couponatlas.

Гуру Грантх Сахиб (гурмукхи): Анг 921

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਪਣੀ ਲਿਵ ਆਪੇ ਲਾਏ; ਗੁਰਮੁਖਿ ਸਦਾ ਸਮਾਲੀਐ ॥ ਕਹੈ ਨਾਨਕੁ. ਏਵਡੁ ਦਾਤਾ; ਸੋ. ਕਿਉ ਮਨਹੁ ਵਿਸਾਰੀਐ ॥੨੮॥ ਜੈਸੀ ਅਗਨਿ ਉਦਰ ਮਹਿ; ਤੈਸੀ ਬਾਹਰਿ ਮਾਇਆ ॥ ਮਾਇਆ ਅਗਨਿ ਸਭ ਇਕੋ ਜੇਹੀ; ਕਰਤੈ ਖੇਲੁ ਰਚਾਇਆ ॥ ਜਾ ਤਿਸੁ ਭਾਣਾ. ਤਾ ਜੰਮਿਆ; ਪਰਵਾਰਿ ਭਲਾ ਭਾਇਆ ॥ ਲਿਵ ਛੁੜਕੀ. ਲਗੀ ਤ੍ਰਿਸਨਾ; ਮਾਇਆ. ਅਮਰੁ ਵਰਤਾਇਆ ॥ ਏਹ ਮਾਇਆ. ਜਿਤੁ ਹਰਿ ਵਿਸਰੈ; ਮੋਹੁ ਉਪਜੈ. ਭਾਉ ਦੂਜਾ ਲਾਇਆ ॥ ਕਹੈ ਨਾਨਕੁ. ਗੁਰ ਪਰਸਾਦੀ. ਜਿਨਾ ਲਿਵ ਲਾਗੀ; ਤਿਨੀ ਵਿਚੇ ਮਾਇਆ ਪਾਇਆ ॥੨੯॥ ਹਰਿ ਆਪਿ ਅਮੁਲਕੁ ਹੈ; ਮੁਲਿ. ਨ ਪਾਇਆ ਜਾਇ ॥ ਮੁਲਿ. ਨ ਪਾਇਆ ਜਾਇ. ਕਿਸੈ ਵਿਟਹੁ; ਰਹੇ ਲੋਕ ਵਿਲਲਾਇ ॥ ਐਸਾ ਸਤਿਗੁਰੁ. ਜੇ ਮਿਲੈ, ਤਿਸ ਨੋ ਸਿਰੁ ਸਉਪੀਐ; ਵਿਚਹੁ ਆਪੁ ਜਾਇ ॥ ਜਿਸ ਦਾ ਜੀਉ. ਤਿਸੁ ਮਿਲਿ ਰਹੈ; ਹਰਿ ਵਸੈ ਮਨਿ ਆਇ ॥ ਹਰਿ ਆਪਿ ਅਮੁਲਕੁ ਹੈ. ਭਾਗ ਤਿਨਾ ਕੇ ਨਾਨਕਾ; ਜਿਨ ਹਰਿ ਪਲੈ ਪਾਇ ॥੩੦॥ ਹਰਿ ਰਾਸਿ ਮੇਰੀ; ਮਨੁ ਵਣਜਾਰਾ ॥ ਹਰਿ ਰਾਸਿ ਮੇਰੀ. ਮਨੁ ਵਣਜਾਰਾ; ਸਤਿਗੁਰ ਤੇ ਰਾਸਿ ਜਾਣੀ ॥ ਹਰਿ ਹਰਿ ਨਿਤ ਜਪਿਹੁ ਜੀਅਹੁ; ਲਾਹਾ ਖਟਿਹੁ ਦਿਹਾੜੀ ॥ ਏਹੁ ਧਨੁ ਤਿਨਾ ਮਿਲਿਆ; ਜਿਨ ਹਰਿ ਆਪੇ ਭਾਣਾ ॥ ਕਹੈ ਨਾਨਕੁ. ਹਰਿ ਰਾਸਿ ਮੇਰੀ; ਮਨੁ ਹੋਆ ਵਣਜਾਰਾ ॥੩੧॥ ਏ ਰਸਨਾ. ਤੂ ਅਨ ਰਸਿ ਰਾਚਿ ਰਹੀ; ਤੇਰੀ ਪਿਆਸ. ਨ ਜਾਇ ॥ ਪਿਆਸ. ਨ ਜਾਇ ਹੋਰਤੁ ਕਿਤੈ; ਜਿਚਰੁ ਹਰਿ ਰਸੁ ਪਲੈ. ਨ ਪਾਇ ॥ ਹਰਿ ਰਸੁ ਪਾਇ ਪਲੈ. ਪੀਐ ਹਰਿ ਰਸੁ; ਬਹੁੜਿ. ਨ ਤ੍ਰਿਸਨਾ ਲਾਗੈ, ਆਇ ॥ ਏਹੁ ਹਰਿ ਰਸੁ. ਕਰਮੀ ਪਾਈਐ; ਸਤਿਗੁਰੁ ਮਿਲੈ ਜਿਸੁ ਆਇ ॥ ਕਹੈ ਨਾਨਕੁ. ਹੋਰਿ ਅਨ ਰਸ ਸਭਿ ਵੀਸਰੇ; ਜਾ ਹਰਿ ਵਸੈ ਮਨਿ ਆਇ ॥੩੨॥ ਏ ਸਰੀਰਾ ਮੇਰਿਆ. ਹਰਿ ਤੁਮ ਮਹਿ ਜੋਤਿ ਰਖੀ; ਤਾ ਤੂ. ਜਗ ਮਹਿ ਆਇਆ ॥ ਹਰਿ ਜੋਤਿ ਰਖੀ. ਤੁਧੁ ਵਿਚਿ; ਤਾ ਤੂ ਜਗ ਮਹਿ ਆਇਆ ॥ ਹਰਿ ਆਪੇ ਮਾਤਾ. ਆਪੇ ਪਿਤਾ; ਜਿਨਿ ਜੀਉ ਉਪਾਇ. ਜਗਤੁ ਦਿਖਾਇਆ ॥ ਗੁਰ ਪਰਸਾਦੀ ਬੁਝਿਆ. ਤਾ ਚਲਤੁ ਹੋਆ; ਚਲਤੁ ਨਦਰੀ ਆਇਆ ॥ ਕਹੈ ਨਾਨਕੁ. ਸ੍ਰਿਸਟਿ ਕਾ ਮੂਲੁ ਰਚਿਆ. ਜੋਤਿ ਰਾਖੀ; ਤਾ ਤੂ ਜਗ ਮਹਿ ਆਇਆ ॥੩੩॥ ਮਨਿ ਚਾਉ ਭਇਆ; ਪ੍ਰਭ ਆਗਮੁ ਸੁਣਿਆ ॥ ਹਰਿ ਮੰਗਲੁ ਗਾਉ ਸਖੀ; ਗ੍ਰਿਹੁ ਮੰਦਰੁ ਬਣਿਆ ॥ ਹਰਿ ਗਾਉ ਮੰਗਲੁ ਨਿਤ ਸਖੀਏ; ਸੋਗੁ ਦੂਖੁ. ਨ ਵਿਆਪਏ ॥ ਗੁਰ ਚਰਨ ਲਾਗੇ. ਦਿਨ ਸਭਾਗੇ; ਆਪਣਾ ਪਿਰੁ ਜਾਪਏ ॥ ਅਨਹਤ ਬਾਣੀ. ਗੁਰ ਸਬਦਿ ਜਾਣੀ; ਹਰਿ ਨਾਮੁ ਹਰਿ ਰਸੁ ਭੋਗੋ ॥
Источники и права