couponatlas.

Гуру Грантх Сахиб (гурмукхи): Анг 903

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਖੁ ਗੁਣਾ; ਕਲਿ ਆਈਐ ॥ ਤਿਹੁ ਜੁਗ ਕੇਰਾ. ਰਹਿਆ ਤਪਾਵਸੁ; ਜੇ ਗੁਣ ਦੇਹਿ. ਤ ਪਾਈਐ ॥੧॥ ਰਹਾਉ ॥ ਕਲਿ ਕਲਵਾਲੀ. ਸਰਾ ਨਿਬੇੜੀ; ਕਾਜੀ ਕ੍ਰਿਸਨਾ ਹੋਆ ॥ ਬਾਣੀ ਬ੍ਰਹਮਾ ਬੇਦੁ ਅਥਰਬਣੁ; ਕਰਣੀ ਕੀਰਤਿ ਲਹਿਆ ॥੫॥ ਪਤਿ ਵਿਣੁ ਪੂਜਾ. ਸਤ ਵਿਣੁ ਸੰਜਮੁ; ਜਤ ਵਿਣੁ. ਕਾਹੇ ਜਨੇਊ ॥ ਨਾਵਹੁ ਧੋਵਹੁ ਤਿਲਕੁ ਚੜਾਵਹੁ; ਸੁਚ ਵਿਣੁ ਸੋਚ. ਨ ਹੋਈ ॥੬॥ ਕਲਿ ਪਰਵਾਣੁ ਕਤੇਬ ਕੁਰਾਣੁ ॥ ਪੋਥੀ ਪੰਡਿਤ ਰਹੇ ਪੁਰਾਣ ॥ ਨਾਨਕ; ਨਾਉ ਭਇਆ ਰਹਮਾਣੁ ॥ ਕਰਿ ਕਰਤਾ; ਤੂ ਏਕੋ ਜਾਣੁ ॥੭॥ ਨਾਨਕ ਨਾਮੁ ਮਿਲੈ ਵਡਿਆਈ; ਏਦੂ ਉਪਰਿ ਕਰਮੁ ਨਹੀ ॥ ਜੇ ਘਰਿ ਹੋਦੈ. ਮੰਗਣਿ ਜਾਈਐ; ਫਿਰਿ ਓਲਾਮਾ ਮਿਲੈ ਤਹੀ ॥੮॥੧॥ ਰਾਮਕਲੀ ਮਹਲਾ ੧ ॥ ਜਗੁ ਪਰਬੋਧਹਿ; ਮੜੀ ਬਧਾਵਹਿ ॥ ਆਸਣੁ ਤਿਆਗਿ; ਕਾਹੇ ਸਚੁ ਪਾਵਹਿ ॥ ਮਮਤਾ ਮੋਹੁ; ਕਾਮਣਿ ਹਿਤਕਾਰੀ ॥ ਨਾ ਅਉਧੂਤੀ; ਨਾ ਸੰਸਾਰੀ ॥੧॥ ਜੋਗੀ ਬੈਸਿ ਰਹਹੁ; ਦੁਬਿਧਾ ਦੁਖੁ ਭਾਗੈ ॥ ਘਰਿ ਘਰਿ ਮਾਗਤ; ਲਾਜ. ਨ ਲਾਗੈ ॥੧॥ ਰਹਾਉ ॥ ਗਾਵਹਿ ਗੀਤ; ਨ ਚੀਨਹਿ ਆਪੁ ॥ ਕਿਉ ਲਾਗੀ ਨਿਵਰੈ; ਪਰਤਾਪੁ ॥ ਗੁਰ ਕੈ ਸਬਦਿ; ਰਚੈ ਮਨ ਭਾਇ ॥ ਭਿਖਿਆ; ਸਹਜ ਵੀਚਾਰੀ ਖਾਇ ॥੨॥ ਭਸਮ ਚੜਾਇ; ਕਰਹਿ ਪਾਖੰਡੁ ॥ ਮਾਇਆ ਮੋਹਿ; ਸਹਹਿ ਜਮ ਡੰਡੁ ॥ ਫੂਟੈ ਖਾਪਰੁ; ਭੀਖ. ਨ ਭਾਇ ॥ ਬੰਧਨਿ ਬਾਧਿਆ; ਆਵੈ ਜਾਇ ॥੩॥ ਬਿੰਦੁ. ਨ ਰਾਖਹਿ; ਜਤੀ ਕਹਾਵਹਿ ॥ ਮਾਈ ਮਾਗਤ; ਤ੍ਰੈ ਲੋਭਾਵਹਿ ॥ ਨਿਰਦਇਆ; ਨਹੀ ਜੋਤਿ ਉਜਾਲਾ ॥ ਬੂਡਤ ਬੂਡੇ; ਸਰਬ ਜੰਜਾਲਾ ॥੪॥ ਭੇਖ ਕਰਹਿ; ਖਿੰਥਾ ਬਹੁ ਥਟੂਆ ॥ ਝੂਠੋ ਖੇਲੁ ਖੇਲੈ; ਬਹੁ ਨਟੂਆ ॥ ਅੰਤਰਿ ਅਗਨਿ; ਚਿੰਤਾ ਬਹੁ ਜਾਰੇ ॥ ਵਿਣੁ ਕਰਮਾ; ਕੈਸੇ ਉਤਰਸਿ ਪਾਰੇ ॥੫॥ ਮੁੰਦ੍ਰਾ ਫਟਕ; ਬਨਾਈ ਕਾਨਿ ॥ ਮੁਕਤਿ ਨਹੀ; ਬਿਦਿਆ ਬਿਗਿਆਨਿ ॥ ਜਿਹਵਾ ਇੰਦ੍ਰੀ ਸਾਦਿ ਲੋੁਭਾਨਾ ॥ ਪਸੂ ਭਏ; ਨਹੀ ਮਿਟੈ ਨੀਸਾਨਾ ॥੬॥ ਤ੍ਰਿਬਿਧਿ ਲੋਗਾ; ਤ੍ਰਿਬਿਧਿ ਜੋਗਾ ॥ ਸਬਦੁ ਵੀਚਾਰੈ; ਚੂਕਸਿ ਸੋਗਾ ॥ ਊਜਲੁ; ਸਾਚੁ ਸੁ ਸਬਦੁ ਹੋਇ ॥ ਜੋਗੀ ਜੁਗਤਿ ਵੀਚਾਰੇ ਸੋਇ ॥੭॥ ਤੁਝ ਪਹਿ ਨਉ ਨਿਧਿ; ਤੂ ਕਰਣੈ ਜੋਗੁ ॥ ਥਾਪਿ ਉਥਾਪੇ; ਕਰੇ ਸੁ ਹੋਗੁ ॥ ਜਤੁ ਸਤੁ ਸੰਜਮੁ; ਸਚੁ ਸੁਚੀਤੁ ॥ ਨਾਨਕ; ਜੋਗੀ ਤ੍ਰਿਭਵਣ ਮੀਤੁ ॥੮॥੨॥ ਰਾਮਕਲੀ ਮਹਲਾ ੧ ॥ ਖਟੁ ਮਟੁ ਦੇਹੀ; ਮਨੁ ਬੈਰਾਗੀ ॥ ਸੁਰਤਿ ਸਬਦੁ; ਧੁਨਿ ਅੰਤਰਿ ਜਾਗੀ ॥ ਵਾਜੈ ਅਨਹਦੁ; ਮੇਰਾ ਮਨੁ ਲੀਣਾ ॥ ਗੁਰ ਬਚਨੀ; ਸਚਿ ਨਾਮਿ ਪਤੀਣਾ ॥੧॥ ਪ੍ਰਾਣੀ; ਰਾਮ ਭਗਤਿ ਸੁਖੁ ਪਾਈਐ ॥ ਗੁਰਮੁਖਿ ਹਰਿ ਹਰਿ ਮੀਠਾ ਲਾਗੈ; ਹਰਿ ਹਰਿ ਨਾਮਿ ਸਮਾਈਐ ॥੧॥ ਰਹਾਉ ॥
Источники и права