couponatlas.

Гуру Грантх Сахиб (гурмукхи): Анг 900

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਮਕਲੀ ਮਹਲਾ ੫ ॥ ਈੰਧਨ ਤੇ; ਬੈਸੰਤਰੁ ਭਾਗੈ ॥ ਮਾਟੀ ਕਉ; ਜਲੁ ਦਹ ਦਿਸ ਤਿਆਗੈ ॥ ਊਪਰਿ ਚਰਨ; ਤਲੈ ਆਕਾਸੁ ॥ ਘਟ ਮਹਿ; ਸਿੰਧੁ ਕੀਓ ਪਰਗਾਸੁ ॥੧॥ ਐਸਾ ਸੰਮ੍ਰਥੁ; ਹਰਿ ਜੀਉ ਆਪਿ ॥ ਨਿਮਖ. ਨ ਬਿਸਰੈ ਜੀਅ ਭਗਤਨ ਕੈ; ਆਠ ਪਹਰ ਮਨ ਤਾ ਕਉ ਜਾਪਿ ॥੧॥ ਰਹਾਉ ॥ ਪ੍ਰਥਮੇ ਮਾਖਨੁ; ਪਾਛੈ ਦੂਧੁ ॥ ਮੈਲੂ ਕੀਨੋ; ਸਾਬੁਨੁ ਸੂਧੁ ॥ ਭੈ ਤੇ; ਨਿਰਭਉ ਡਰਤਾ ਫਿਰੈ ॥ ਹੋਂਦੀ ਕਉ; ਅਣਹੋਂਦੀ ਹਿਰੈ ॥੨॥ ਦੇਹੀ ਗੁਪਤ; ਬਿਦੇਹੀ ਦੀਸੈ ॥ ਸਗਲੇ ਸਾਜਿ ਕਰਤ; ਜਗਦੀਸੈ ॥ ਠਗਣਹਾਰ; ਅਣਠਗਦਾ ਠਾਗੈ ॥ ਬਿਨੁ ਵਖਰ; ਫਿਰਿ ਫਿਰਿ ਉਠਿ ਲਾਗੈ ॥੩॥ ਸੰਤ ਸਭਾ ਮਿਲਿ; ਕਰਹੁ ਬਖਿਆਣ ॥ ਸਿੰਮ੍ਰਿਤਿ ਸਾਸਤ ਬੇਦ ਪੁਰਾਣ ॥ ਬ੍ਰਹਮ ਬੀਚਾਰੁ; ਬੀਚਾਰੇ ਕੋਇ ॥ ਨਾਨਕ; ਤਾ ਕੀ ਪਰਮ ਗਤਿ ਹੋਇ ॥੪॥੪੩॥੫੪॥ ਰਾਮਕਲੀ ਮਹਲਾ ੫ ॥ ਜੋ ਤਿਸੁ ਭਾਵੈ; ਸੋ ਥੀਆ ॥ ਸਦਾ ਸਦਾ ਹਰਿ ਕੀ ਸਰਣਾਈ; ਪ੍ਰਭ ਬਿਨੁ. ਨਾਹੀ ਆਨ ਬੀਆ ॥੧॥ ਰਹਾਉ ॥ ਪੁਤੁ ਕਲਤ੍ਰੁ ਲਖਿਮੀ ਦੀਸੈ; ਇਨ ਮਹਿ ਕਿਛੂ. ਨ ਸੰਗਿ ਲੀਆ ॥ ਬਿਖੈ ਠਗਉਰੀ ਖਾਇ ਭੁਲਾਨਾ; ਮਾਇਆ ਮੰਦਰੁ ਤਿਆਗਿ ਗਇਆ ॥੧॥ ਨਿੰਦਾ ਕਰਿ ਕਰਿ ਬਹੁਤੁ ਵਿਗੂਤਾ; ਗਰਭ ਜੋਨਿ ਮਹਿ ਕਿਰਤਿ ਪਇਆ ॥ ਪੁਰਬ ਕਮਾਣੇ. ਛੋਡਹਿ ਨਾਹੀ; ਜਮਦੂਤਿ ਗ੍ਰਾਸਿਓ ਮਹਾ ਭਇਆ ॥੨॥ ਬੋਲੈ ਝੂਠੁ ਕਮਾਵੈ ਅਵਰਾ; ਤ੍ਰਿਸਨ. ਨ ਬੂਝੈ ਬਹੁਤੁ ਹਇਆ ॥ ਅਸਾਧ ਰੋਗੁ ਉਪਜਿਆ. ਸੰਤ ਦੂਖਨਿ; ਦੇਹ ਬਿਨਾਸੀ ਮਹਾ ਖਇਆ ॥੩॥ ਜਿਨਹਿ ਨਿਵਾਜੇ ਤਿਨ ਹੀ ਸਾਜੇ; ਆਪੇ ਕੀਨੇ ਸੰਤ ਜਇਆ ॥ ਨਾਨਕ ਦਾਸ ਕੰਠਿ ਲਾਇ ਰਾਖੇ; ਕਰਿ ਕਿਰਪਾ ਪਾਰਬ੍ਰਹਮ ਮਇਆ ॥੪॥੪੪॥੫੫॥ ਰਾਮਕਲੀ ਮਹਲਾ ੫ ॥ ਐਸਾ ਪੂਰਾ ਗੁਰਦੇਉ ਸਹਾਈ ॥ ਜਾ ਕਾ ਸਿਮਰਨੁ; ਬਿਰਥਾ. ਨ ਜਾਈ ॥੧॥ ਰਹਾਉ ॥ ਦਰਸਨੁ ਪੇਖਤ; ਹੋਇ ਨਿਹਾਲੁ ॥ ਜਾ ਕੀ ਧੂਰਿ; ਕਾਟੈ ਜਮ ਜਾਲੁ ॥ ਚਰਨ ਕਮਲ ਬਸੇ; ਮੇਰੇ ਮਨ ਕੇ ॥ ਕਾਰਜ ਸਵਾਰੇ ਸਗਲੇ ਤਨ ਕੇ ॥੧॥ ਜਾ ਕੈ ਮਸਤਕਿ; ਰਾਖੈ ਹਾਥੁ ॥ ਪ੍ਰਭੁ ਮੇਰੋ; ਅਨਾਥ ਕੋ ਨਾਥੁ ॥ ਪਤਿਤ. ਉਧਾਰਣੁ; ਕ੍ਰਿਪਾ ਨਿਧਾਨੁ ॥ ਸਦਾ ਸਦਾ ਜਾਈਐ ਕੁਰਬਾਨੁ ॥੨॥ ਨਿਰਮਲ ਮੰਤੁ. ਦੇਇ ਜਿਸੁ ਦਾਨੁ ॥ ਤਜਹਿ ਬਿਕਾਰ; ਬਿਨਸੈ ਅਭਿਮਾਨੁ ॥ ਏਕੁ ਧਿਆਈਐ; ਸਾਧ ਕੈ ਸੰਗਿ ॥ ਪਾਪ ਬਿਨਾਸੇ; ਨਾਮ ਕੈ ਰੰਗਿ ॥੩॥ ਗੁਰ ਪਰਮੇਸੁਰ; ਸਗਲ ਨਿਵਾਸ ॥ ਘਟਿ ਘਟਿ ਰਵਿ ਰਹਿਆ; ਗੁਣਤਾਸ ॥ ਦਰਸੁ ਦੇਹਿ; ਧਾਰਉ ਪ੍ਰਭ ਆਸ ॥ ਨਿਤ ਨਾਨਕੁ ਚਿਤਵੈ; ਸਚੁ ਅਰਦਾਸਿ ॥੪॥੪੫॥੫੬॥
Источники и права