couponatlas.

Гуру Грантх Сахиб (гурмукхи): Анг 906

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤੀਰਥਿ ਭਰਮਸਿ; ਬਿਆਧਿ. ਨ ਜਾਵੈ ॥ ਨਾਮ ਬਿਨਾ; ਕੈਸੇ ਸੁਖੁ ਪਾਵੈ ॥੪॥ ਜਤਨ ਕਰੈ; ਬਿੰਦੁ ਕਿਵੈ. ਨ ਰਹਾਈ ॥ ਮਨੂਆ ਡੋਲੈ; ਨਰਕੇ ਪਾਈ ॥ ਜਮ ਪੁਰਿ ਬਾਧੋ; ਲਹੈ ਸਜਾਈ ॥ ਬਿਨੁ ਨਾਵੈ; ਜੀਉ ਜਲਿ ਬਲਿ ਜਾਈ ॥੫॥ ਸਿਧ ਸਾਧਿਕ ਕੇਤੇ ਮੁਨਿ ਦੇਵਾ ॥ ਹਠਿ ਨਿਗ੍ਰਹਿ; ਨ ਤ੍ਰਿਪਤਾਵਹਿ ਭੇਵਾ ॥ ਸਬਦੁ ਵੀਚਾਰਿ; ਗਹਹਿ ਗੁਰ ਸੇਵਾ ॥ ਮਨਿ ਤਨਿ ਨਿਰਮਲ; ਅਭਿਮਾਨ ਅਭੇਵਾ ॥੬॥ ਕਰਮਿ ਮਿਲੈ; ਪਾਵੈ ਸਚੁ ਨਾਉ ॥ ਤੁਮ ਸਰਣਾਗਤਿ; ਰਹਉ ਸੁਭਾਉ ॥ ਤੁਮ ਤੇ ਉਪਜਿਓ; ਭਗਤੀ ਭਾਉ ॥ ਜਪੁ ਜਾਪਉ; ਗੁਰਮੁਖਿ ਹਰਿ ਨਾਉ ॥੭॥ ਹਉਮੈ ਗਰਬੁ ਜਾਇ; ਮਨ ਭੀਨੈ ॥ ਝੂਠਿ. ਨ ਪਾਵਸਿ; ਪਾਖੰਡਿ ਕੀਨੈ ॥ ਬਿਨੁ ਗੁਰਸਬਦ; ਨਹੀ ਘਰੁ ਬਾਰੁ ॥ ਨਾਨਕ. ਗੁਰਮੁਖਿ ਤਤੁ ਬੀਚਾਰੁ ॥੮॥੬॥ ਰਾਮਕਲੀ ਮਹਲਾ ੧ ॥ ਜਿਉ ਆਇਆ. ਤਿਉ ਜਾਵਹਿ ਬਉਰੇ; ਜਿਉ ਜਨਮੇ. ਤਿਉ ਮਰਣੁ ਭਇਆ ॥ ਜਿਉ ਰਸ ਭੋਗ ਕੀਏ. ਤੇਤਾ ਦੁਖੁ ਲਾਗੈ; ਨਾਮੁ ਵਿਸਾਰਿ. ਭਵਜਲਿ ਪਇਆ ॥੧॥ ਤਨੁ ਧਨੁ ਦੇਖਤ; ਗਰਬਿ ਗਇਆ ॥ ਕਨਿਕ ਕਾਮਨੀ ਸਿਉ. ਹੇਤੁ ਵਧਾਇਹਿ; ਕੀ ਨਾਮੁ ਵਿਸਾਰਹਿ. ਭਰਮਿ ਗਇਆ ॥੧॥ ਰਹਾਉ ॥ ਜਤੁ ਸਤੁ ਸੰਜਮੁ ਸੀਲੁ. ਨ ਰਾਖਿਆ; ਪ੍ਰੇਤ ਪਿੰਜਰ ਮਹਿ ਕਾਸਟੁ ਭਇਆ ॥ ਪੁੰਨੁ ਦਾਨੁ ਇਸਨਾਨੁ ਨ ਸੰਜਮੁ; ਸਾਧਸੰਗਤਿ ਬਿਨੁ. ਬਾਦਿ ਜਇਆ ॥੨॥ ਲਾਲਚਿ ਲਾਗੈ. ਨਾਮੁ ਬਿਸਾਰਿਓ; ਆਵਤ ਜਾਵਤ ਜਨਮੁ ਗਇਆ ॥ ਜਾ ਜਮੁ ਧਾਇ ਕੇਸ ਗਹਿ ਮਾਰੈ; ਸੁਰਤਿ ਨਹੀ. ਮੁਖਿ ਕਾਲ ਗਇਆ ॥੩॥ ਅਹਿਨਿਸਿ ਨਿੰਦਾ ਤਾਤਿ ਪਰਾਈ; ਹਿਰਦੈ ਨਾਮੁ ਨ ਸਰਬ ਦਇਆ ॥ ਬਿਨੁ. ਗੁਰਸਬਦ. ਨ ਗਤਿ ਪਤਿ ਪਾਵਹਿ; ਰਾਮ ਨਾਮ ਬਿਨੁ ਨਰਕਿ ਗਇਆ ॥੪॥ ਖਿਨ ਮਹਿ ਵੇਸ ਕਰਹਿ ਨਟੂਆ ਜਿਉ; ਮੋਹ ਪਾਪ ਮਹਿ ਗਲਤੁ ਗਇਆ ॥ ਇਤ ਉਤ ਮਾਇਆ ਦੇਖਿ ਪਸਾਰੀ; ਮੋਹ ਮਾਇਆ ਕੈ ਮਗਨੁ ਭਇਆ ॥੫॥ ਕਰਹਿ ਬਿਕਾਰ ਵਿਥਾਰ ਘਨੇਰੇ; ਸੁਰਤਿ ਸਬਦ ਬਿਨੁ. ਭਰਮਿ ਪਇਆ ॥ ਹਉਮੈ ਰੋਗੁ ਮਹਾ ਦੁਖੁ ਲਾਗਾ; ਗੁਰਮਤਿ ਲੇਵਹੁ. ਰੋਗੁ ਗਇਆ ॥੬॥ ਸੁਖ ਸੰਪਤਿ ਕਉ ਆਵਤ ਦੇਖੈ; ਸਾਕਤ ਮਨਿ ਅਭਿਮਾਨੁ ਭਇਆ ॥ ਜਿਸ ਕਾ ਇਹੁ ਤਨੁ ਧਨੁ. ਸੋ ਫਿਰਿ ਲੇਵੈ; ਅੰਤਰਿ ਸਹਸਾ ਦੂਖੁ ਪਇਆ ॥੭॥ ਅੰਤਿ ਕਾਲਿ ਕਿਛੁ ਸਾਥਿ. ਨ ਚਾਲੈ; ਜੋ ਦੀਸੈ ਸਭੁ ਤਿਸਹਿ ਮਇਆ ॥ ਆਦਿ ਪੁਰਖੁ ਅਪਰੰਪਰੁ ਸੋ ਪ੍ਰਭੁ; ਹਰਿ ਨਾਮੁ ਰਿਦੈ ਲੈ. ਪਾਰਿ ਪਇਆ ॥੮॥ ਮੂਏ ਕਉ ਰੋਵਹਿ. ਕਿਸਹਿ ਸੁਣਾਵਹਿ; ਭੈ ਸਾਗਰ ਅਸਰਾਲਿ ਪਇਆ ॥ ਦੇਖਿ ਕੁਟੰਬੁ ਮਾਇਆ ਗ੍ਰਿਹ ਮੰਦਰੁ; ਸਾਕਤੁ ਜੰਜਾਲਿ ਪਰਾਲਿ ਪਇਆ ॥੯॥
Источники и права