couponatlas.

Гуру Грантх Сахиб (гурмукхи): Анг 920

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਹੈ ਨਾਨਕੁ. ਸੁਣਹੁ ਸੰਤਹੁ; ਸੋ ਸਿਖੁ ਸਨਮੁਖੁ ਹੋਏ ॥੨੧॥ ਜੇ ਕੋ. ਗੁਰ ਤੇ ਵੇਮੁਖੁ ਹੋਵੈ; ਬਿਨੁ ਸਤਿਗੁਰ ਮੁਕਤਿ. ਨ ਪਾਵੈ ॥ ਪਾਵੈ ਮੁਕਤਿ ਨ. ਹੋਰ ਥੈ ਕੋਈ; ਪੁਛਹੁ ਬਿਬੇਕੀਆ ਜਾਏ ॥ ਅਨੇਕ ਜੂਨੀ. ਭਰਮਿ ਆਵੈ; ਵਿਣੁ ਸਤਿਗੁਰ ਮੁਕਤਿ. ਨ ਪਾਏ ॥ ਫਿਰਿ ਮੁਕਤਿ ਪਾਏ. ਲਾਗਿ ਚਰਣੀ; ਸਤਿਗੁਰੂ ਸਬਦੁ ਸੁਣਾਏ ॥ ਕਹੈ ਨਾਨਕੁ. ਵੀਚਾਰਿ ਦੇਖਹੁ; ਵਿਣੁ ਸਤਿਗੁਰ ਮੁਕਤਿ. ਨ ਪਾਏ ॥੨੨॥ ਆਵਹੁ ਸਿਖ. ਸਤਿਗੁਰੂ ਕੇ ਪਿਆਰਿਹੋ; ਗਾਵਹੁ ਸਚੀ ਬਾਣੀ ॥ ਬਾਣੀ ਤ ਗਾਵਹੁ ਗੁਰੂ ਕੇਰੀ; ਬਾਣੀਆ ਸਿਰਿ ਬਾਣੀ ॥ ਜਿਨ ਕਉ ਨਦਰਿ ਕਰਮੁ ਹੋਵੈ; ਹਿਰਦੈ ਤਿਨਾ ਸਮਾਣੀ ॥ ਪੀਵਹੁ ਅੰਮ੍ਰਿਤੁ. ਸਦਾ ਰਹਹੁ ਹਰਿ ਰੰਗਿ; ਜਪਿਹੁ ਸਾਰਿਗਪਾਣੀ ॥ ਕਹੈ ਨਾਨਕੁ. ਸਦਾ ਗਾਵਹੁ; ਏਹ ਸਚੀ ਬਾਣੀ ॥੨੩॥ ਸਤਿਗੁਰੂ ਬਿਨਾ; ਹੋਰ ਕਚੀ ਹੈ ਬਾਣੀ ॥ ਬਾਣੀ ਤ ਕਚੀ. ਸਤਿਗੁਰੂ ਬਾਝਹੁ; ਹੋਰ ਕਚੀ ਬਾਣੀ ॥ ਕਹਦੇ ਕਚੇ; ਸੁਣਦੇ ਕਚੇ; ਕਚਂ‍ੀ ਆਖਿ ਵਖਾਣੀ ॥ ਹਰਿ ਹਰਿ ਨਿਤ ਕਰਹਿ ਰਸਨਾ; ਕਹਿਆ ਕਛੂ. ਨ ਜਾਣੀ ॥ ਚਿਤੁ ਜਿਨ ਕਾ. ਹਿਰਿ ਲਇਆ ਮਾਇਆ; ਬੋਲਨਿ ਪਏ ਰਵਾਣੀ ॥ ਕਹੈ ਨਾਨਕੁ. ਸਤਿਗੁਰੂ ਬਾਝਹੁ; ਹੋਰ ਕਚੀ ਬਾਣੀ ॥੨੪॥ ਗੁਰ ਕਾ ਸਬਦੁ. ਰਤੰਨੁ ਹੈ; ਹੀਰੇ ਜਿਤੁ ਜੜਾਉ ॥ ਸਬਦੁ ਰਤਨੁ ਜਿਤੁ ਮੰਨੁ ਲਾਗਾ; ਏਹੁ ਹੋਆ ਸਮਾਉ ॥ ਸਬਦ ਸੇਤੀ ਮਨੁ ਮਿਲਿਆ; ਸਚੈ ਲਾਇਆ ਭਾਉ ॥ ਆਪੇ ਹੀਰਾ. ਰਤਨੁ ਆਪੇ; ਜਿਸ ਨੋ ਦੇਇ ਬੁਝਾਇ ॥ ਕਹੈ ਨਾਨਕੁ. ਸਬਦੁ ਰਤਨੁ ਹੈ; ਹੀਰਾ ਜਿਤੁ ਜੜਾਉ ॥੨੫॥ ਸਿਵ ਸਕਤਿ. ਆਪਿ ਉਪਾਇ ਕੈ ਕਰਤਾ; ਆਪੇ ਹੁਕਮੁ ਵਰਤਾਏ ॥ ਹੁਕਮੁ ਵਰਤਾਏ ਆਪਿ ਵੇਖੈ; ਗੁਰਮੁਖਿ ਕਿਸੈ ਬੁਝਾਏ ॥ ਤੋੜੇ ਬੰਧਨ. ਹੋਵੈ ਮੁਕਤੁ; ਸਬਦੁ ਮੰਨਿ ਵਸਾਏ ॥ ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ; ਏਕਸ ਸਿਉ ਲਿਵ ਲਾਏ ॥ ਕਹੈ ਨਾਨਕੁ. ਆਪਿ ਕਰਤਾ; ਆਪੇ ਹੁਕਮੁ ਬੁਝਾਏ ॥੨੬॥ ਸਿਮ੍ਰਿਤਿ ਸਾਸਤ੍ਰ. ਪੁੰਨ ਪਾਪ ਬੀਚਾਰਦੇ; ਤਤੈ ਸਾਰ. ਨ ਜਾਣੀ ॥ ਤਤੈ ਸਾਰ. ਨ ਜਾਣੀ ਗੁਰੂ ਬਾਝਹੁ; ਤਤੈ ਸਾਰ. ਨ ਜਾਣੀ ॥ ਤਿਹੀ ਗੁਣੀ ਸੰਸਾਰੁ. ਭ੍ਰਮਿ ਸੁਤਾ; ਸੁਤਿਆ ਰੈਣਿ ਵਿਹਾਣੀ ॥ ਗੁਰ ਕਿਰਪਾ ਤੇ. ਸੇ ਜਨ ਜਾਗੇ. ਜਿਨਾ ਹਰਿ ਮਨਿ ਵਸਿਆ; ਬੋਲਹਿ ਅੰਮ੍ਰਿਤ ਬਾਣੀ ॥ ਕਹੈ ਨਾਨਕੁ. ਸੋ ਤਤੁ ਪਾਏ. ਜਿਸ ਨੋ ਅਨਦਿਨੁ ਹਰਿ ਲਿਵ ਲਾਗੈ; ਜਾਗਤ ਰੈਣਿ ਵਿਹਾਣੀ ॥੨੭॥ ਮਾਤਾ ਕੇ ਉਦਰ ਮਹਿ. ਪ੍ਰਤਿਪਾਲ ਕਰੇ; ਸੋ. ਕਿਉ ਮਨਹੁ ਵਿਸਾਰੀਐ ॥ ਮਨਹੁ. ਕਿਉ ਵਿਸਾਰੀਐ, ਏਵਡੁ ਦਾਤਾ; ਜਿ ਅਗਨਿ ਮਹਿ. ਆਹਾਰੁ ਪਹੁਚਾਵਏ ॥ ਓਸ ਨੋ ਕਿਹੁ ਪੋਹਿ. ਨ ਸਕੀ; ਜਿਸ ਨਉ ਆਪਣੀ ਲਿਵ ਲਾਵਏ ॥
Источники и права