couponatlas.

Гуру Грантх Сахиб (гурмукхи): Анг 91

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਭਗਤਾ ਨੋ ਦੇਇ ਅਨੰਦੁ; ਥਿਰੁ ਘਰੀ ਬਹਾਲਿਅਨੁ ॥ ਪਾਪੀਆ ਨੋ. ਨ ਦੇਈ ਥਿਰੁ ਰਹਣਿ; ਚੁਣਿ ਨਰਕ ਘੋਰਿ ਚਾਲਿਅਨੁ ॥ ਹਰਿ ਭਗਤਾ ਨੋ ਦੇਇ ਪਿਆਰੁ; ਕਰਿ ਅੰਗੁ ਨਿਸਤਾਰਿਅਨੁ ॥੧੯॥ ਸਲੋਕ ਮਃ ੧ ॥ ਕੁਬੁਧਿ ਡੂਮਣੀ. ਕੁਦਇਆ ਕਸਾਇਣਿ; ਪਰ ਨਿੰਦਾ ਘਟ ਚੂਹੜੀ. ਮੁਠੀ ਕ੍ਰੋਧਿ ਚੰਡਾਲਿ ॥ ਕਾਰੀ ਕਢੀ ਕਿਆ ਥੀਐ; ਜਾਂ ਚਾਰੇ ਬੈਠੀਆ ਨਾਲਿ ॥ ਸਚੁ ਸੰਜਮੁ ਕਰਣੀ ਕਾਰਾਂ; ਨਾਵਣੁ ਨਾਉ ਜਪੇਹੀ ॥ ਨਾਨਕ. ਅਗੈ ਊਤਮ ਸੇਈ; ਜਿ ਪਾਪਾਂ ਪੰਦਿ. ਨ ਦੇਹੀ ॥੧॥ ਮਃ ੧ ॥ ਕਿਆ ਹੰਸੁ. ਕਿਆ ਬਗੁਲਾ; ਜਾ ਕਉ ਨਦਰਿ ਕਰੇਇ ॥ ਜੋ ਤਿਸੁ ਭਾਵੈ ਨਾਨਕਾ; ਕਾਗਹੁ ਹੰਸੁ ਕਰੇਇ ॥੨॥ ਪਉੜੀ ॥ ਕੀਤਾ ਲੋੜੀਐ ਕੰਮੁ; ਸੁ ਹਰਿ ਪਹਿ ਆਖੀਐ ॥ ਕਾਰਜੁ ਦੇਇ ਸਵਾਰਿ; ਸਤਿਗੁਰ ਸਚੁ ਸਾਖੀਐ ॥ ਸੰਤਾ ਸੰਗਿ ਨਿਧਾਨੁ; ਅੰਮ੍ਰਿਤੁ ਚਾਖੀਐ ॥ ਭੈ ਭੰਜਨ ਮਿਹਰਵਾਨ; ਦਾਸ ਕੀ ਰਾਖੀਐ ॥ ਨਾਨਕ. ਹਰਿ ਗੁਣ ਗਾਇ; ਅਲਖੁ ਪ੍ਰਭੁ ਲਾਖੀਐ ॥੨੦॥ ਸਲੋਕ ਮਃ ੩ ॥ ਜੀਉ ਪਿੰਡੁ ਸਭੁ ਤਿਸ ਕਾ; ਸਭਸੈ ਦੇਇ ਅਧਾਰੁ ॥ ਨਾਨਕ. ਗੁਰਮੁਖਿ ਸੇਵੀਐ; ਸਦਾ ਸਦਾ ਦਾਤਾਰੁ ॥ ਹਉ ਬਲਿਹਾਰੀ ਤਿਨ ਕਉ; ਜਿਨਿ ਧਿਆਇਆ ਹਰਿ ਨਿਰੰਕਾਰੁ ॥ ਓਨਾ ਕੇ ਮੁਖ ਸਦ ਉਜਲੇ; ਓਨਾ ਨੋ ਸਭੁ ਜਗਤੁ ਕਰੇ ਨਮਸਕਾਰੁ ॥੧॥ ਮਃ ੩ ॥ ਸਤਿਗੁਰ ਮਿਲਿਐ ਉਲਟੀ ਭਈ; ਨਵ ਨਿਧਿ ਖਰਚਿਉ ਖਾਉ ॥ ਅਠਾਰਹ ਸਿਧੀ, ਪਿਛੈ ਲਗੀਆ ਫਿਰਨਿ; ਨਿਜ ਘਰਿ ਵਸੈ ਨਿਜ ਥਾਇ ॥ ਅਨਹਦ ਧੁਨੀ ਸਦ ਵਜਦੇ; ਉਨਮਨਿ ਹਰਿ ਲਿਵ ਲਾਇ ॥ ਨਾਨਕ. ਹਰਿ ਭਗਤਿ ਤਿਨਾ ਕੈ ਮਨਿ ਵਸੈ; ਜਿਨ ਮਸਤਕਿ ਲਿਖਿਆ ਧੁਰਿ ਪਾਇ ॥੨॥ ਪਉੜੀ ॥ ਹਉ ਢਾਢੀ. ਹਰਿ ਪ੍ਰਭ ਖਸਮ ਕਾ; ਹਰਿ ਕੈ ਦਰਿ ਆਇਆ ॥ ਹਰਿ ਅੰਦਰਿ ਸੁਣੀ ਪੂਕਾਰ; ਢਾਢੀ ਮੁਖਿ ਲਾਇਆ ॥ ਹਰਿ. ਪੁਛਿਆ ਢਾਢੀ ਸਦਿ ਕੈ; ਕਿਤੁ ਅਰਥਿ. ਤੂੰ ਆਇਆ ॥ ਨਿਤ ਦੇਵਹੁ ਦਾਨੁ ਦਇਆਲ ਪ੍ਰਭ; ਹਰਿ ਨਾਮੁ ਧਿਆਇਆ ॥ ਹਰਿ ਦਾਤੈ. ਹਰਿ ਨਾਮੁ ਜਪਾਇਆ; ਨਾਨਕੁ ਪੈਨਾਇਆ ॥੨੧॥੧॥ ਸੁਧੁ ੴ ਸਤਿਗੁਰ ਪ੍ਰਸਾਦਿ ॥ ਸਿਰੀਰਾਗੁ ਕਬੀਰ ਜੀਉ ਕਾ ॥ ਏਕੁ ਸੁਆਨੁ ਕੈ ਘਰਿ ਗਾਵਣਾ ॥ ਜਨਨੀ ਜਾਨਤ. ਸੁਤੁ ਬਡਾ ਹੋਤੁ ਹੈ; ਇਤਨਾ ਕੁ ਨ ਜਾਨੈ; ਜਿ ਦਿਨ ਦਿਨ ਅਵਧ ਘਟਤੁ ਹੈ ॥ ਮੋਰ ਮੋਰ ਕਰਿ. ਅਧਿਕ ਲਾਡੁ ਧਰਿ; ਪੇਖਤ ਹੀ ਜਮਰਾਉ ਹਸੈ ॥੧॥
Источники и права