couponatlas.

Гуру Грантх Сахиб (гурмукхи): Анг 916

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅਪਣੇ ਜੀਅ. ਤੈ ਆਪਿ ਸਮ੍ਹਾਲੇ; ਆਪਿ ਲੀਏ ਲੜਿ ਲਾਈ ॥੧੫॥ ਸਾਚ ਧਰਮ ਕਾ ਬੇੜਾ ਬਾਂਧਿਆ; ਭਵਜਲੁ ਪਾਰਿ ਪਵਾਈ ॥੧੬॥ ਬੇਸੁਮਾਰ ਬੇਅੰਤ ਸੁਆਮੀ; ਨਾਨਕ ਬਲਿ ਬਲਿ ਜਾਈ ॥੧੭॥ ਅਕਾਲ ਮੂਰਤਿ ਅਜੂਨੀ ਸੰਭਉ; ਕਲਿ ਅੰਧਕਾਰ. ਦੀਪਾਈ ॥੧੮॥ ਅੰਤਰਜਾਮੀ ਜੀਅਨ ਕਾ ਦਾਤਾ; ਦੇਖਤ ਤ੍ਰਿਪਤਿ ਅਘਾਈ ॥੧੯॥ ਏਕੰਕਾਰੁ ਨਿਰੰਜਨੁ ਨਿਰਭਉ; ਸਭ ਜਲਿ ਥਲਿ ਰਹਿਆ ਸਮਾਈ ॥੨੦॥ ਭਗਤਿ ਦਾਨੁ ਭਗਤਾ ਕਉ ਦੀਨਾ; ਹਰਿ ਨਾਨਕੁ ਜਾਚੈ ਮਾਈ ॥੨੧॥੧॥੬॥ ਰਾਮਕਲੀ ਮਹਲਾ ੫ ॥ ਸਲੋਕੁ ॥ ਸਿਖਹੁ ਸਬਦੁ ਪਿਆਰਿਹੋ; ਜਨਮ ਮਰਨ ਕੀ ਟੇਕ ॥ ਮੁਖੁ ਊਜਲੁ ਸਦਾ ਸੁਖੀ; ਨਾਨਕ ਸਿਮਰਤ ਏਕ ॥੧॥ ਮਨੁ ਤਨੁ ਰਾਤਾ ਰਾਮ ਪਿਆਰੇ; ਹਰਿ ਪ੍ਰੇਮ ਭਗਤਿ ਬਣਿ ਆਈ. ਸੰਤਹੁ ॥੧॥ ਸਤਿਗੁਰਿ. ਖੇਪ ਨਿਬਾਹੀ, ਸੰਤਹੁ ॥ ਹਰਿ ਨਾਮੁ ਲਾਹਾ. ਦਾਸ ਕਉ ਦੀਆ; ਸਗਲੀ ਤ੍ਰਿਸਨ ਉਲਾਹੀ. ਸੰਤਹੁ ॥੧॥ ਰਹਾਉ ॥ ਖੋਜਤ ਖੋਜਤ ਲਾਲੁ ਇਕੁ ਪਾਇਆ; ਹਰਿ ਕੀਮਤਿ ਕਹਣੁ. ਨ ਜਾਈ, ਸੰਤਹੁ ॥੨॥ ਚਰਨ ਕਮਲ ਸਿਉ ਲਾਗੋ ਧਿਆਨਾ; ਸਾਚੈ ਦਰਸਿ ਸਮਾਈ. ਸੰਤਹੁ ॥੩॥ ਗੁਣ ਗਾਵਤ ਗਾਵਤ ਭਏ ਨਿਹਾਲਾ; ਹਰਿ ਸਿਮਰਤ ਤ੍ਰਿਪਤਿ ਅਘਾਈ. ਸੰਤਹੁ ॥੪॥ ਆਤਮ ਰਾਮੁ ਰਵਿਆ ਸਭ ਅੰਤਰਿ; ਕਤ ਆਵੈ ਕਤ ਜਾਈ. ਸੰਤਹੁ ॥੫॥ ਆਦਿ ਜੁਗਾਦੀ ਹੈ ਭੀ ਹੋਸੀ; ਸਭ ਜੀਆ ਕਾ ਸੁਖਦਾਈ. ਸੰਤਹੁ ॥੬॥ ਆਪਿ ਬੇਅੰਤੁ. ਅੰਤੁ ਨਹੀ ਪਾਈਐ; ਪੂਰਿ ਰਹਿਆ ਸਭ ਠਾਈ. ਸੰਤਹੁ ॥੭॥ ਮੀਤ ਸਾਜਨ. ਮਾਲੁ ਜੋਬਨੁ ਸੁਤ; ਹਰਿ ਨਾਨਕ ਬਾਪੁ ਮੇਰੀ ਮਾਈ. ਸੰਤਹੁ ॥੮॥੨॥੭॥ ਰਾਮਕਲੀ ਮਹਲਾ ੫ ॥ ਮਨ ਬਚ ਕ੍ਰਮਿ; ਰਾਮ ਨਾਮੁ ਚਿਤਾਰੀ ॥ ਘੂਮਨ ਘੇਰਿ. ਮਹਾ ਅਤਿ ਬਿਖੜੀ; ਗੁਰਮੁਖਿ ਨਾਨਕ. ਪਾਰਿ ਉਤਾਰੀ ॥੧॥ ਰਹਾਉ ॥ ਅੰਤਰਿ ਸੂਖਾ. ਬਾਹਰਿ ਸੂਖਾ; ਹਰਿ ਜਪਿ. ਮਲਨ ਭਏ ਦੁਸਟਾਰੀ ॥੧॥ ਜਿਸ ਤੇ ਲਾਗੇ. ਤਿਨਹਿ ਨਿਵਾਰੇ; ਪ੍ਰਭ ਜੀਉ ਅਪਣੀ ਕਿਰਪਾ ਧਾਰੀ ॥੨॥ ਉਧਰੇ ਸੰਤ ਪਰੇ ਹਰਿ ਸਰਨੀ; ਪਚਿ ਬਿਨਸੇ ਮਹਾ ਅਹੰਕਾਰੀ ॥੩॥ ਸਾਧੂ ਸੰਗਤਿ ਇਹੁ ਫਲੁ ਪਾਇਆ; ਇਕੁ ਕੇਵਲ ਨਾਮੁ ਅਧਾਰੀ ॥੪॥ ਨ ਕੋਈ ਸੂਰੁ. ਨ ਕੋਈ ਹੀਣਾ; ਸਭ ਪ੍ਰਗਟੀ ਜੋਤਿ ਤੁਮੑਾਰੀ ॥੫॥ ਤੁਮੑ ਸਮਰਥ ਅਕਥ ਅਗੋਚਰ; ਰਵਿਆ ਏਕੁ ਮੁਰਾਰੀ ॥੬॥ ਕੀਮਤਿ ਕਉਣੁ ਕਰੇ ਤੇਰੀ ਕਰਤੇ; ਪ੍ਰਭ. ਅੰਤੁ ਨ ਪਾਰਾਵਾਰੀ ॥੭॥ ਨਾਮ ਦਾਨੁ ਨਾਨਕ ਵਡਿਆਈ; ਤੇਰਿਆ ਸੰਤ ਜਨਾ ਰੇਣਾਰੀ ॥੮॥੩॥੮॥੨੨॥
Источники и права