couponatlas.

Гуру Грантх Сахиб (гурмукхи): Анг 915

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤੁਮਰੀ ਕ੍ਰਿਪਾ ਤੇ; ਲਾਗੀ ਪ੍ਰੀਤਿ ॥ ਦਇਆਲ ਭਏ; ਤਾ ਆਏ ਚੀਤਿ ॥ ਦਇਆ ਧਾਰੀ; ਤਿਨਿ ਧਾਰਣਹਾਰ ॥ ਬੰਧਨ ਤੇ; ਹੋਈ ਛੁਟਕਾਰ ॥੭॥ ਸਭਿ ਥਾਨ ਦੇਖੇ; ਨੈਣ ਅਲੋਇ ॥ ਤਿਸੁ ਬਿਨੁ; ਦੂਜਾ ਅਵਰੁ. ਨ ਕੋਇ ॥ ਭ੍ਰਮ ਭੈ ਛੂਟੇ; ਗੁਰ ਪਰਸਾਦ ॥ ਨਾਨਕ ਪੇਖਿਓ; ਸਭੁ ਬਿਸਮਾਦ ॥੮॥੪॥ ਰਾਮਕਲੀ ਮਹਲਾ ੫ ॥ ਜੀਅ ਜੰਤ ਸਭਿ ਪੇਖੀਅਹਿ; ਪ੍ਰਭ ਸਗਲ ਤੁਮਾਰੀ ਧਾਰਨਾ ॥੧॥ ਇਹੁ ਮਨੁ; ਹਰਿ ਕੈ ਨਾਮਿ ਉਧਾਰਨਾ ॥੧॥ ਰਹਾਉ ॥ ਖਿਨ ਮਹਿ ਥਾਪਿ ਉਥਾਪੇ ਕੁਦਰਤਿ; ਸਭਿ ਕਰਤੇ ਕੇ ਕਾਰਨਾ ॥੨॥ ਕਾਮੁ ਕ੍ਰੋਧੁ ਲੋਭੁ ਝੂਠੁ ਨਿੰਦਾ; ਸਾਧੂ ਸੰਗਿ ਬਿਦਾਰਨਾ ॥੩॥ ਨਾਮੁ ਜਪਤ ਮਨੁ ਨਿਰਮਲ ਹੋਵੈ; ਸੂਖੇ ਸੂਖਿ ਗੁਦਾਰਨਾ ॥੪॥ ਭਗਤ ਸਰਣਿ ਜੋ ਆਵੈ ਪ੍ਰਾਣੀ; ਤਿਸੁ ਈਹਾ ਊਹਾ. ਨ ਹਾਰਨਾ ॥੫॥ ਸੂਖ ਦੂਖ ਇਸੁ ਮਨ ਕੀ ਬਿਰਥਾ; ਤੁਮ ਹੀ ਆਗੈ ਸਾਰਨਾ ॥੬॥ ਤੂ ਦਾਤਾ ਸਭਨਾ ਜੀਆ ਕਾ; ਆਪਨ ਕੀਆ ਪਾਲਨਾ ॥੭॥ ਅਨਿਕ ਬਾਰ ਕੋਟਿ ਜਨ ਊਪਰਿ; ਨਾਨਕੁ ਵੰਞੈ ਵਾਰਨਾ ॥੮॥੫॥ ਰਾਮਕਲੀ ਮਹਲਾ ੫ ਅਸਟਪਦੀ ॥ ੴ ਸਤਿਗੁਰ ਪ੍ਰਸਾਦਿ ॥ ਦਰਸਨੁ ਭੇਟਤ. ਪਾਪ ਸਭਿ ਨਾਸਹਿ; ਹਰਿ ਸਿਉ ਦੇਇ ਮਿਲਾਈ ॥੧॥ ਮੇਰਾ ਗੁਰੁ ਪਰਮੇਸਰੁ ਸੁਖਦਾਈ ॥ ਪਾਰਬ੍ਰਹਮ ਕਾ ਨਾਮੁ ਦ੍ਰਿੜਾਏ; ਅੰਤੇ ਹੋਇ ਸਖਾਈ ॥੧॥ ਰਹਾਉ ॥ ਸਗਲ ਦੂਖ ਕਾ ਡੇਰਾ ਭੰਨਾ; ਸੰਤ ਧੂਰਿ ਮੁਖਿ ਲਾਈ ॥੨॥ ਪਤਿਤ. ਪੁਨੀਤ ਕੀਏ ਖਿਨ ਭੀਤਰਿ; ਅਗਿਆਨੁ ਅੰਧੇਰੁ ਵੰਞਾਈ ॥੩॥ ਕਰਣ ਕਾਰਣ ਸਮਰਥੁ ਸੁਆਮੀ; ਨਾਨਕ ਤਿਸੁ ਸਰਣਾਈ ॥੪॥ ਬੰਧਨ ਤੋੜਿ ਚਰਨ ਕਮਲ ਦ੍ਰਿੜਾਏ; ਏਕ ਸਬਦਿ ਲਿਵ ਲਾਈ ॥੫॥ ਅੰਧ ਕੂਪ ਬਿਖਿਆ ਤੇ ਕਾਢਿਓ; ਸਾਚ ਸਬਦਿ ਬਣਿ ਆਈ ॥੬॥ ਜਨਮ ਮਰਣ ਕਾ ਸਹਸਾ ਚੂਕਾ; ਬਾਹੁੜਿ ਕਤਹੁ. ਨ ਧਾਈ ॥੭॥ ਨਾਮ ਰਸਾਇਣਿ ਇਹੁ ਮਨੁ ਰਾਤਾ; ਅੰਮ੍ਰਿਤੁ ਪੀ ਤ੍ਰਿਪਤਾਈ ॥੮॥ ਸੰਤਸੰਗਿ ਮਿਲਿ ਕੀਰਤਨੁ ਗਾਇਆ; ਨਿਹਚਲ ਵਸਿਆ ਜਾਈ ॥੯॥ ਪੂਰੈ ਗੁਰਿ. ਪੂਰੀ ਮਤਿ ਦੀਨੀ; ਹਰਿ ਬਿਨੁ ਆਨ. ਨ ਭਾਈ ॥੧੦॥ ਨਾਮੁ ਨਿਧਾਨੁ ਪਾਇਆ ਵਡਭਾਗੀ; ਨਾਨਕ. ਨਰਕਿ, ਨ ਜਾਈ ॥੧੧॥ ਘਾਲ ਸਿਆਣਪ ਉਕਤਿ ਨ ਮੇਰੀ; ਪੂਰੈ ਗੁਰੂ ਕਮਾਈ ॥੧੨॥ ਜਪ ਤਪ ਸੰਜਮ ਸੁਚਿ ਹੈ ਸੋਈ; ਆਪੇ ਕਰੇ ਕਰਾਈ ॥੧੩॥ ਪੁਤ੍ਰ ਕਲਤ੍ਰ ਮਹਾ ਬਿਖਿਆ ਮਹਿ; ਗੁਰਿ ਸਾਚੈ ਲਾਇ ਤਰਾਈ ॥੧੪॥
Источники и права