couponatlas.

Гуру Грантх Сахиб (гурмукхи): Анг 901

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਗੁ ਰਾਮਕਲੀ ਮਹਲਾ ੫ ਘਰੁ ੨ ਦੁਪਦੇ ॥ ੴ ਸਤਿਗੁਰ ਪ੍ਰਸਾਦਿ ॥ ਗਾਵਹੁ; ਰਾਮ ਕੇ ਗੁਣ ਗੀਤ ॥ ਨਾਮੁ ਜਪਤ. ਪਰਮ ਸੁਖੁ ਪਾਈਐ; ਆਵਾ ਗਉਣੁ ਮਿਟੈ. ਮੇਰੇ ਮੀਤ ॥੧॥ ਰਹਾਉ ॥ ਗੁਣ ਗਾਵਤ; ਹੋਵਤ ਪਰਗਾਸੁ ॥ ਚਰਨ ਕਮਲ ਮਹਿ; ਹੋਇ ਨਿਵਾਸੁ ॥੧॥ ਸੰਤਸੰਗਤਿ ਮਹਿ; ਹੋਇ ਉਧਾਰੁ ॥ ਨਾਨਕ; ਭਵਜਲੁ ਉਤਰਸਿ ਪਾਰਿ ॥੨॥੧॥੫੭॥ ਰਾਮਕਲੀ ਮਹਲਾ ੫ ॥ ਗੁਰੁ ਪੂਰਾ ਮੇਰਾ ਗੁਰੁ ਪੂਰਾ ॥ ਰਾਮ ਨਾਮੁ ਜਪਿ ਸਦਾ ਸੁਹੇਲੇ; ਸਗਲ ਬਿਨਾਸੇ ਰੋਗ ਕੂਰਾ ॥੧॥ ਰਹਾਉ ॥ ਏਕੁ ਅਰਾਧਹੁ; ਸਾਚਾ ਸੋਇ ॥ ਜਾ ਕੀ ਸਰਨਿ; ਸਦਾ ਸੁਖੁ ਹੋਇ ॥੧॥ ਨੀਦ ਸੁਹੇਲੀ; ਨਾਮ ਕੀ ਲਾਗੀ ਭੂਖ ॥ ਹਰਿ ਸਿਮਰਤ; ਬਿਨਸੇ ਸਭ ਦੂਖ ॥੨॥ ਸਹਜਿ ਅਨੰਦ ਕਰਹੁ. ਮੇਰੇ ਭਾਈ ॥ ਗੁਰਿ ਪੂਰੈ; ਸਭ ਚਿੰਤ ਮਿਟਾਈ ॥੩॥ ਆਠ ਪਹਰ; ਪ੍ਰਭ ਕਾ ਜਪੁ ਜਾਪਿ ॥ ਨਾਨਕ. ਰਾਖਾ ਹੋਆ ਆਪਿ ॥੪॥੨॥੫੮॥ ਰਾਗੁ ਰਾਮਕਲੀ ਮਹਲਾ ੫ ਪੜਤਾਲ ਘਰੁ ੩ ॥ ੴ ਸਤਿਗੁਰ ਪ੍ਰਸਾਦਿ ॥ ਨਰਨਰਹ; ਨਮਸਕਾਰੰ ॥ ਜਲਨ ਥਲਨ ਬਸੁਧ ਗਗਨ; ਏਕ ਏਕੰਕਾਰੰ ॥੧॥ ਰਹਾਉ ॥ ਹਰਨ ਧਰਨ; ਪੁਨ ਪੁਨਹ ਕਰਨ ॥ ਨਹ ਗਿਰਹ. ਨਿਰੰਹਾਰੰ ॥੧॥ ਗੰਭੀਰ ਧੀਰ ਨਾਮ ਹੀਰ; ਊਚ ਮੂਚ ਅਪਾਰੰ ॥ ਕਰਨ ਕੇਲ. ਗੁਣ ਅਮੋਲ; ਨਾਨਕ. ਬਲਿਹਾਰੰ ॥੨॥੧॥੫੯॥ ਰਾਮਕਲੀ ਮਹਲਾ ੫ ॥ ਰੂਪ ਰੰਗ ਸੁਗੰਧ ਭੋਗ, ਤਿਆਗਿ ਚਲੇ; ਮਾਇਆ ਛਲੇ. ਕਨਿਕ ਕਾਮਿਨੀ ॥੧॥ ਰਹਾਉ ॥ ਭੰਡਾਰ ਦਰਬ ਅਰਬ ਖਰਬ; ਪੇਖਿ ਲੀਲਾ ਮਨੁ ਸਧਾਰੈ ॥ ਨਹ ਸੰਗਿ ਗਾਮਨੀ ॥੧॥ ਸੁਤ ਕਲਤ੍ਰ ਭ੍ਰਾਤ ਮੀਤ, ਉਰਝਿ ਪਰਿਓ ਭਰਮਿ ਮੋਹਿਓ; ਇਹ ਬਿਰਖ ਛਾਮਨੀ ॥ ਚਰਨ ਕਮਲ ਸਰਨ ਨਾਨਕ; ਸੁਖੁ ਸੰਤ ਭਾਵਨੀ ॥੨॥੨॥੬੦॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਰਾਮਕਲੀ ਮਹਲਾ ੯ ਤਿਪਦੇ ॥ ਰੇ ਮਨ; ਓਟ ਲੇਹੁ ਹਰਿ ਨਾਮਾ ॥ ਜਾ ਕੈ ਸਿਮਰਨਿ ਦੁਰਮਤਿ ਨਾਸੈ; ਪਾਵਹਿ ਪਦੁ ਨਿਰਬਾਨਾ ॥੧॥ ਰਹਾਉ ॥ ਬਡਭਾਗੀ ਤਿਹ ਜਨ ਕਉ ਜਾਨਹੁ ਜੋ; ਹਰਿ ਕੇ ਗੁਨ ਗਾਵੈ ॥ ਜਨਮ ਜਨਮ ਕੇ ਪਾਪ ਖੋਇ ਕੈ; ਫੁਨਿ ਬੈਕੁੰਠਿ ਸਿਧਾਵੈ ॥੧॥
Источники и права