਰਾ ॥੪॥੨॥ ਆਸਾ ਮਹਲਾ ੧ ॥ ਆਖਾ ਜੀਵਾ; ਵਿਸਰੈ ਮਰਿ ਜਾਉ ॥ ਆਖਣਿ ਅਉਖਾ; ਸਾਚਾ ਨਾਉ ॥ ਸਾਚੇ ਨਾਮ ਕੀ; ਲਾਗੈ ਭੂਖ ॥ ਉਤੁ ਭੂਖੈ; ਖਾਇ ਚਲੀਅਹਿ ਦੂਖ ॥੧॥ ਸੋ ਕਿਉ ਵਿਸਰੈ; ਮੇਰੀ ਮਾਇ ॥ ਸਾਚਾ ਸਾਹਿਬੁ; ਸਾਚੈ ਨਾਇ ॥੧॥ ਰਹਾਉ ॥ ਸਾਚੇ ਨਾਮ ਕੀ; ਤਿਲੁ ਵਡਿਆਈ ॥ ਆਖਿ ਥਕੇ; ਕੀਮਤਿ ਨਹੀ ਪਾਈ ॥ ਜੇ ਸਭਿ ਮਿਲਿ ਕੈ; ਆਖਣ ਪਾਹਿ ॥ ਵਡਾ ਨ ਹੋਵੈ; ਘਾਟਿ ਨ ਜਾਇ ॥੨॥ ਨਾ ਓਹੁ ਮਰੈ; ਨ ਹੋਵੈ ਸੋਗੁ ॥ ਦੇਦਾ ਰਹੈ; ਨ ਚੂਕੈ ਭੋਗੁ ॥ ਗੁਣੁ ਏਹੋ; ਹੋਰੁ ਨਾਹੀ ਕੋਇ ॥ ਨਾ ਕੋ ਹੋਆ; ਨਾ ਕੋ ਹੋਇ ॥੩॥ ਜੇਵਡੁ ਆਪਿ; ਤੇਵਡ ਤੇਰੀ ਦਾਤਿ ॥
Источники и права