couponatlas.

Гуру Грантх Сахиб (гурмукхи): Анг 904

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਾਇਆ ਮੋਹੁ ਬਿਵਰਜਿ; ਸਮਾਏ ॥ ਸਤਿਗੁਰੁ ਭੇਟੈ; ਮੇਲਿ ਮਿਲਾਏ ॥ ਨਾਮੁ ਰਤਨੁ ਨਿਰਮੋਲਕੁ ਹੀਰਾ ॥ ਤਿਤੁ ਰਾਤਾ; ਮੇਰਾ ਮਨੁ ਧੀਰਾ ॥੨॥ ਹਉਮੈ ਮਮਤਾ ਰੋਗੁ. ਨ ਲਾਗੈ ॥ ਰਾਮ ਭਗਤਿ; ਜਮ ਕਾ ਭਉ ਭਾਗੈ ॥ ਜਮੁ ਜੰਦਾਰੁ. ਨ ਲਾਗੈ ਮੋਹਿ ॥ ਨਿਰਮਲ ਨਾਮੁ; ਰਿਦੈ ਹਰਿ ਸੋਹਿ ॥੩॥ ਸਬਦੁ ਬੀਚਾਰਿ; ਭਏ ਨਿਰੰਕਾਰੀ ॥ ਗੁਰਮਤਿ ਜਾਗੇ; ਦੁਰਮਤਿ ਪਰਹਾਰੀ ॥ ਅਨਦਿਨੁ ਜਾਗਿ ਰਹੇ; ਲਿਵ ਲਾਈ ॥ ਜੀਵਨ ਮੁਕਤਿ ਗਤਿ; ਅੰਤਰਿ ਪਾਈ ॥੪॥ ਅਲਿਪਤ ਗੁਫਾ ਮਹਿ; ਰਹਹਿ ਨਿਰਾਰੇ ॥ ਤਸਕਰ ਪੰਚ; ਸਬਦਿ ਸੰਘਾਰੇ ॥ ਪਰ ਘਰ ਜਾਇ; ਨ ਮਨੁ ਡੋਲਾਏ ॥ ਸਹਜ ਨਿਰੰਤਰਿ, ਰਹਉ ਸਮਾਏ ॥੫॥ ਗੁਰਮੁਖਿ ਜਾਗਿ ਰਹੇ; ਅਉਧੂਤਾ ॥ ਸਦ ਬੈਰਾਗੀ; ਤਤੁ ਪਰੋਤਾ ॥ ਜਗੁ ਸੂਤਾ; ਮਰਿ ਆਵੈ ਜਾਇ ॥ ਬਿਨੁ ਗੁਰਸਬਦ; ਨ ਸੋਝੀ ਪਾਇ ॥੬॥ ਅਨਹਦ ਸਬਦੁ; ਵਜੈ ਦਿਨੁ ਰਾਤੀ ॥ ਅਵਿਗਤ ਕੀ ਗਤਿ; ਗੁਰਮੁਖਿ ਜਾਤੀ ॥ ਤਉ ਜਾਨੀ; ਜਾ ਸਬਦਿ ਪਛਾਨੀ ॥ ਏਕੋ ਰਵਿ ਰਹਿਆ ਨਿਰਬਾਨੀ ॥੭॥ ਸੁੰਨ ਸਮਾਧਿ; ਸਹਜਿ ਮਨੁ ਰਾਤਾ ॥ ਤਜਿ ਹਉ ਲੋਭਾ; ਏਕੋ ਜਾਤਾ ॥ ਗੁਰ ਚੇਲੇ; ਅਪਨਾ ਮਨੁ ਮਾਨਿਆ ॥ ਨਾਨਕ; ਦੂਜਾ ਮੇਟਿ ਸਮਾਨਿਆ ॥੮॥੩॥ ਰਾਮਕਲੀ ਮਹਲਾ ੧ ॥ ਸਾਹਾ ਗਣਹਿ; ਨ ਕਰਹਿ ਬੀਚਾਰੁ ॥ ਸਾਹੇ ਊਪਰਿ; ਏਕੰਕਾਰੁ ॥ ਜਿਸੁ ਗੁਰੁ ਮਿਲੈ; ਸੋਈ ਬਿਧਿ ਜਾਣੈ ॥ ਗੁਰਮਤਿ ਹੋਇ; ਤ ਹੁਕਮੁ ਪਛਾਣੈ ॥੧॥ ਝੂਠੁ. ਨ ਬੋਲਿ ਪਾਡੇ; ਸਚੁ ਕਹੀਐ ॥ ਹਉਮੈ ਜਾਇ; ਸਬਦਿ ਘਰੁ ਲਹੀਐ ॥੧॥ ਰਹਾਉ ॥ ਗਣਿ ਗਣਿ ਜੋਤਕੁ; ਕਾਂਡੀ ਕੀਨੀ ॥ ਪੜੈ ਸੁਣਾਵੈ; ਤਤੁ. ਨ ਚੀਨੀ ॥ ਸਭਸੈ ਊਪਰਿ; ਗੁਰਸਬਦੁ ਬੀਚਾਰੁ ॥ ਹੋਰ ਕਥਨੀ ਬਦਉ ਨ; ਸਗਲੀ ਛਾਰੁ ॥੨॥ ਨਾਵਹਿ ਧੋਵਹਿ; ਪੂਜਹਿ ਸੈਲਾ ॥ ਬਿਨੁ ਹਰਿ ਰਾਤੇ; ਮੈਲੋ ਮੈਲਾ ॥ ਗਰਬੁ ਨਿਵਾਰਿ; ਮਿਲੈ ਪ੍ਰਭੁ ਸਾਰਥਿ ॥ ਮੁਕਤਿ ਪ੍ਰਾਨ; ਜਪਿ ਹਰਿ ਕਿਰਤਾਰਥਿ ॥੩॥ ਵਾਚੈ ਵਾਦੁ; ਨ ਬੇਦੁ ਬੀਚਾਰੈ ॥ ਆਪਿ ਡੁਬੈ; ਕਿਉ ਪਿਤਰਾ ਤਾਰੈ ॥ ਘਟਿ ਘਟਿ ਬ੍ਰਹਮੁ; ਚੀਨੈ ਜਨੁ ਕੋਇ ॥ ਸਤਿਗੁਰੁ ਮਿਲੈ; ਤ ਸੋਝੀ ਹੋਇ ॥੪॥ ਗਣਤ ਗਣੀਐ; ਸਹਸਾ ਦੁਖੁ ਜੀਐ ॥ ਗੁਰ ਕੀ ਸਰਣਿ ਪਵੈ; ਸੁਖੁ ਥੀਐ ॥ ਕਰਿ ਅਪਰਾਧ; ਸਰਣਿ ਹਮ ਆਇਆ ॥ ਗੁਰ ਹਰਿ ਭੇਟੇ; ਪੁਰਬਿ ਕਮਾਇਆ ॥੫॥ ਗੁਰ ਸਰਣਿ. ਨ ਆਈਐ; ਬ੍ਰਹਮੁ. ਨ ਪਾਈਐ ॥ ਭਰਮਿ ਭੁਲਾਈਐ; ਜਨਮਿ ਮਰਿ ਆਈਐ ॥ ਜਮ ਦਰਿ ਬਾਧਉ; ਮਰੈ ਬਿਕਾਰੁ ॥ ਨਾ ਰਿਦੈ ਨਾਮੁ; ਨ ਸਬਦੁ ਅਚਾਰੁ ॥੬॥ ਇਕਿ ਪਾਧੇ ਪੰਡਿਤ ਮਿਸਰ ਕਹਾਵਹਿ ॥ ਦੁਬਿਧਾ ਰਾਤੇ; ਮਹਲੁ ਨ ਪਾਵਹਿ ॥
Источники и права