couponatlas.

Гуру Грантх Сахиб (гурмукхи): Анг 90

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਃ ੩ ॥ ਸਬਦਿ ਰਤੀ ਸੋਹਾਗਣੀ; ਸਤਿਗੁਰ ਕੈ ਭਾਇ ਪਿਆਰਿ ॥ ਸਦਾ ਰਾਵੇ ਪਿਰੁ ਆਪਣਾ; ਸਚੈ ਪ੍ਰੇਮਿ ਪਿਆਰਿ ॥ ਅਤਿ ਸੁਆਲਿਉ ਸੁੰਦਰੀ; ਸੋਭਾਵੰਤੀ ਨਾਰਿ ॥ ਨਾਨਕ ਨਾਮਿ ਸੋਹਾਗਣੀ; ਮੇਲੀ ਮੇਲਣਹਾਰਿ ॥੨॥ ਪਉੜੀ ॥ ਹਰਿ ਤੇਰੀ ਸਭ ਕਰਹਿ ਉਸਤਤਿ; ਜਿਨਿ ਫਾਥੇ ਕਾਢਿਆ ॥ ਹਰਿ ਤੁਧਨੋ ਕਰਹਿ ਸਭ ਨਮਸਕਾਰੁ; ਜਿਨਿ ਪਾਪੈ ਤੇ ਰਾਖਿਆ ॥ ਹਰਿ ਨਿਮਾਣਿਆ ਤੂੰ ਮਾਣੁ; ਹਰਿ ਡਾਢੀ ਹੂੰ ਤੂੰ ਡਾਢਿਆ ॥ ਹਰਿ. ਅਹੰਕਾਰੀਆ ਮਾਰਿ ਨਿਵਾਏ; ਮਨਮੁਖ ਮੂੜ ਸਾਧਿਆ ॥ ਹਰਿ ਭਗਤਾ ਦੇਇ ਵਡਿਆਈ; ਗਰੀਬ ਅਨਾਥਿਆ ॥੧੭॥ ਸਲੋਕ ਮਃ ੩ ॥ ਸਤਿਗੁਰ ਕੈ ਭਾਣੈ ਜੋ ਚਲੈ; ਤਿਸੁ ਵਡਿਆਈ ਵਡੀ ਹੋਇ ॥ ਹਰਿ ਕਾ ਨਾਮੁ ਉਤਮੁ ਮਨਿ ਵਸੈ; ਮੇਟਿ ਨ ਸਕੈ. ਕੋਇ ॥ ਕਿਰਪਾ ਕਰੇ ਜਿਸੁ ਆਪਣੀ; ਤਿਸੁ ਕਰਮਿ ਪਰਾਪਤਿ ਹੋਇ ॥ ਨਾਨਕ. ਕਾਰਣੁ ਕਰਤੇ ਵਸਿ ਹੈ; ਗੁਰਮੁਖਿ ਬੂਝੈ ਕੋਇ ॥੧॥ ਮਃ ੩ ॥ ਨਾਨਕ. ਹਰਿ ਨਾਮੁ ਜਿਨੀ ਆਰਾਧਿਆ; ਅਨਦਿਨੁ ਹਰਿ ਲਿਵ ਤਾਰ ॥ ਮਾਇਆ ਬੰਦੀ ਖਸਮ ਕੀ; ਤਿਨ ਅਗੈ ਕਮਾਵੈ ਕਾਰ ॥ ਪੂਰੈ. ਪੂਰਾ ਕਰਿ ਛੋਡਿਆ; ਹੁਕਮਿ ਸਵਾਰਣਹਾਰ ॥ ਗੁਰ ਪਰਸਾਦੀ ਜਿਨਿ ਬੁਝਿਆ; ਤਿਨਿ ਪਾਇਆ ਮੋਖ ਦੁਆਰੁ ॥ ਮਨਮੁਖ. ਹੁਕਮੁ ਨ ਜਾਣਨੀ; ਤਿਨ ਮਾਰੇ ਜਮ ਜੰਦਾਰੁ ॥ ਗੁਰਮੁਖਿ ਜਿਨੀ ਅਰਾਧਿਆ; ਤਿਨੀ ਤਰਿਆ ਭਉਜਲੁ ਸੰਸਾਰੁ ॥ ਸਭਿ ਅਉਗਣ. ਗੁਣੀ ਮਿਟਾਇਆ; ਗੁਰੁ ਆਪੇ ਬਖਸਣਹਾਰੁ ॥੨॥ ਪਉੜੀ ॥ ਹਰਿ ਕੀ ਭਗਤਾ ਪਰਤੀਤਿ; ਹਰਿ ਸਭ ਕਿਛੁ ਜਾਣਦਾ ॥ ਹਰਿ ਜੇਵਡੁ. ਨਾਹੀ ਕੋਈ; ਜਾਣੁ ਹਰਿ. ਧਰਮੁ ਬੀਚਾਰਦਾ ॥ ਕਾੜਾ ਅੰਦੇਸਾ. ਕਿਉ ਕੀਜੈ; ਜਾ. ਨਾਹੀ ਅਧਰਮਿ ਮਾਰਦਾ ॥ ਸਚਾ ਸਾਹਿਬੁ. ਸਚੁ ਨਿਆਉ; ਪਾਪੀ ਨਰੁ ਹਾਰਦਾ ॥ ਸਾਲਾਹਿਹੁ ਭਗਤਹੁ ਕਰ ਜੋੜਿ; ਹਰਿ ਭਗਤ ਜਨ ਤਾਰਦਾ ॥੧੮॥ ਸਲੋਕ ਮਃ ੩ ॥ ਆਪਣੇ ਪ੍ਰੀਤਮ ਮਿਲਿ ਰਹਾ; ਅੰਤਰਿ ਰਖਾ ਉਰਿ ਧਾਰਿ ॥ ਸਾਲਾਹੀ ਸੋ ਪ੍ਰਭ ਸਦਾ ਸਦਾ; ਗੁਰ ਕੈ ਹੇਤਿ ਪਿਆਰਿ ॥ ਨਾਨਕ. ਜਿਸੁ ਨਦਰਿ ਕਰੇ. ਤਿਸੁ ਮੇਲਿ ਲਏ; ਸਾਈ ਸੁਹਾਗਣਿ ਨਾਰਿ ॥੧॥ ਮਃ ੩ ॥ ਗੁਰ ਸੇਵਾ ਤੇ. ਹਰਿ ਪਾਈਐ; ਜਾ ਕਉ ਨਦਰਿ ਕਰੇਇ ॥ ਮਾਣਸ ਤੇ. ਦੇਵਤੇ ਭਏ; ਧਿਆਇਆ ਨਾਮੁ ਹਰੇ ॥ ਹਉਮੈ ਮਾਰਿ ਮਿਲਾਇਅਨੁ; ਗੁਰ ਕੈ ਸਬਦਿ ਤਰੇ ॥ ਨਾਨਕ. ਸਹਜਿ ਸਮਾਇਅਨੁ; ਹਰਿ ਆਪਣੀ ਕ੍ਰਿਪਾ ਕਰੇ ॥੨॥ ਪਉੜੀ ॥ ਹਰਿ ਆਪਣੀ ਭਗਤਿ ਕਰਾਇ; ਵਡਿਆਈ ਵੇਖਾਲੀਅਨੁ ॥ ਆਪਣੀ ਆਪਿ ਕਰੇ ਪਰਤੀਤਿ; ਆਪੇ ਸੇਵ ਘਾਲੀਅਨੁ ॥
Источники и права