couponatlas.

Гуру Грантх Сахиб (гурмукхи): Анг 923

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਮਕਲੀ ਸਦੁ ॥ ੴ ਸਤਿਗੁਰ ਪ੍ਰਸਾਦਿ ॥ ਜਗਿ ਦਾਤਾ ਸੋਇ; ਭਗਤਿ ਵਛਲੁ. ਤਿਹੁ ਲੋਇ ਜੀਉ ॥ ਗੁਰ ਸਬਦਿ ਸਮਾਵਏ; ਅਵਰੁ. ਨ ਜਾਣੈ ਕੋਇ ਜੀਉ ॥ ਅਵਰੋ. ਨ ਜਾਣਹਿ, ਸਬਦਿ ਗੁਰ ਕੈ; ਏਕੁ ਨਾਮੁ ਧਿਆਵਹੇ ॥ ਪਰਸਾਦਿ ਨਾਨਕ ਗੁਰੂ ਅੰਗਦ; ਪਰਮ ਪਦਵੀ ਪਾਵਹੇ ॥ ਆਇਆ ਹਕਾਰਾ ਚਲਣਵਾਰਾ; ਹਰਿ ਰਾਮ ਨਾਮਿ ਸਮਾਇਆ ॥ ਜਗਿ ਅਮਰੁ ਅਟਲੁ ਅਤੋਲੁ ਠਾਕੁਰੁ; ਭਗਤਿ ਤੇ. ਹਰਿ ਪਾਇਆ ॥੧॥ ਹਰਿ ਭਾਣਾ ਗੁਰ ਭਾਇਆ; ਗੁਰੁ ਜਾਵੈ. ਹਰਿ ਪ੍ਰਭ ਪਾਸਿ ਜੀਉ ॥ ਸਤਿਗੁਰੁ ਕਰੇ ਹਰਿ ਪਹਿ ਬੇਨਤੀ; ਮੇਰੀ ਪੈਜ ਰਖਹੁ ਅਰਦਾਸਿ ਜੀਉ ॥ ਪੈਜ ਰਾਖਹੁ. ਹਰਿ ਜਨਹ ਕੇਰੀ; ਹਰਿ ਦੇਹੁ ਨਾਮੁ ਨਿਰੰਜਨੋ ॥ ਅੰਤਿ ਚਲਦਿਆ ਹੋਇ ਬੇਲੀ; ਜਮਦੂਤ ਕਾਲੁ ਨਿਖੰਜਨੋ ॥ ਸਤਿਗੁਰੂ ਕੀ ਬੇਨਤੀ ਪਾਈ; ਹਰਿ ਪ੍ਰਭਿ ਸੁਣੀ ਅਰਦਾਸਿ ਜੀਉ ॥ ਹਰਿ ਧਾਰਿ ਕਿਰਪਾ ਸਤਿਗੁਰੁ ਮਿਲਾਇਆ; ਧਨੁ ਧਨੁ ਕਹੈ ਸਾਬਾਸਿ ਜੀਉ ॥੨॥ ਮੇਰੇ ਸਿਖ ਸੁਣਹੁ ਪੁਤ ਭਾਈਹੋ; ਮੇਰੈ ਹਰਿ ਭਾਣਾ. ਆਉ ਮੈ ਪਾਸਿ ਜੀਉ ॥ ਹਰਿ ਭਾਣਾ ਗੁਰ ਭਾਇਆ; ਮੇਰਾ ਹਰਿ ਪ੍ਰਭੁ ਕਰੇ ਸਾਬਾਸਿ ਜੀਉ ॥ ਭਗਤੁ ਸਤਿਗੁਰੁ ਪੁਰਖੁ ਸੋਈ; ਜਿਸੁ ਹਰਿ ਪ੍ਰਭ ਭਾਣਾ ਭਾਵਏ ॥ ਆਨੰਦ ਅਨਹਦ ਵਜਹਿ ਵਾਜੇ; ਹਰਿ ਆਪਿ ਗਲਿ ਮੇਲਾਵਏ ॥ ਤੁਸੀ ਪੁਤ ਭਾਈ ਪਰਵਾਰੁ ਮੇਰਾ; ਮਨਿ ਵੇਖਹੁ, ਕਰਿ ਨਿਰਜਾਸਿ ਜੀਉ ॥ ਧੁਰਿ ਲਿਖਿਆ ਪਰਵਾਣਾ. ਫਿਰੈ ਨਾਹੀ; ਗੁਰੁ ਜਾਇ ਹਰਿ ਪ੍ਰਭ ਪਾਸਿ ਜੀਉ ॥੩॥ ਸਤਿਗੁਰਿ ਭਾਣੈ ਆਪਣੈ; ਬਹਿ ਪਰਵਾਰੁ ਸਦਾਇਆ ॥ ਮਤ ਮੈ ਪਿਛੈ ਕੋਈ ਰੋਵਸੀ; ਸੋ ਮੈ ਮੂਲਿ. ਨ ਭਾਇਆ ॥ ਮਿਤੁ ਪੈਝੈ. ਮਿਤੁ ਬਿਗਸੈ; ਜਿਸੁ ਮਿਤ ਕੀ ਪੈਜ ਭਾਵਏ ॥ ਤੁਸੀ ਵੀਚਾਰਿ ਦੇਖਹੁ ਪੁਤ ਭਾਈ; ਹਰਿ ਸਤਿਗੁਰੂ ਪੈਨਾਵਏ ॥ ਸਤਿਗੁਰੂ ਪਰਤਖਿ ਹੋਦੈ; ਬਹਿ ਰਾਜੁ ਆਪਿ ਟਿਕਾਇਆ ॥ ਸਭਿ ਸਿਖ ਬੰਧਪ ਪੁਤ ਭਾਈ; ਰਾਮਦਾਸ ਪੈਰੀ ਪਾਇਆ ॥੪॥ ਅੰਤੇ. ਸਤਿਗੁਰੁ ਬੋਲਿਆ; ਮੈ ਪਿਛੈ. ਕੀਰਤਨੁ ਕਰਿਅਹੁ ਨਿਰਬਾਣੁ ਜੀਉ ॥ ਕੇਸੋ ਗੋਪਾਲ ਪੰਡਿਤ ਸਦਿਅਹੁ; ਹਰਿ ਹਰਿ ਕਥਾ ਪੜਹਿ ਪੁਰਾਣੁ ਜੀਉ ॥ ਹਰਿ ਕਥਾ ਪੜੀਐ. ਹਰਿ ਨਾਮੁ ਸੁਣੀਐ; ਬੇਬਾਣੁ ਹਰਿ ਰੰਗੁ, ਗੁਰ ਭਾਵਏ ॥ ਪਿੰਡੁ ਪਤਲਿ ਕਿਰਿਆ ਦੀਵਾ; ਫੁਲ ਹਰਿ ਸਰਿ ਪਾਵਏ ॥ ਹਰਿ ਭਾਇਆ ਸਤਿਗੁਰੁ ਬੋਲਿਆ; ਹਰਿ ਮਿਲਿਆ ਪੁਰਖੁ ਸੁਜਾਣੁ ਜੀਉ ॥ ਰਾਮਦਾਸ ਸੋਢੀ. ਤਿਲਕੁ ਦੀਆ; ਗੁਰਸਬਦੁ ਸਚੁ ਨੀਸਾਣੁ ਜੀਉ ॥੫॥
Источники и права