couponatlas.

Гуру Грантх Сахиб (гурмукхи): Анг 925

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਮਕਲੀ ਮਹਲਾ ੫ ॥ ਹਰਿ ਹਰਿ ਧਿਆਇ ਮਨਾ; ਖਿਨੁ. ਨ ਵਿਸਾਰੀਐ ॥ ਰਾਮ ਰਾਮਾ ਰਾਮ ਰਮਾ; ਕੰਠਿ ਉਰ ਧਾਰੀਐ ॥ ਉਰ ਧਾਰਿ ਹਰਿ ਹਰਿ ਪੁਰਖੁ ਪੂਰਨੁ; ਪਾਰਬ੍ਰਹਮੁ ਨਿਰੰਜਨੋ ॥ ਭੈ ਦੂਰਿ ਕਰਤਾ. ਪਾਪ ਹਰਤਾ; ਦੁਸਹ ਦੁਖ ਭਵ ਖੰਡਨੋ ॥ ਜਗਦੀਸ ਈਸ ਗੋੁਪਾਲ ਮਾਧੋ; ਗੁਣ ਗੋਵਿੰਦ ਵੀਚਾਰੀਐ ॥ ਬਿਨਵੰਤਿ ਨਾਨਕ. ਮਿਲਿ ਸੰਗਿ ਸਾਧੂ; ਦਿਨਸੁ ਰੈਣਿ ਚਿਤਾਰੀਐ ॥੧॥ ਚਰਨ ਕਮਲ ਆਧਾਰੁ. ਜਨ ਕਾ ਆਸਰਾ ॥ ਮਾਲੁ ਮਿਲਖ ਭੰਡਾਰ; ਨਾਮੁ ਅਨੰਤ ਧਰਾ ॥ ਨਾਮੁ ਨਰਹਰ ਨਿਧਾਨੁ ਜਿਨ ਕੈ; ਰਸ ਭੋਗ ਏਕ ਨਰਾਇਣਾ ॥ ਰਸ ਰੂਪ ਰੰਗ ਅਨੰਤ ਬੀਠਲ; ਸਾਸਿ ਸਾਸਿ ਧਿਆਇਣਾ ॥ ਕਿਲਵਿਖ ਹਰਣਾ. ਨਾਮ ਪੁਨਹਚਰਣਾ; ਨਾਮੁ. ਜਮ ਕੀ ਤ੍ਰਾਸ ਹਰਾ ॥ ਬਿਨਵੰਤਿ ਨਾਨਕ. ਰਾਸਿ ਜਨ ਕੀ; ਚਰਨ ਕਮਲਹ ਆਸਰਾ ॥੨॥ ਗੁਣ ਬੇਅੰਤ ਸੁਆਮੀ ਤੇਰੇ; ਕੋਇ. ਨ ਜਾਨਈ ॥ ਦੇਖਿ ਚਲਤ ਦਇਆਲ; ਸੁਣਿ ਭਗਤ ਵਖਾਨਈ ॥ ਜੀਅ ਜੰਤ ਸਭਿ ਤੁਝੁ ਧਿਆਵਹਿ; ਪੁਰਖਪਤਿ ਪਰਮੇਸਰਾ ॥ ਸਰਬ ਜਾਚਿਕ. ਏਕੁ ਦਾਤਾ; ਕਰੁਣਾ ਮੈ ਜਗਦੀਸਰਾ ॥ ਸਾਧੂ ਸੰਤੁ ਸੁਜਾਣੁ ਸੋਈ; ਜਿਸਹਿ ਪ੍ਰਭ ਜੀ ਮਾਨਈ ॥ ਬਿਨਵੰਤਿ ਨਾਨਕ. ਕਰਹੁ ਕਿਰਪਾ; ਸੋਇ ਤੁਝਹਿ ਪਛਾਨਈ ॥੩॥ ਮੋਹਿ ਨਿਰਗੁਣ ਅਨਾਥੁ; ਸਰਣੀ ਆਇਆ ॥ ਬਲਿ ਬਲਿ ਬਲਿ ਗੁਰਦੇਵ; ਜਿਨਿ ਨਾਮੁ ਦ੍ਰਿੜਾਇਆ ॥ ਗੁਰਿ ਨਾਮੁ ਦੀਆ. ਕੁਸਲੁ ਥੀਆ; ਸਰਬ ਇਛਾ ਪੁੰਨੀਆ ॥ ਜਲਨੇ ਬੁਝਾਈ. ਸਾਂਤਿ ਆਈ; ਮਿਲੇ ਚਿਰੀ ਵਿਛੁੰਨਿਆ ॥ ਆਨੰਦ ਹਰਖ ਸਹਜ ਸਾਚੇ; ਮਹਾ ਮੰਗਲ ਗੁਣ ਗਾਇਆ ॥ ਬਿਨਵੰਤਿ ਨਾਨਕ. ਨਾਮੁ ਪ੍ਰਭ ਕਾ; ਗੁਰ ਪੂਰੇ ਤੇ ਪਾਇਆ ॥੪॥੨॥ ਰਾਮਕਲੀ ਮਹਲਾ ੫ ॥ ਰੁਣ ਝੁਣੋ ਸਬਦੁ ਅਨਾਹਦੁ; ਨਿਤ ਉਠਿ ਗਾਈਐ ਸੰਤਨ ਕੈ ॥ ਕਿਲਵਿਖ ਸਭਿ ਦੋਖ ਬਿਨਾਸਨੁ; ਹਰਿ ਨਾਮੁ ਜਪੀਐ ਗੁਰ ਮੰਤਨ ਕੈ ॥ ਹਰਿ ਨਾਮੁ ਲੀਜੈ. ਅਮਿਉ ਪੀਜੈ; ਰੈਣਿ ਦਿਨਸੁ ਅਰਾਧੀਐ ॥ ਜੋਗ ਦਾਨ ਅਨੇਕ ਕਿਰਿਆ; ਲਗਿ ਚਰਣ ਕਮਲਹ ਸਾਧੀਐ ॥ ਭਾਉ ਭਗਤਿ ਦਇਆਲ ਮੋਹਨ; ਦੂਖ ਸਗਲੇ ਪਰਹਰੈ ॥ ਬਿਨਵੰਤਿ ਨਾਨਕ. ਤਰੈ ਸਾਗਰੁ; ਧਿਆਇ ਸੁਆਮੀ ਨਰਹਰੈ ॥੧॥ ਸੁਖ ਸਾਗਰ ਗੋਬਿੰਦ ਸਿਮਰਣੁ; ਭਗਤ ਗਾਵਹਿ ਗੁਣ ਤੇਰੇ ਰਾਮ ॥ ਅਨਦ ਮੰਗਲ ਗੁਰ ਚਰਣੀ ਲਾਗੇ; ਪਾਏ ਸੂਖ ਘਨੇਰੇ ਰਾਮ ॥ ਸੁਖ ਨਿਧਾਨੁ ਮਿਲਿਆ. ਦੂਖ ਹਰਿਆ; ਕ੍ਰਿਪਾ ਕਰਿ ਪ੍ਰਭਿ ਰਾਖਿਆ ॥ ਹਰਿ ਚਰਣ ਲਾਗਾ. ਭ੍ਰਮੁ ਭਉ ਭਾਗਾ; ਹਰਿ ਨਾਮੁ ਰਸਨਾ ਭਾਖਿਆ ॥ ਹਰਿ ਏਕੁ ਚਿਤਵੈ. ਪ੍ਰਭੁ ਏਕੁ ਗਾਵੈ; ਹਰਿ ਏਕੁ ਦ੍ਰਿਸਟੀ ਆਇਆ ॥
Источники и права