couponatlas.

Гуру Грантх Сахиб (гурмукхи): Анг 918

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਾਬਾ. ਜਿਸੁ ਤੂ ਦੇਹਿ; ਸੋਈ ਜਨੁ ਪਾਵੈ ॥ ਪਾਵੈ ਤ ਸੋ ਜਨੁ. ਦੇਹਿ ਜਿਸ ਨੋ; ਹੋਰਿ ਕਿਆ ਕਰਹਿ ਵੇਚਾਰਿਆ ॥ ਇਕਿ ਭਰਮਿ ਭੂਲੇ. ਫਿਰਹਿ ਦਹ ਦਿਸਿ; ਇਕਿ. ਨਾਮਿ ਲਾਗਿ ਸਵਾਰਿਆ ॥ ਗੁਰ ਪਰਸਾਦੀ. ਮਨੁ ਭਇਆ ਨਿਰਮਲੁ; ਜਿਨਾ ਭਾਣਾ ਭਾਵਏ ॥ ਕਹੈ ਨਾਨਕੁ. ਜਿਸੁ ਦੇਹਿ ਪਿਆਰੇ; ਸੋਈ ਜਨੁ ਪਾਵਏ ॥੮॥ ਆਵਹੁ ਸੰਤ ਪਿਆਰਿਹੋ; ਅਕਥ ਕੀ ਕਰਹ ਕਹਾਣੀ ॥ ਕਰਹ ਕਹਾਣੀ ਅਕਥ ਕੇਰੀ; ਕਿਤੁ ਦੁਆਰੈ ਪਾਈਐ ॥ ਤਨੁ ਮਨੁ ਧਨੁ ਸਭੁ. ਸਉਪਿ ਗੁਰ ਕਉ; ਹੁਕਮਿ ਮੰਨਿਐ ਪਾਈਐ ॥ ਹੁਕਮੁ ਮੰਨਿਹੁ ਗੁਰੂ ਕੇਰਾ; ਗਾਵਹੁ ਸਚੀ ਬਾਣੀ ॥ ਕਹੈ ਨਾਨਕੁ. ਸੁਣਹੁ ਸੰਤਹੁ; ਕਥਿਹੁ. ਅਕਥ ਕਹਾਣੀ ॥੯॥ ਏ ਮਨ ਚੰਚਲਾ; ਚਤੁਰਾਈ ਕਿਨੈ. ਨ ਪਾਇਆ ॥ ਚਤੁਰਾਈ. ਨ ਪਾਇਆ ਕਿਨੈ; ਤੂ ਸੁਣਿ ਮੰਨ ਮੇਰਿਆ ॥ ਏਹ ਮਾਇਆ ਮੋਹਣੀ; ਜਿਨਿ ਏਤੁ ਭਰਮਿ ਭੁਲਾਇਆ ॥ ਮਾਇਆ ਤ ਮੋਹਣੀ ਤਿਨੈ ਕੀਤੀ; ਜਿਨਿ ਠਗਉਲੀ ਪਾਈਆ ॥ ਕੁਰਬਾਣੁ ਕੀਤਾ ਤਿਸੈ ਵਿਟਹੁ; ਜਿਨਿ ਮੋਹੁ ਮੀਠਾ ਲਾਇਆ ॥ ਕਹੈ ਨਾਨਕੁ. ਮਨ ਚੰਚਲ; ਚਤੁਰਾਈ ਕਿਨੈ. ਨ ਪਾਇਆ ॥੧੦॥ ਏ ਮਨ ਪਿਆਰਿਆ; ਤੂ ਸਦਾ ਸਚੁ ਸਮਾਲੇ ॥ ਏਹੁ ਕੁਟੰਬੁ. ਤੂ ਜਿ ਦੇਖਦਾ; ਚਲੈ ਨਾਹੀ. ਤੇਰੈ ਨਾਲੇ ॥ ਸਾਥਿ ਤੇਰੈ. ਚਲੈ ਨਾਹੀ; ਤਿਸੁ ਨਾਲਿ. ਕਿਉ ਚਿਤੁ ਲਾਈਐ ॥ ਐਸਾ ਕੰਮੁ ਮੂਲੇ. ਨ ਕੀਚੈ; ਜਿਤੁ ਅੰਤਿ ਪਛੋਤਾਈਐ ॥ ਸਤਿਗੁਰੂ ਕਾ ਉਪਦੇਸੁ ਸੁਣਿ ਤੂ; ਹੋਵੈ ਤੇਰੈ ਨਾਲੇ ॥ ਕਹੈ ਨਾਨਕੁ. ਮਨ ਪਿਆਰੇ; ਤੂ ਸਦਾ ਸਚੁ ਸਮਾਲੇ ॥੧੧॥ ਅਗਮ ਅਗੋਚਰਾ; ਤੇਰਾ ਅੰਤੁ. ਨ ਪਾਇਆ ॥ ਅੰਤੋ. ਨ ਪਾਇਆ ਕਿਨੈ ਤੇਰਾ; ਆਪਣਾ ਆਪੁ ਤੂ ਜਾਣਹੇ ॥ ਜੀਅ ਜੰਤ ਸਭਿ ਖੇਲੁ ਤੇਰਾ; ਕਿਆ ਕੋ ਆਖਿ ਵਖਾਣਏ ॥ ਆਖਹਿ ਤ ਵੇਖਹਿ ਸਭੁ ਤੂਹੈ; ਜਿਨਿ ਜਗਤੁ ਉਪਾਇਆ ॥ ਕਹੈ ਨਾਨਕੁ. ਤੂ ਸਦਾ ਅਗੰਮੁ ਹੈ; ਤੇਰਾ ਅੰਤੁ ਨ ਪਾਇਆ ॥੧੨॥ ਸੁਰਿ ਨਰ ਮੁਨਿ ਜਨ. ਅੰਮ੍ਰਿਤੁ ਖੋਜਦੇ; ਸੁ ਅੰਮ੍ਰਿਤੁ. ਗੁਰ ਤੇ ਪਾਇਆ ॥ ਪਾਇਆ ਅੰਮ੍ਰਿਤੁ. ਗੁਰਿ ਕ੍ਰਿਪਾ ਕੀਨੀ; ਸਚਾ ਮਨਿ ਵਸਾਇਆ ॥ ਜੀਅ ਜੰਤ ਸਭਿ ਤੁਧੁ ਉਪਾਏ; ਇਕਿ ਵੇਖਿ. ਪਰਸਣਿ ਆਇਆ ॥ ਲਬੁ ਲੋਭੁ ਅਹੰਕਾਰੁ ਚੂਕਾ; ਸਤਿਗੁਰੂ ਭਲਾ ਭਾਇਆ ॥ ਕਹੈ ਨਾਨਕੁ. ਜਿਸ ਨੋ ਆਪਿ ਤੁਠਾ; ਤਿਨਿ. ਅੰਮ੍ਰਿਤੁ ਗੁਰ ਤੇ ਪਾਇਆ ॥੧੩॥ ਭਗਤਾ ਕੀ; ਚਾਲ ਨਿਰਾਲੀ ॥ ਚਾਲਾ ਨਿਰਾਲੀ ਭਗਤਾਹ ਕੇਰੀ; ਬਿਖਮ ਮਾਰਗਿ ਚਲਣਾ ॥ ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ; ਬਹੁਤੁ. ਨਾਹੀ ਬੋਲਣਾ ॥ ਖੰਨਿਅਹੁ ਤਿਖੀ. ਵਾਲਹੁ ਨਿਕੀ; ਏਤੁ ਮਾਰਗਿ ਜਾਣਾ ॥
Источники и права