couponatlas.

Гуру Грантх Сахиб (гурмукхи): Анг 912

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਏਕੁ ਨਾਮੁ ਵਸਿਆ ਘਟ ਅੰਤਰਿ; ਪੂਰੇ ਕੀ ਵਡਿਆਈ ॥੧॥ ਰਹਾਉ ॥ ਆਪੇ ਕਰਤਾ ਆਪੇ ਭੁਗਤਾ; ਦੇਦਾ ਰਿਜਕੁ ਸਬਾਈ ॥੨॥ ਜੋ ਕਿਛੁ ਕਰਣਾ. ਸੋ ਕਰਿ ਰਹਿਆ; ਅਵਰੁ. ਨ ਕਰਣਾ ਜਾਈ ॥੩॥ ਆਪੇ ਸਾਜੇ ਸ੍ਰਿਸਟਿ ਉਪਾਏ; ਸਿਰਿ ਸਿਰਿ ਧੰਧੈ ਲਾਈ ॥੪॥ ਤਿਸਹਿ ਸਰੇਵਹੁ ਤਾ ਸੁਖੁ ਪਾਵਹੁ; ਸਤਿਗੁਰਿ ਮੇਲਿ ਮਿਲਾਈ ॥੫॥ ਆਪਣਾ ਆਪੁ. ਆਪਿ ਉਪਾਏ; ਅਲਖੁ. ਨ ਲਖਣਾ ਜਾਈ ॥੬॥ ਆਪੇ ਮਾਰਿ ਜੀਵਾਲੇ ਆਪੇ; ਤਿਸ ਨੋ ਤਿਲੁ. ਨ ਤਮਾਈ ॥੭॥ ਇਕਿ ਦਾਤੇ. ਇਕਿ ਮੰਗਤੇ ਕੀਤੇ; ਆਪੇ ਭਗਤਿ ਕਰਾਈ ॥੮॥ ਸੇ ਵਡਭਾਗੀ ਜਿਨੀ ਏਕੋ ਜਾਤਾ; ਸਚੇ ਰਹੇ ਸਮਾਈ ॥੯॥ ਆਪਿ ਸਰੂਪੁ ਸਿਆਣਾ ਆਪੇ; ਕੀਮਤਿ ਕਹਣੁ. ਨ ਜਾਈ ॥੧੦॥ ਆਪੇ ਦੁਖੁ ਸੁਖੁ ਪਾਏ ਅੰਤਰਿ; ਆਪੇ ਭਰਮਿ ਭੁਲਾਈ ॥੧੧॥ ਵਡਾ ਦਾਤਾ ਗੁਰਮੁਖਿ ਜਾਤਾ; ਨਿਗੁਰੀ ਅੰਧ ਫਿਰੈ ਲੋਕਾਈ ॥੧੨॥ ਜਿਨੀ ਚਾਖਿਆ ਤਿਨਾ ਸਾਦੁ ਆਇਆ; ਸਤਿਗੁਰਿ ਬੂਝ ਬੁਝਾਈ ॥੧੩॥ ਇਕਨਾ ਨਾਵਹੁ ਆਪਿ ਭੁਲਾਏ; ਇਕਨਾ ਗੁਰਮੁਖਿ ਦੇਇ ਬੁਝਾਈ ॥੧੪॥ ਸਦਾ ਸਦਾ ਸਾਲਾਹਿਹੁ ਸੰਤਹੁ; ਤਿਸ ਦੀ ਵਡੀ ਵਡਿਆਈ ॥੧੫॥ ਤਿਸੁ ਬਿਨੁ ਅਵਰੁ. ਨ ਕੋਈ ਰਾਜਾ; ਕਰਿ ਤਪਾਵਸੁ ਬਣਤ ਬਣਾਈ ॥੧੬॥ ਨਿਆਉ ਤਿਸੈ ਕਾ ਹੈ ਸਦ ਸਾਚਾ; ਵਿਰਲੇ ਹੁਕਮੁ ਮਨਾਈ ॥੧੭॥ ਤਿਸ ਨੋ ਪ੍ਰਾਣੀ ਸਦਾ ਧਿਆਵਹੁ; ਜਿਨਿ ਗੁਰਮੁਖਿ ਬਣਤ ਬਣਾਈ ॥੧੮॥ ਸਤਿਗੁਰ ਭੇਟੈ ਸੋ ਜਨੁ ਸੀਝੈ; ਜਿਸੁ ਹਿਰਦੈ ਨਾਮੁ ਵਸਾਈ ॥੧੯॥ ਸਚਾ ਆਪਿ. ਸਦਾ ਹੈ ਸਾਚਾ; ਬਾਣੀ ਸਬਦਿ ਸੁਣਾਈ ॥੨੦॥ ਨਾਨਕ. ਸੁਣਿ ਵੇਖਿ ਰਹਿਆ ਵਿਸਮਾਦੁ; ਮੇਰਾ ਪ੍ਰਭੁ ਰਵਿਆ ਸ੍ਰਬ ਥਾਈ ॥੨੧॥੫॥੧੪॥ ਰਾਮਕਲੀ ਮਹਲਾ ੫ ਅਸਟਪਦੀਆ ॥ ੴ ਸਤਿਗੁਰ ਪ੍ਰਸਾਦਿ ॥ ਕਿਨਹੀ; ਕੀਆ ਪਰਵਿਰਤਿ ਪਸਾਰਾ ॥ ਕਿਨਹੀ; ਕੀਆ ਪੂਜਾ ਬਿਸਥਾਰਾ ॥ ਕਿਨਹੀ; ਨਿਵਲ ਭੁਇਅੰਗਮ ਸਾਧੇ ॥ ਮੋਹਿ ਦੀਨ; ਹਰਿ ਹਰਿ ਆਰਾਧੇ ॥੧॥ ਤੇਰਾ ਭਰੋਸਾ ਪਿਆਰੇ ॥ ਆਨ; ਨ ਜਾਨਾ ਵੇਸਾ ॥੧॥ ਰਹਾਉ ॥ ਕਿਨਹੀ; ਗ੍ਰਿਹੁ ਤਜਿ. ਵਣ ਖੰਡਿ ਪਾਇਆ ॥ ਕਿਨਹੀ; ਮੋਨਿ ਅਉਧੂਤੁ ਸਦਾਇਆ ॥ ਕੋਈ ਕਹਤਉ; ਅਨੰਨਿ ਭਗਉਤੀ ॥ ਮੋਹਿ ਦੀਨ; ਹਰਿ ਹਰਿ ਓਟ ਲੀਤੀ ॥੨॥ ਕਿਨਹੀ ਕਹਿਆ; ਹਉ ਤੀਰਥ ਵਾਸੀ ॥ ਕੋਈ ਅੰਨੁ ਤਜਿ; ਭਇਆ ਉਦਾਸੀ ॥ ਕਿਨਹੀ; ਭਵਨੁ ਸਭ ਧਰਤੀ ਕਰਿਆ ॥ ਮੋਹਿ ਦੀਨ; ਹਰਿ ਹਰਿ ਦਰਿ ਪਰਿਆ ॥੩॥ ਕਿਨਹੀ ਕਹਿਆ; ਮੈ ਕੁਲਹਿ ਵਡਿਆਈ ॥
Источники и права