couponatlas.

Гуру Грантх Сахиб (гурмукхи): Анг 908

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬ੍ਰਹਮਾ ਬਿਸਨੁ ਮਹੇਸ ਇਕ ਮੂਰਤਿ; ਆਪੇ ਕਰਤਾ ਕਾਰੀ ॥੧੨॥ ਕਾਇਆ ਸੋਧਿ ਤਰੈ ਭਵ ਸਾਗਰੁ; ਆਤਮ ਤਤੁ ਵੀਚਾਰੀ ॥੧੩॥ ਗੁਰ ਸੇਵਾ ਤੇ. ਸਦਾ ਸੁਖੁ ਪਾਇਆ; ਅੰਤਰਿ ਸਬਦੁ ਰਵਿਆ ਗੁਣਕਾਰੀ ॥੧੪॥ ਆਪੇ ਮੇਲਿ ਲਏ ਗੁਣਦਾਤਾ; ਹਉਮੈ ਤ੍ਰਿਸਨਾ ਮਾਰੀ ॥੧੫॥ ਤ੍ਰੈ ਗੁਣ ਮੇਟੇ. ਚਉਥੈ ਵਰਤੈ; ਏਹਾ ਭਗਤਿ ਨਿਰਾਰੀ ॥੧੬॥ ਗੁਰਮੁਖਿ ਜੋਗ ਸਬਦਿ. ਆਤਮੁ ਚੀਨੈ; ਹਿਰਦੈ ਏਕੁ ਮੁਰਾਰੀ ॥੧੭॥ ਮਨੂਆ ਅਸਥਿਰੁ ਸਬਦੇ ਰਾਤਾ; ਏਹਾ ਕਰਣੀ ਸਾਰੀ ॥੧੮॥ ਬੇਦੁ ਬਾਦੁ ਨ ਪਾਖੰਡੁ. ਅਉਧੂ; ਗੁਰਮੁਖਿ ਸਬਦਿ ਬੀਚਾਰੀ ॥੧੯॥ ਗੁਰਮੁਖਿ ਜੋਗੁ ਕਮਾਵੈ ਅਉਧੂ; ਜਤੁ ਸਤੁ ਸਬਦਿ ਵੀਚਾਰੀ ॥੨੦॥ ਸਬਦਿ ਮਰੈ. ਮਨੁ ਮਾਰੇ ਅਉਧੂ; ਜੋਗ ਜੁਗਤਿ ਵੀਚਾਰੀ ॥੨੧॥ ਮਾਇਆ ਮੋਹੁ ਭਵਜਲੁ ਹੈ ਅਵਧੂ; ਸਬਦਿ ਤਰੈ ਕੁਲ ਤਾਰੀ ॥੨੨॥ ਸਬਦਿ ਸੂਰ. ਜੁਗ ਚਾਰੇ ਅਉਧੂ; ਬਾਣੀ ਭਗਤਿ ਵੀਚਾਰੀ ॥੨੩॥ ਏਹੁ ਮਨੁ ਮਾਇਆ ਮੋਹਿਆ ਅਉਧੂ; ਨਿਕਸੈ ਸਬਦਿ ਵੀਚਾਰੀ ॥੨੪॥ ਆਪੇ ਬਖਸੇ ਮੇਲਿ ਮਿਲਾਏ; ਨਾਨਕ ਸਰਣਿ ਤੁਮਾਰੀ ॥੨੫॥੯॥ ਰਾਮਕਲੀ ਮਹਲਾ ੩ ਅਸਟਪਦੀਆ ॥ ੴ ਸਤਿਗੁਰ ਪ੍ਰਸਾਦਿ ॥ ਸਰਮੈ ਦੀਆ ਮੁੰਦ੍ਰਾ ਕੰਨੀ ਪਾਇ ਜੋਗੀ; ਖਿੰਥਾ ਕਰਿ ਤੂ ਦਇਆ ॥ ਆਵਣੁ ਜਾਣੁ ਬਿਭੂਤਿ ਲਾਇ ਜੋਗੀ; ਤਾ ਤੀਨਿ ਭਵਣ ਜਿਣਿ ਲਇਆ ॥੧॥ ਐਸੀ ਕਿੰਗੁਰੀ ਵਜਾਇ ਜੋਗੀ ॥ ਜਿਤੁ ਕਿੰਗੁਰੀ ਅਨਹਦੁ ਵਾਜੈ; ਹਰਿ ਸਿਉ ਰਹੈ ਲਿਵ ਲਾਇ ॥੧॥ ਰਹਾਉ ॥ ਸਤੁ ਸੰਤੋਖੁ ਪਤੁ ਕਰਿ ਝੋਲੀ ਜੋਗੀ; ਅੰਮ੍ਰਿਤ ਨਾਮੁ ਭੁਗਤਿ ਪਾਈ ॥ ਧਿਆਨ ਕਾ ਕਰਿ ਡੰਡਾ ਜੋਗੀ; ਸਿੰਙੀ ਸੁਰਤਿ ਵਜਾਈ ॥੨॥ ਮਨੁ ਦ੍ਰਿੜੁ ਕਰਿ, ਆਸਣਿ ਬੈਸੁ ਜੋਗੀ; ਤਾ ਤੇਰੀ ਕਲਪਣਾ ਜਾਈ ॥ ਕਾਇਆ ਨਗਰੀ ਮਹਿ, ਮੰਗਣਿ ਚੜਹਿ ਜੋਗੀ; ਤਾ ਨਾਮੁ ਪਲੈ ਪਾਈ ॥੩॥ ਇਤੁ ਕਿੰਗੁਰੀ ਧਿਆਨੁ. ਨ ਲਾਗੈ ਜੋਗੀ; ਨਾ ਸਚੁ ਪਲੈ ਪਾਇ ॥ ਇਤੁ ਕਿੰਗੁਰੀ ਸਾਂਤਿ. ਨ ਆਵੈ ਜੋਗੀ; ਅਭਿਮਾਨੁ. ਨ ਵਿਚਹੁ ਜਾਇ ॥੪॥ ਭਉ ਭਾਉ ਦੁਇ, ਪਤ ਲਾਇ ਜੋਗੀ; ਇਹੁ ਸਰੀਰੁ ਕਰਿ ਡੰਡੀ ॥ ਗੁਰਮੁਖਿ ਹੋਵਹਿ ਤਾ ਤੰਤੀ ਵਾਜੈ; ਇਨ ਬਿਧਿ ਤ੍ਰਿਸਨਾ ਖੰਡੀ ॥੫॥ ਹੁਕਮੁ ਬੁਝੈ. ਸੋ ਜੋਗੀ ਕਹੀਐ; ਏਕਸ ਸਿਉ ਚਿਤੁ ਲਾਏ ॥ ਸਹਸਾ ਤੂਟੈ. ਨਿਰਮਲੁ ਹੋਵੈ; ਜੋਗ ਜੁਗਤਿ ਇਵ ਪਾਏ ॥੬॥ ਨਦਰੀ ਆਵਦਾ ਸਭੁ ਕਿਛੁ ਬਿਨਸੈ; ਹਰਿ ਸੇਤੀ ਚਿਤੁ ਲਾਇ ॥ ਸਤਿਗੁਰ ਨਾਲਿ ਤੇਰੀ ਭਾਵਨੀ ਲਾਗੈ; ਤਾ ਇਹ ਸੋਝੀ ਪਾਇ ॥੭॥
Источники и права