couponatlas.

Гуру Грантх Сахиб (гурмукхи): Анг 910

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਾਇਆ ਨਗਰੀ ਸਬਦੇ ਖੋਜੇ; ਨਾਮੁ ਨਵੰ ਨਿਧਿ ਪਾਈ ॥੨੨॥ ਮਨਸਾ ਮਾਰਿ ਮਨੁ ਸਹਜਿ ਸਮਾਣਾ; ਬਿਨੁ ਰਸਨਾ. ਉਸਤਤਿ ਕਰਾਈ ॥੨੩॥ ਲੋਇਣ ਦੇਖਿ ਰਹੇ ਬਿਸਮਾਦੀ; ਚਿਤੁ ਅਦਿਸਟਿ ਲਗਾਈ ॥੨੪॥ ਅਦਿਸਟੁ ਸਦਾ ਰਹੈ ਨਿਰਾਲਮੁ; ਜੋਤੀ ਜੋਤਿ ਮਿਲਾਈ ॥੨੫॥ ਹਉ. ਗੁਰੁ ਸਾਲਾਹੀ ਸਦਾ ਆਪਣਾ; ਜਿਨਿ ਸਾਚੀ ਬੂਝ ਬੁਝਾਈ ॥੨੬॥ ਨਾਨਕੁ ਏਕ ਕਹੈ ਬੇਨੰਤੀ; ਨਾਵਹੁ ਗਤਿ ਪਤਿ ਪਾਈ ॥੨੭॥੨॥੧੧॥ ਰਾਮਕਲੀ ਮਹਲਾ ੩ ॥ ਹਰਿ ਕੀ ਪੂਜਾ ਦੁਲੰਭ ਹੈ ਸੰਤਹੁ; ਕਹਣਾ ਕਛੂ. ਨ ਜਾਈ ॥੧॥ ਸੰਤਹੁ ਗੁਰਮੁਖਿ ਪੂਰਾ ਪਾਈ ॥ ਨਾਮੋ ਪੂਜ ਕਰਾਈ ॥੧॥ ਰਹਾਉ ॥ ਹਰਿ ਬਿਨੁ. ਸਭੁ ਕਿਛੁ ਮੈਲਾ. ਸੰਤਹੁ; ਕਿਆ ਹਉ ਪੂਜ ਚੜਾਈ ॥੨॥ ਹਰਿ ਸਾਚੇ ਭਾਵੈ ਸਾ ਪੂਜਾ ਹੋਵੈ; ਭਾਣਾ ਮਨਿ ਵਸਾਈ ॥੩॥ ਪੂਜਾ ਕਰੈ ਸਭੁ ਲੋਕੁ ਸੰਤਹੁ; ਮਨਮੁਖਿ ਥਾਇ. ਨ ਪਾਈ ॥੪॥ ਸਬਦਿ ਮਰੈ. ਮਨੁ ਨਿਰਮਲੁ ਸੰਤਹੁ; ਏਹ ਪੂਜਾ ਥਾਇ ਪਾਈ ॥੫॥ ਪਵਿਤ ਪਾਵਨ ਸੇ ਜਨ ਸਾਚੇ; ਏਕ ਸਬਦਿ ਲਿਵ ਲਾਈ ॥੬॥ ਬਿਨੁ ਨਾਵੈ ਹੋਰ ਪੂਜ. ਨ ਹੋਵੀ; ਭਰਮਿ ਭੁਲੀ ਲੋਕਾਈ ॥੭॥ ਗੁਰਮੁਖਿ ਆਪੁ ਪਛਾਣੈ ਸੰਤਹੁ; ਰਾਮ ਨਾਮਿ ਲਿਵ ਲਾਈ ॥੮॥ ਆਪੇ ਨਿਰਮਲੁ ਪੂਜ ਕਰਾਏ; ਗੁਰਸਬਦੀ ਥਾਇ ਪਾਈ ॥੯॥ ਪੂਜਾ ਕਰਹਿ ਪਰੁ ਬਿਧਿ. ਨਹੀ ਜਾਣਹਿ; ਦੂਜੈ ਭਾਇ ਮਲੁ ਲਾਈ ॥੧੦॥ ਗੁਰਮੁਖਿ ਹੋਵੈ ਸੁ ਪੂਜਾ ਜਾਣੈ; ਭਾਣਾ ਮਨਿ ਵਸਾਈ ॥੧੧॥ ਭਾਣੇ ਤੇ ਸਭਿ ਸੁਖ ਪਾਵੈ ਸੰਤਹੁ; ਅੰਤੇ. ਨਾਮੁ ਸਖਾਈ ॥੧੨॥ ਅਪਣਾ ਆਪੁ. ਨ ਪਛਾਣਹਿ ਸੰਤਹੁ; ਕੂੜਿ ਕਰਹਿ ਵਡਿਆਈ ॥੧੩॥ ਪਾਖੰਡਿ ਕੀਨੈ ਜਮੁ. ਨਹੀ ਛੋਡੈ; ਲੈ ਜਾਸੀ ਪਤਿ ਗਵਾਈ ॥੧੪॥ ਜਿਨ ਅੰਤਰਿ ਸਬਦੁ ਆਪੁ ਪਛਾਣਹਿ; ਗਤਿ ਮਿਤਿ ਤਿਨ ਹੀ ਪਾਈ ॥੧੫॥ ਏਹੁ ਮਨੂਆ ਸੁੰਨ ਸਮਾਧਿ ਲਗਾਵੈ; ਜੋਤੀ ਜੋਤਿ ਮਿਲਾਈ ॥੧੬॥ ਸੁਣਿ ਸੁਣਿ ਗੁਰਮੁਖਿ ਨਾਮੁ ਵਖਾਣਹਿ; ਸਤਸੰਗਤਿ ਮੇਲਾਈ ॥੧੭॥ ਗੁਰਮੁਖਿ ਗਾਵੈ. ਆਪੁ ਗਵਾਵੈ; ਦਰਿ ਸਾਚੈ ਸੋਭਾ ਪਾਈ ॥੧੮॥ ਸਾਚੀ ਬਾਣੀ ਸਚੁ ਵਖਾਣੈ; ਸਚਿ ਨਾਮਿ ਲਿਵ ਲਾਈ ॥੧੯॥ ਭੈ ਭੰਜਨੁ. ਅਤਿ ਪਾਪ ਨਿਖੰਜਨੁ; ਮੇਰਾ ਪ੍ਰਭੁ. ਅੰਤਿ ਸਖਾਈ ॥੨੦॥ ਸਭੁ ਕਿਛੁ ਆਪੇ ਆਪਿ ਵਰਤੈ; ਨਾਨਕ ਨਾਮਿ ਵਡਿਆਈ ॥੨੧॥੩॥੧੨॥ ਰਾਮਕਲੀ ਮਹਲਾ ੩ ॥ ਹਮ ਕੁਚਲ ਕੁਚੀਲ. ਅਤਿ ਅਭਿਮਾਨੀ; ਮਿਲਿ ਸਬਦੇ. ਮੈਲੁ ਉਤਾਰੀ ॥੧॥ ਸੰਤਹੁ; ਗੁਰਮੁਖਿ ਨਾਮਿ ਨਿਸਤਾਰੀ ॥ ਸਚਾ ਨਾਮੁ ਵਸਿਆ ਘਟ ਅੰਤਰਿ; ਕਰਤੈ ਆਪਿ ਸਵਾਰੀ ॥੧॥ ਰਹਾਉ ॥
Источники и права