couponatlas.

Гуру Грантх Сахиб (гурмукхи): Анг 909

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਏਹੁ ਜੋਗੁ. ਨ ਹੋਵੈ ਜੋਗੀ; ਜਿ ਕੁਟੰਬੁ ਛੋਡਿ, ਪਰਭਵਣੁ ਕਰਹਿ ॥ ਗ੍ਰਿਹ ਸਰੀਰ ਮਹਿ ਹਰਿ ਹਰਿ ਨਾਮੁ; ਗੁਰ ਪਰਸਾਦੀ ਅਪਣਾ ਹਰਿ ਪ੍ਰਭੁ ਲਹਹਿ ॥੮॥ ਇਹੁ ਜਗਤੁ ਮਿਟੀ ਕਾ ਪੁਤਲਾ ਜੋਗੀ; ਇਸੁ ਮਹਿ ਰੋਗੁ ਵਡਾ ਤ੍ਰਿਸਨਾ ਮਾਇਆ ॥ ਅਨੇਕ ਜਤਨ ਭੇਖ ਕਰੇ ਜੋਗੀ; ਰੋਗੁ. ਨ ਜਾਇ ਗਵਾਇਆ ॥੯॥ ਹਰਿ ਕਾ ਨਾਮੁ ਅਉਖਧੁ ਹੈ ਜੋਗੀ; ਜਿਸ ਨੋ ਮੰਨਿ ਵਸਾਏ ॥ ਗੁਰਮੁਖਿ ਹੋਵੈ ਸੋਈ ਬੂਝੈ; ਜੋਗ ਜੁਗਤਿ ਸੋ ਪਾਏ ॥੧੦॥ ਜੋਗੈ ਕਾ ਮਾਰਗੁ ਬਿਖਮੁ ਹੈ ਜੋਗੀ; ਜਿਸ ਨੋ ਨਦਰਿ ਕਰੇ ਸੋ ਪਾਏ ॥ ਅੰਤਰਿ ਬਾਹਰਿ ਏਕੋ ਵੇਖੈ; ਵਿਚਹੁ ਭਰਮੁ ਚੁਕਾਏ ॥੧੧॥ ਵਿਣੁ ਵਜਾਈ ਕਿੰਗੁਰੀ ਵਾਜੈ ਜੋਗੀ; ਸਾ ਕਿੰਗੁਰੀ ਵਜਾਇ ॥ ਕਹੈ ਨਾਨਕੁ. ਮੁਕਤਿ ਹੋਵਹਿ ਜੋਗੀ; ਸਾਚੇ ਰਹਹਿ ਸਮਾਇ ॥੧੨॥੧॥੧੦॥ ਰਾਮਕਲੀ ਮਹਲਾ ੩ ॥ ਭਗਤਿ ਖਜਾਨਾ ਗੁਰਮੁਖਿ ਜਾਤਾ; ਸਤਿਗੁਰਿ ਬੂਝਿ ਬੁਝਾਈ ॥੧॥ ਸੰਤਹੁ ਗੁਰਮੁਖਿ ਦੇਇ ਵਡਿਆਈ ॥੧॥ ਰਹਾਉ ॥ ਸਚਿ ਰਹਹੁ. ਸਦਾ ਸਹਜੁ ਸੁਖੁ ਉਪਜੈ; ਕਾਮੁ ਕ੍ਰੋਧੁ ਵਿਚਹੁ ਜਾਈ ॥੨॥ ਆਪੁ ਛੋਡਿ. ਨਾਮ ਲਿਵ ਲਾਗੀ; ਮਮਤਾ ਸਬਦਿ ਜਲਾਈ ॥੩॥ ਜਿਸ ਤੇ ਉਪਜੈ. ਤਿਸ ਤੇ ਬਿਨਸੈ; ਅੰਤੇ ਨਾਮੁ ਸਖਾਈ ॥੪॥ ਸਦਾ ਹਜੂਰਿ. ਦੂਰਿ, ਨਹ ਦੇਖਹੁ; ਰਚਨਾ ਜਿਨਿ ਰਚਾਈ ॥੫॥ ਸਚਾ ਸਬਦੁ ਰਵੈ ਘਟ ਅੰਤਰਿ; ਸਚੇ ਸਿਉ ਲਿਵ ਲਾਈ ॥੬॥ ਸਤਸੰਗਤਿ ਮਹਿ ਨਾਮੁ ਨਿਰਮੋਲਕੁ; ਵਡੈ ਭਾਗਿ ਪਾਇਆ ਜਾਈ ॥੭॥ ਭਰਮਿ. ਨ ਭੂਲਹੁ, ਸਤਿਗੁਰੁ ਸੇਵਹੁ; ਮਨੁ ਰਾਖਹੁ ਇਕ ਠਾਈ ॥੮॥ ਬਿਨੁ ਨਾਵੈ. ਸਭ ਭੂਲੀ ਫਿਰਦੀ; ਬਿਰਥਾ ਜਨਮੁ ਗਵਾਈ ॥੯॥ ਜੋਗੀ ਜੁਗਤਿ ਗਵਾਈ ਹੰਢੈ; ਪਾਖੰਡਿ ਜੋਗੁ. ਨ ਪਾਈ ॥੧੦॥ ਸਿਵ ਨਗਰੀ ਮਹਿ ਆਸਣਿ ਬੈਸੈ; ਗੁਰਸਬਦੀ ਜੋਗੁ ਪਾਈ ॥੧੧॥ ਧਾਤੁਰ ਬਾਜੀ. ਸਬਦਿ ਨਿਵਾਰੇ; ਨਾਮੁ ਵਸੈ ਮਨਿ ਆਈ ॥੧੨॥ ਏਹੁ ਸਰੀਰੁ ਸਰਵਰੁ ਹੈ ਸੰਤਹੁ; ਇਸਨਾਨੁ ਕਰੇ ਲਿਵ ਲਾਈ ॥੧੩॥ ਨਾਮਿ ਇਸਨਾਨੁ ਕਰਹਿ. ਸੇ ਜਨ ਨਿਰਮਲ; ਸਬਦੇ. ਮੈਲੁ ਗਵਾਈ ॥੧੪॥ ਤ੍ਰੈ ਗੁਣ ਅਚੇਤ. ਨਾਮੁ, ਚੇਤਹਿ ਨਾਹੀ; ਬਿਨੁ ਨਾਵੈ. ਬਿਨਸਿ ਜਾਈ ॥੧੫॥ ਬ੍ਰਹਮਾ ਬਿਸਨੁ ਮਹੇਸੁ ਤ੍ਰੈ ਮੂਰਤਿ; ਤ੍ਰਿਗੁਣਿ ਭਰਮਿ ਭੁਲਾਈ ॥੧੬॥ ਗੁਰ ਪਰਸਾਦੀ ਤ੍ਰਿਕੁਟੀ ਛੂਟੈ; ਚਉਥੈ ਪਦਿ ਲਿਵ ਲਾਈ ॥੧੭॥ ਪੰਡਿਤ ਪੜਹਿ ਪੜਿ ਵਾਦੁ ਵਖਾਣਹਿ; ਤਿੰਨਾ ਬੂਝ. ਨ ਪਾਈ ॥੧੮॥ ਬਿਖਿਆ ਮਾਤੇ ਭਰਮਿ ਭੁਲਾਏ; ਉਪਦੇਸੁ ਕਹਹਿ ਕਿਸੁ ਭਾਈ ॥੧੯॥ ਭਗਤ ਜਨਾ ਕੀ ਊਤਮ ਬਾਣੀ; ਜੁਗਿ ਜੁਗਿ ਰਹੀ ਸਮਾਈ ॥੨੦॥ ਬਾਣੀ ਲਾਗੈ ਸੋ ਗਤਿ ਪਾਏ; ਸਬਦੇ ਸਚਿ ਸਮਾਈ ॥੨੧॥
Источники и права