couponatlas.

Гуру Грантх Сахиб (гурмукхи): Анг 924

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਤਿਗੁਰੁ ਪੁਰਖੁ ਜਿ ਬੋਲਿਆ; ਗੁਰਸਿਖਾ ਮੰਨਿ ਲਈ ਰਜਾਇ ਜੀਉ ॥ ਮੋਹਰੀ ਪੁਤੁ ਸਨਮੁਖੁ ਹੋਇਆ; ਰਾਮਦਾਸੈ ਪੈਰੀ ਪਾਇ ਜੀਉ ॥ ਸਭ ਪਵੈ ਪੈਰੀ ਸਤਿਗੁਰੂ ਕੇਰੀ; ਜਿਥੈ ਗੁਰੂ ਆਪੁ ਰਖਿਆ ॥ ਕੋਈ ਕਰਿ ਬਖੀਲੀ. ਨਿਵੈ ਨਾਹੀ; ਫਿਰਿ ਸਤਿਗੁਰੂ ਆਣਿ ਨਿਵਾਇਆ ॥ ਹਰਿ ਗੁਰਹਿ ਭਾਣਾ ਦੀਈ ਵਡਿਆਈ; ਧੁਰਿ ਲਿਖਿਆ ਲੇਖੁ ਰਜਾਇ ਜੀਉ ॥ ਕਹੈ ਸੁੰਦਰੁ. ਸੁਣਹੁ ਸੰਤਹੁ; ਸਭੁ ਜਗਤੁ ਪੈਰੀ ਪਾਇ ਜੀਉ ॥੬॥੧॥ ਰਾਮਕਲੀ ਮਹਲਾ ੫ ਛੰਤ ॥ ੴ ਸਤਿਗੁਰ ਪ੍ਰਸਾਦਿ ॥ ਸਾਜਨੜਾ. ਮੇਰਾ ਸਾਜਨੜਾ; ਨਿਕਟਿ ਖਲੋਇਅੜਾ. ਮੇਰਾ ਸਾਜਨੜਾ ॥ ਜਾਨੀਅੜਾ ਹਰਿ ਜਾਨੀਅੜਾ; ਨੈਣ ਅਲੋਇਅੜਾ ਹਰਿ ਜਾਨੀਅੜਾ ॥ ਨੈਣ ਅਲੋਇਆ. ਘਟਿ ਘਟਿ ਸੋਇਆ; ਅਤਿ ਅੰਮ੍ਰਿਤ ਪ੍ਰਿਅ ਗੂੜਾ ॥ ਨਾਲਿ ਹੋਵੰਦਾ. ਲਹਿ, ਨ ਸਕੰਦਾ; ਸੁਆਉ. ਨ ਜਾਣੈ, ਮੂੜਾ ॥ ਮਾਇਆ ਮਦਿ ਮਾਤਾ, ਹੋਛੀ ਬਾਤਾ; ਮਿਲਣੁ. ਨ ਜਾਈ, ਭਰਮ ਧੜਾ ॥ ਕਹੁ ਨਾਨਕ. ਗੁਰ ਬਿਨੁ, ਨਾਹੀ ਸੂਝੈ; ਹਰਿ ਸਾਜਨੁ ਸਭ ਕੈ ਨਿਕਟਿ ਖੜਾ ॥੧॥ ਗੋਬਿੰਦਾ ਮੇਰੇ ਗੋਬਿੰਦਾ; ਪ੍ਰਾਣ ਅਧਾਰਾ ਮੇਰੇ ਗੋਬਿੰਦਾ ॥ ਕਿਰਪਾਲਾ ਮੇਰੇ ਕਿਰਪਾਲਾ; ਦਾਨ ਦਾਤਾਰਾ ਮੇਰੇ ਕਿਰਪਾਲਾ ॥ ਦਾਨ ਦਾਤਾਰਾ ਅਪਰ ਅਪਾਰਾ; ਘਟ ਘਟ ਅੰਤਰਿ ਸੋਹਨਿਆ ॥ ਇਕ ਦਾਸੀ ਧਾਰੀ ਸਬਲ ਪਸਾਰੀ; ਜੀਅ ਜੰਤ ਲੈ ਮੋਹਨਿਆ ॥ ਜਿਸ ਨੋ ਰਾਖੈ ਸੋ ਸਚੁ ਭਾਖੈ; ਗੁਰ ਕਾ ਸਬਦੁ ਬੀਚਾਰਾ ॥ ਕਹੁ ਨਾਨਕ. ਜੋ ਪ੍ਰਭ ਕਉ ਭਾਣਾ; ਤਿਸ ਹੀ ਕਉ ਪ੍ਰਭੁ ਪਿਆਰਾ ॥੨॥ ਮਾਣੋ ਪ੍ਰਭ ਮਾਣੋ; ਮੇਰੇ ਪ੍ਰਭ ਕਾ ਮਾਣੋ ॥ ਜਾਣੋ ਪ੍ਰਭੁ ਜਾਣੋ; ਸੁਆਮੀ ਸੁਘੜੁ ਸੁਜਾਣੋ ॥ ਸੁਘੜ ਸੁਜਾਨਾ ਸਦ ਪਰਧਾਨਾ; ਅੰਮ੍ਰਿਤੁ ਹਰਿ ਕਾ ਨਾਮਾ ॥ ਚਾਖਿ ਅਘਾਣੇ ਸਾਰਿਗਪਾਣੇ; ਜਿਨ ਕੈ ਭਾਗ ਮਥਾਨਾ ॥ ਤਿਨ ਹੀ ਪਾਇਆ. ਤਿਨਹਿ ਧਿਆਇਆ; ਸਗਲ ਤਿਸੈ ਕਾ ਮਾਣੋ ॥ ਕਹੁ ਨਾਨਕ. ਥਿਰੁ ਤਖਤਿ ਨਿਵਾਸੀ; ਸਚੁ ਤਿਸੈ ਦੀਬਾਣੋ ॥੩॥ ਮੰਗਲਾ ਹਰਿ ਮੰਗਲਾ; ਮੇਰੇ ਪ੍ਰਭ ਕੈ ਸੁਣੀਐ ਮੰਗਲਾ ॥ ਸੋਹਿਲੜਾ ਪ੍ਰਭ ਸੋਹਿਲੜਾ; ਅਨਹਦ ਧੁਨੀਐ ਸੋਹਿਲੜਾ ॥ ਅਨਹਦ ਵਾਜੇ ਸਬਦ ਅਗਾਜੇ; ਨਿਤ ਨਿਤ ਜਿਸਹਿ ਵਧਾਈ ॥ ਸੋ ਪ੍ਰਭੁ ਧਿਆਈਐ. ਸਭੁ ਕਿਛੁ ਪਾਈਐ; ਮਰੈ ਨ ਆਵੈ ਜਾਈ ॥ ਚੂਕੀ ਪਿਆਸਾ ਪੂਰਨ ਆਸਾ; ਗੁਰਮੁਖਿ ਮਿਲੁ ਨਿਰਗੁਨੀਐ ॥ ਕਹੁ ਨਾਨਕ. ਘਰਿ ਪ੍ਰਭ ਮੇਰੇ ਕੈ; ਨਿਤ ਨਿਤ ਮੰਗਲੁ ਸੁਨੀਐ ॥੪॥੧॥
Источники и права