couponatlas.

Гуру Грантх Сахиб (гурмукхи): Анг 919

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰ ਪਰਸਾਦੀ ਜਿਨੀ ਆਪੁ ਤਜਿਆ; ਹਰਿ ਵਾਸਨਾ ਸਮਾਣੀ ॥ ਕਹੈ ਨਾਨਕੁ. ਚਾਲ ਭਗਤਾ; ਜੁਗਹੁ ਜੁਗੁ ਨਿਰਾਲੀ ॥੧੪॥ ਜਿਉ ਤੂ ਚਲਾਇਹਿ. ਤਿਵ ਚਲਹ ਸੁਆਮੀ; ਹੋਰੁ. ਕਿਆ ਜਾਣਾ ਗੁਣ ਤੇਰੇ ॥ ਜਿਵ ਤੂ ਚਲਾਇਹਿ. ਤਿਵੈ ਚਲਹ; ਜਿਨਾ ਮਾਰਗਿ ਪਾਵਹੇ ॥ ਕਰਿ ਕਿਰਪਾ. ਜਿਨ ਨਾਮਿ ਲਾਇਹਿ; ਸਿ ਹਰਿ ਹਰਿ ਸਦਾ ਧਿਆਵਹੇ ॥ ਜਿਸ ਨੋ ਕਥਾ ਸੁਣਾਇਹਿ ਆਪਣੀ; ਸਿ ਗੁਰਦੁਆਰੈ ਸੁਖੁ ਪਾਵਹੇ ॥ ਕਹੈ ਨਾਨਕੁ. ਸਚੇ ਸਾਹਿਬ; ਜਿਉ ਭਾਵੈ ਤਿਵੈ ਚਲਾਵਹੇ ॥੧੫॥ ਏਹੁ ਸੋਹਿਲਾ; ਸਬਦੁ ਸੁਹਾਵਾ ॥ ਸਬਦੋ ਸੁਹਾਵਾ ਸਦਾ ਸੋਹਿਲਾ; ਸਤਿਗੁਰੂ ਸੁਣਾਇਆ ॥ ਏਹੁ ਤਿਨ ਕੈ ਮੰਨਿ ਵਸਿਆ; ਜਿਨ ਧੁਰਹੁ ਲਿਖਿਆ ਆਇਆ ॥ ਇਕਿ ਫਿਰਹਿ ਘਨੇਰੇ. ਕਰਹਿ ਗਲਾ; ਗਲੀ ਕਿਨੈ. ਨ ਪਾਇਆ ॥ ਕਹੈ ਨਾਨਕੁ. ਸਬਦੁ ਸੋਹਿਲਾ; ਸਤਿਗੁਰੂ ਸੁਣਾਇਆ ॥੧੬॥ ਪਵਿਤੁ ਹੋਏ ਸੇ ਜਨਾ; ਜਿਨੀ ਹਰਿ ਧਿਆਇਆ ॥ ਹਰਿ ਧਿਆਇਆ ਪਵਿਤੁ ਹੋਏ; ਗੁਰਮੁਖਿ ਜਿਨੀ ਧਿਆਇਆ ॥ ਪਵਿਤੁ ਮਾਤਾ ਪਿਤਾ. ਕੁਟੰਬ ਸਹਿਤ ਸਿਉ; ਪਵਿਤੁ ਸੰਗਤਿ ਸਬਾਈਆ ॥ ਕਹਦੇ ਪਵਿਤੁ. ਸੁਣਦੇ ਪਵਿਤੁ; ਸੇ ਪਵਿਤੁ. ਜਿਨੀ ਮੰਨਿ ਵਸਾਇਆ ॥ ਕਹੈ ਨਾਨਕੁ. ਸੇ ਪਵਿਤੁ; ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥ ਕਰਮੀ ਸਹਜੁ. ਨ ਊਪਜੈ; ਵਿਣੁ ਸਹਜੈ. ਸਹਸਾ, ਨ ਜਾਇ ॥ ਨਹ ਜਾਇ ਸਹਸਾ. ਕਿਤੈ ਸੰਜਮਿ; ਰਹੇ ਕਰਮ ਕਮਾਏ ॥ ਸਹਸੈ ਜੀਉ ਮਲੀਣੁ ਹੈ; ਕਿਤੁ ਸੰਜਮਿ ਧੋਤਾ ਜਾਏ ॥ ਮੰਨੁ ਧੋਵਹੁ. ਸਬਦਿ ਲਾਗਹੁ; ਹਰਿ ਸਿਉ ਰਹਹੁ. ਚਿਤੁ ਲਾਇ ॥ ਕਹੈ ਨਾਨਕੁ. ਗੁਰ ਪਰਸਾਦੀ ਸਹਜੁ ਉਪਜੈ; ਇਹੁ ਸਹਸਾ ਇਵ ਜਾਇ ॥੧੮॥ ਜੀਅਹੁ ਮੈਲੇ; ਬਾਹਰਹੁ ਨਿਰਮਲ ॥ ਬਾਹਰਹੁ ਨਿਰਮਲ. ਜੀਅਹੁ ਤ ਮੈਲੇ; ਤਿਨੀ ਜਨਮੁ ਜੂਐ ਹਾਰਿਆ ॥ ਏਹ ਤਿਸਨਾ ਵਡਾ ਰੋਗੁ ਲਗਾ; ਮਰਣੁ ਮਨਹੁ ਵਿਸਾਰਿਆ ॥ ਵੇਦਾ ਮਹਿ ਨਾਮੁ ਉਤਮੁ. ਸੋ ਸੁਣਹਿ ਨਾਹੀ; ਫਿਰਹਿ ਜਿਉ ਬੇਤਾਲਿਆ ॥ ਕਹੈ ਨਾਨਕੁ. ਜਿਨ ਸਚੁ ਤਜਿਆ. ਕੂੜੇ ਲਾਗੇ; ਤਿਨੀ ਜਨਮੁ ਜੂਐ ਹਾਰਿਆ ॥੧੯॥ ਜੀਅਹੁ ਨਿਰਮਲ; ਬਾਹਰਹੁ ਨਿਰਮਲ ॥ ਬਾਹਰਹੁ ਤ ਨਿਰਮਲ. ਜੀਅਹੁ ਨਿਰਮਲ; ਸਤਿਗੁਰ ਤੇ. ਕਰਣੀ ਕਮਾਣੀ ॥ ਕੂੜ ਕੀ ਸੋਇ. ਪਹੁਚੈ ਨਾਹੀ; ਮਨਸਾ ਸਚਿ ਸਮਾਣੀ ॥ ਜਨਮੁ ਰਤਨੁ ਜਿਨੀ ਖਟਿਆ; ਭਲੇ ਸੇ ਵਣਜਾਰੇ ॥ ਕਹੈ ਨਾਨਕੁ. ਜਿਨ ਮੰਨੁ ਨਿਰਮਲੁ; ਸਦਾ ਰਹਹਿ ਗੁਰ ਨਾਲੇ ॥੨੦॥ ਜੇ ਕੋ ਸਿਖੁ; ਗੁਰੂ ਸੇਤੀ ਸਨਮੁਖੁ ਹੋਵੈ ॥ ਹੋਵੈ ਤ ਸਨਮੁਖੁ ਸਿਖੁ ਕੋਈ; ਜੀਅਹੁ ਰਹੈ ਗੁਰ ਨਾਲੇ ॥ ਗੁਰ ਕੇ ਚਰਨ. ਹਿਰਦੈ ਧਿਆਏ; ਅੰਤਰ ਆਤਮੈ ਸਮਾਲੇ ॥ ਆਪੁ ਛਡਿ. ਸਦਾ ਰਹੈ ਪਰਣੈ; ਗੁਰ ਬਿਨੁ ਅਵਰੁ. ਨ ਜਾਣੈ ਕੋਏ ॥
Источники и права