couponatlas.

Гуру Грантх Сахиб (гурмукхи): Анг 922

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਹੈ ਨਾਨਕੁ. ਪ੍ਰਭੁ ਆਪਿ ਮਿਲਿਆ; ਕਰਣ ਕਾਰਣ ਜੋਗੋ ॥੩੪॥ ਏ ਸਰੀਰਾ ਮੇਰਿਆ. ਇਸੁ ਜਗ ਮਹਿ ਆਇ ਕੈ; ਕਿਆ ਤੁਧੁ ਕਰਮ ਕਮਾਇਆ ॥ ਕਿ ਕਰਮ ਕਮਾਇਆ. ਤੁਧੁ ਸਰੀਰਾ; ਜਾ ਤੂ. ਜਗ ਮਹਿ ਆਇਆ ॥ ਜਿਨਿ ਹਰਿ ਤੇਰਾ ਰਚਨੁ ਰਚਿਆ; ਸੋ ਹਰਿ ਮਨਿ. ਨ ਵਸਾਇਆ ॥ ਗੁਰ ਪਰਸਾਦੀ ਹਰਿ ਮੰਨਿ ਵਸਿਆ; ਪੂਰਬਿ ਲਿਖਿਆ ਪਾਇਆ ॥ ਕਹੈ ਨਾਨਕੁ. ਏਹੁ ਸਰੀਰੁ ਪਰਵਾਣੁ ਹੋਆ; ਜਿਨਿ ਸਤਿਗੁਰ ਸਿਉ ਚਿਤੁ ਲਾਇਆ ॥੩੫॥ ਏ ਨੇਤ੍ਰਹੁ ਮੇਰਿਹੋ. ਹਰਿ ਤੁਮ ਮਹਿ ਜੋਤਿ ਧਰੀ; ਹਰਿ ਬਿਨੁ ਅਵਰੁ. ਨ ਦੇਖਹੁ ਕੋਈ ॥ ਹਰਿ ਬਿਨੁ ਅਵਰੁ. ਨ ਦੇਖਹੁ ਕੋਈ; ਨਦਰੀ ਹਰਿ ਨਿਹਾਲਿਆ ॥ ਏਹੁ ਵਿਸੁ ਸੰਸਾਰੁ. ਤੁਮ ਦੇਖਦੇ. ਏਹੁ ਹਰਿ ਕਾ ਰੂਪੁ ਹੈ; ਹਰਿ ਰੂਪੁ ਨਦਰੀ ਆਇਆ ॥ ਗੁਰ ਪਰਸਾਦੀ ਬੁਝਿਆ. ਜਾ ਵੇਖਾ ਹਰਿ ਇਕੁ ਹੈ; ਹਰਿ ਬਿਨੁ ਅਵਰੁ. ਨ ਕੋਈ ॥ ਕਹੈ ਨਾਨਕੁ. ਏਹਿ ਨੇਤ੍ਰ ਅੰਧ ਸੇ; ਸਤਿਗੁਰਿ ਮਿਲਿਐ. ਦਿਬ ਦ੍ਰਿਸਟਿ ਹੋਈ ॥੩੬॥ ਏ ਸ੍ਰਵਣਹੁ ਮੇਰਿਹੋ; ਸਾਚੈ ਸੁਨਣੈ ਨੋ ਪਠਾਏ ॥ ਸਾਚੈ ਸੁਨਣੈ ਨੋ ਪਠਾਏ. ਸਰੀਰਿ ਲਾਏ; ਸੁਣਹੁ ਸਤਿ ਬਾਣੀ ॥ ਜਿਤੁ ਸੁਣੀ. ਮਨੁ ਤਨੁ ਹਰਿਆ ਹੋਆ; ਰਸਨਾ ਰਸਿ ਸਮਾਣੀ ॥ ਸਚੁ ਅਲਖ ਵਿਡਾਣੀ; ਤਾ ਕੀ ਗਤਿ ਕਹੀ. ਨ ਜਾਏ ॥ ਕਹੈ ਨਾਨਕੁ. ਅੰਮ੍ਰਿਤ ਨਾਮੁ ਸੁਣਹੁ. ਪਵਿਤ੍ਰ ਹੋਵਹੁ; ਸਾਚੈ ਸੁਨਣੈ ਨੋ ਪਠਾਏ ॥੩੭॥ ਹਰਿ ਜੀਉ. ਗੁਫਾ ਅੰਦਰਿ ਰਖਿ ਕੈ; ਵਾਜਾ ਪਵਣੁ ਵਜਾਇਆ ॥ ਵਜਾਇਆ ਵਾਜਾ ਪਉਣ. ਨਉ ਦੁਆਰੇ ਪਰਗਟੁ ਕੀਏ; ਦਸਵਾ ਗੁਪਤੁ ਰਖਾਇਆ ॥ ਗੁਰਦੁਆਰੈ ਲਾਇ ਭਾਵਨੀ; ਇਕਨਾ ਦਸਵਾ ਦੁਆਰੁ ਦਿਖਾਇਆ ॥ ਤਹ ਅਨੇਕ ਰੂਪ ਨਾਉ ਨਵ ਨਿਧਿ; ਤਿਸ ਦਾ ਅੰਤੁ. ਨ ਜਾਈ ਪਾਇਆ ॥ ਕਹੈ ਨਾਨਕੁ. ਹਰਿ ਪਿਆਰੈ ਜੀਉ. ਗੁਫਾ ਅੰਦਰਿ ਰਖਿ ਕੈ; ਵਾਜਾ ਪਵਣੁ ਵਜਾਇਆ ॥੩੮॥ ਏਹੁ ਸਾਚਾ ਸੋਹਿਲਾ; ਸਾਚੈ ਘਰਿ ਗਾਵਹੁ ॥ ਗਾਵਹੁ ਤ ਸੋਹਿਲਾ ਘਰਿ ਸਾਚੈ; ਜਿਥੈ ਸਦਾ ਸਚੁ ਧਿਆਵਹੇ ॥ ਸਚੋ ਧਿਆਵਹਿ ਜਾ ਤੁਧੁ ਭਾਵਹਿ; ਗੁਰਮੁਖਿ ਜਿਨਾ ਬੁਝਾਵਹੇ ॥ ਇਹੁ ਸਚੁ ਸਭਨਾ ਕਾ ਖਸਮੁ ਹੈ; ਜਿਸੁ ਬਖਸੇ. ਸੋ ਜਨੁ ਪਾਵਹੇ ॥ ਕਹੈ ਨਾਨਕੁ. ਸਚੁ ਸੋਹਿਲਾ; ਸਚੈ ਘਰਿ ਗਾਵਹੇ ॥੩੯॥ ਅਨਦੁ ਸੁਣਹੁ ਵਡਭਾਗੀਹੋ; ਸਗਲ ਮਨੋਰਥ ਪੂਰੇ ॥ ਪਾਰਬ੍ਰਹਮੁ ਪ੍ਰਭੁ ਪਾਇਆ; ਉਤਰੇ ਸਗਲ ਵਿਸੂਰੇ ॥ ਦੂਖ ਰੋਗ ਸੰਤਾਪ ਉਤਰੇ; ਸੁਣੀ ਸਚੀ ਬਾਣੀ ॥ ਸੰਤ ਸਾਜਨ ਭਏ ਸਰਸੇ; ਪੂਰੇ ਗੁਰ ਤੇ ਜਾਣੀ ॥ ਸੁਣਤੇ ਪੁਨੀਤ. ਕਹਤੇ ਪਵਿਤੁ; ਸਤਿਗੁਰੁ ਰਹਿਆ ਭਰਪੂਰੇ ॥ ਬਿਨਵੰਤਿ ਨਾਨਕੁ. ਗੁਰ ਚਰਣ ਲਾਗੇ; ਵਾਜੇ ਅਨਹਦ ਤੂਰੇ ॥੪੦॥੧॥
Источники и права