couponatlas.

Гуру Грантх Сахиб (гурмукхи): Анг 902

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅਜਾਮਲ ਕਉ. ਅੰਤ ਕਾਲ ਮਹਿ; ਨਾਰਾਇਨ ਸੁਧਿ ਆਈ ॥ ਜਾਂ ਗਤਿ ਕਉ ਜੋਗੀਸੁਰ ਬਾਛਤ; ਸੋ ਗਤਿ ਛਿਨ ਮਹਿ ਪਾਈ ॥੨॥ ਨਾਹਿਨ ਗੁਨੁ. ਨਾਹਿਨ ਕਛੁ ਬਿਦਿਆ; ਧਰਮੁ ਕਉਨੁ. ਗਜਿ ਕੀਨਾ ॥ ਨਾਨਕ. ਬਿਰਦੁ ਰਾਮ ਕਾ ਦੇਖਹੁ; ਅਭੈ ਦਾਨੁ ਤਿਹ ਦੀਨਾ ॥੩॥੧॥ ਰਾਮਕਲੀ ਮਹਲਾ ੯ ॥ ਸਾਧੋ; ਕਉਨ ਜੁਗਤਿ ਅਬ ਕੀਜੈ ॥ ਜਾ ਤੇ ਦੁਰਮਤਿ ਸਗਲ ਬਿਨਾਸੈ; ਰਾਮ ਭਗਤਿ ਮਨੁ ਭੀਜੈ ॥੧॥ ਰਹਾਉ ॥ ਮਨੁ ਮਾਇਆ ਮਹਿ ਉਰਝਿ ਰਹਿਓ ਹੈ; ਬੂਝੈ ਨਹ. ਕਛੁ ਗਿਆਨਾ ॥ ਕਉਨੁ ਨਾਮੁ. ਜਗੁ ਜਾ ਕੈ ਸਿਮਰੈ; ਪਾਵੈ ਪਦੁ ਨਿਰਬਾਨਾ ॥੧॥ ਭਏ ਦਇਆਲ ਕ੍ਰਿਪਾਲ ਸੰਤ ਜਨ; ਤਬ ਇਹ ਬਾਤ ਬਤਾਈ ॥ ਸਰਬ ਧਰਮ ਮਾਨੋ ਤਿਹ ਕੀਏ; ਜਿਹ ਪ੍ਰਭ ਕੀਰਤਿ ਗਾਈ ॥੨॥ ਰਾਮ ਨਾਮੁ. ਨਰੁ ਨਿਸਿ ਬਾਸੁਰ ਮਹਿ; ਨਿਮਖ ਏਕ ਉਰਿ ਧਾਰੈ ॥ ਜਮ ਕੋ ਤ੍ਰਾਸੁ ਮਿਟੈ. ਨਾਨਕ ਤਿਹ; ਅਪੁਨੋ ਜਨਮੁ ਸਵਾਰੈ ॥੩॥੨॥ ਰਾਮਕਲੀ ਮਹਲਾ ੯ ॥ ਪ੍ਰਾਨੀ; ਨਾਰਾਇਨ ਸੁਧਿ ਲੇਹਿ ॥ ਛਿਨੁ ਛਿਨੁ ਅਉਧ ਘਟੈ ਨਿਸਿ ਬਾਸੁਰ; ਬ੍ਰਿਥਾ ਜਾਤੁ ਹੈ ਦੇਹ ॥੧॥ ਰਹਾਉ ॥ ਤਰਨਾਪੋ ਬਿਖਿਅਨ ਸਿਉ ਖੋਇਓ; ਬਾਲਪਨੁ ਅਗਿਆਨਾ ॥ ਬਿਰਧਿ ਭਇਓ ਅਜਹੂ ਨਹੀ. ਸਮਝੈ; ਕਉਨ ਕੁਮਤਿ ਉਰਝਾਨਾ ॥੧॥ ਮਾਨਸ ਜਨਮੁ ਦੀਓ ਜਿਹ ਠਾਕੁਰਿ; ਸੋ ਤੈ ਕਿਉ ਬਿਸਰਾਇਓ ॥ ਮੁਕਤੁ ਹੋਤ ਨਰ. ਜਾ ਕੈ ਸਿਮਰੈ; ਨਿਮਖ ਨ ਤਾ ਕਉ ਗਾਇਓ ॥੨॥ ਮਾਇਆ ਕੋ ਮਦੁ ਕਹਾ ਕਰਤੁ ਹੈ; ਸੰਗਿ. ਨ ਕਾਹੂ ਜਾਈ ॥ ਨਾਨਕੁ ਕਹਤੁ. ਚੇਤਿ ਚਿੰਤਾਮਨਿ; ਹੋਇ ਹੈ ਅੰਤਿ ਸਹਾਈ ॥੩॥੩॥੮੧॥ ਰਾਮਕਲੀ ਮਹਲਾ ੧ ਅਸਟਪਦੀਆ ॥ ੴ ਸਤਿਗੁਰ ਪ੍ਰਸਾਦਿ ॥ ਸੋਈ ਚੰਦੁ ਚੜਹਿ ਸੇ ਤਾਰੇ; ਸੋਈ ਦਿਨੀਅਰੁ ਤਪਤ ਰਹੈ ॥ ਸਾ ਧਰਤੀ. ਸੋ ਪਉਣੁ ਝੁਲਾਰੇ; ਜੁਗ ਜੀਅ ਖੇਲੇ. ਥਾਵ ਕੈਸੇ ॥੧॥ ਜੀਵਨ ਤਲਬ ਨਿਵਾਰਿ ॥ ਹੋਵੈ ਪਰਵਾਣਾ ਕਰਹਿ ਧਿਙਾਣਾ; ਕਲਿ ਲਖਣ ਵੀਚਾਰਿ ॥੧॥ ਰਹਾਉ ॥ ਕਿਤੈ ਦੇਸਿ. ਨ ਆਇਆ ਸੁਣੀਐ; ਤੀਰਥ ਪਾਸਿ. ਨ ਬੈਠਾ ॥ ਦਾਤਾ ਦਾਨੁ ਕਰੇ. ਤਹ ਨਾਹੀ; ਮਹਲ ਉਸਾਰਿ. ਨ ਬੈਠਾ ॥੨॥ ਜੇ ਕੋ ਸਤੁ ਕਰੇ, ਸੋ ਛੀਜੈ; ਤਪ ਘਰਿ ਤਪੁ, ਨ ਹੋਈ ॥ ਜੇ ਕੋ ਨਾਉ ਲਏ. ਬਦਨਾਵੀ; ਕਲਿ ਕੇ ਲਖਣ ਏਈ ॥੩॥ ਜਿਸੁ ਸਿਕਦਾਰੀ. ਤਿਸਹਿ ਖੁਆਰੀ; ਚਾਕਰ ਕੇਹੇ ਡਰਣਾ ॥ ਜਾ ਸਿਕਦਾਰੈ ਪਵੈ ਜੰਜੀਰੀ; ਤਾ ਚਾਕਰ ਹਥਹੁ ਮਰਣਾ ॥੪॥
Источники и права