couponatlas.

Гуру Грантх Сахиб (гурмукхи): Анг 926

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਿਨਵੰਤਿ ਨਾਨਕ. ਪ੍ਰਭਿ ਕਰੀ ਕਿਰਪਾ; ਪੂਰਾ ਸਤਿਗੁਰੁ ਪਾਇਆ ॥੨॥ ਮਿਲਿ ਰਹੀਐ ਪ੍ਰਭ ਸਾਧ ਜਨਾ; ਮਿਲਿ ਹਰਿ ਕੀਰਤਨੁ ਸੁਨੀਐ. ਰਾਮ ॥ ਦਇਆਲ ਪ੍ਰਭੂ ਦਾਮੋਦਰ ਮਾਧੋ; ਅੰਤੁ. ਨ ਪਾਈਐ ਗੁਨੀਐ, ਰਾਮ ॥ ਦਇਆਲ. ਦੁਖ ਹਰ ਸਰਣਿ ਦਾਤਾ; ਸਗਲ ਦੋਖ ਨਿਵਾਰਣੋ ॥ ਮੋਹ ਸੋਗ ਵਿਕਾਰ ਬਿਖੜੇ; ਜਪਤ ਨਾਮ ਉਧਾਰਣੋ ॥ ਸਭਿ ਜੀਅ ਤੇਰੇ ਪ੍ਰਭੂ ਮੇਰੇ; ਕਰਿ ਕਿਰਪਾ ਸਭ ਰੇਣ ਥੀਵਾ ॥ ਬਿਨਵੰਤਿ ਨਾਨਕ. ਪ੍ਰਭ ਮਇਆ ਕੀਜੈ; ਨਾਮੁ ਤੇਰਾ ਜਪਿ ਜੀਵਾ ॥੩॥ ਰਾਖਿ ਲੀਏ ਪ੍ਰਭਿ ਭਗਤ ਜਨਾ; ਅਪਣੀ ਚਰਣੀ ਲਾਏ. ਰਾਮ ॥ ਆਠ ਪਹਰ ਅਪਨਾ ਪ੍ਰਭੁ ਸਿਮਰਹ; ਏਕੋ ਨਾਮੁ ਧਿਆਏ. ਰਾਮ ॥ ਧਿਆਇ ਸੋ ਪ੍ਰਭੁ. ਤਰੇ ਭਵਜਲ; ਰਹੇ ਆਵਣ ਜਾਣਾ ॥ ਸਦਾ ਸੁਖੁ ਕਲਿਆਣ ਕੀਰਤਨੁ; ਪ੍ਰਭ ਲਗਾ ਮੀਠਾ ਭਾਣਾ ॥ ਸਭ ਇਛ ਪੁੰਨੀ ਆਸ ਪੂਰੀ; ਮਿਲੇ ਸਤਿਗੁਰ ਪੂਰਿਆ ॥ ਬਿਨਵੰਤਿ ਨਾਨਕ. ਪ੍ਰਭਿ ਆਪਿ ਮੇਲੇ; ਫਿਰਿ. ਨਾਹੀ ਦੂਖ ਵਿਸੂਰਿਆ ॥੪॥੩॥ ਰਾਮਕਲੀ ਮਹਲਾ ੫ ਛੰਤ ॥ ਸਲੋਕੁ ॥ ਚਰਨ ਕਮਲ ਸਰਣਾਗਤੀ; ਅਨਦ ਮੰਗਲ ਗੁਣ ਗਾਮ ॥ ਨਾਨਕ. ਪ੍ਰਭੁ ਆਰਾਧੀਐ; ਬਿਪਤਿ ਨਿਵਾਰਣ. ਰਾਮ ॥੧॥ ਛੰਤੁ ॥ ਪ੍ਰਭ ਬਿਪਤਿ ਨਿਵਾਰਣੋ; ਤਿਸੁ ਬਿਨੁ ਅਵਰੁ. ਨ ਕੋਇ ਜੀਉ ॥ ਸਦਾ ਸਦਾ ਹਰਿ ਸਿਮਰੀਐ; ਜਲਿ ਥਲਿ ਮਹੀਅਲਿ ਸੋਇ ਜੀਉ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ; ਇਕ ਨਿਮਖ. ਮਨਹੁ. ਨ ਵੀਸਰੈ ॥ ਗੁਰ ਚਰਨ ਲਾਗੇ. ਦਿਨ ਸਭਾਗੇ; ਸਰਬ ਗੁਣ ਜਗਦੀਸਰੈ ॥ ਕਰਿ ਸੇਵ ਸੇਵਕ ਦਿਨਸੁ ਰੈਣੀ; ਤਿਸੁ ਭਾਵੈ ਸੋ ਹੋਇ ਜੀਉ ॥ ਬਲਿ ਜਾਇ ਨਾਨਕੁ ਸੁਖਹ ਦਾਤੇ; ਪਰਗਾਸੁ ਮਨਿ ਤਨਿ ਹੋਇ ਜੀਉ ॥੧॥ ਸਲੋਕੁ ॥ ਹਰਿ ਸਿਮਰਤ ਮਨੁ ਤਨੁ ਸੁਖੀ; ਬਿਨਸੀ ਦੁਤੀਆ ਸੋਚ ॥ ਨਾਨਕ. ਟੇਕ ਗੋੁਪਾਲ ਕੀ; ਗੋਵਿੰਦ ਸੰਕਟ ਮੋਚ ॥੧॥ ਛੰਤੁ ॥ ਭੈ ਸੰਕਟ ਕਾਟੇ; ਨਾਰਾਇਣ ਦਇਆਲ ਜੀਉ ॥ ਹਰਿ ਗੁਣ ਆਨੰਦ ਗਾਏ; ਪ੍ਰਭ ਦੀਨਾ ਨਾਥ ਪ੍ਰਤਿਪਾਲ ਜੀਉ ॥ ਪ੍ਰਤਿਪਾਲ ਅਚੁਤ ਪੁਰਖੁ ਏਕੋ; ਤਿਸਹਿ ਸਿਉ ਰੰਗੁ ਲਾਗਾ ॥ ਕਰ ਚਰਨ ਮਸਤਕੁ ਮੇਲਿ ਲੀਨੇ; ਸਦਾ ਅਨਦਿਨੁ ਜਾਗਾ ॥ ਜੀਉ ਪਿੰਡੁ ਗ੍ਰਿਹੁ ਥਾਨੁ ਤਿਸ ਕਾ; ਤਨੁ ਜੋਬਨੁ ਧਨੁ ਮਾਲੁ ਜੀਉ ॥ ਸਦ ਸਦਾ ਬਲਿ ਜਾਇ ਨਾਨਕੁ; ਸਰਬ ਜੀਆ ਪ੍ਰਤਿਪਾਲ ਜੀਉ ॥੨॥ ਸਲੋਕੁ ॥ ਰਸਨਾ ਉਚਰੈ ਹਰਿ ਹਰੇ; ਗੁਣ ਗੋਵਿੰਦ ਵਖਿਆਨ ॥ ਨਾਨਕ. ਪਕੜੀ ਟੇਕ ਏਕ; ਪਰਮੇਸਰੁ ਰਖੈ ਨਿਦਾਨ ॥੧॥ ਛੰਤੁ ॥ ਸੋ ਸੁਆਮੀ ਪ੍ਰਭੁ ਰਖਕੋ; ਅੰਚਲਿ ਤਾ ਕੈ ਲਾਗੁ ਜੀਉ ॥ ਭਜੁ ਸਾਧੂ ਸੰਗਿ ਦਇਆਲ ਦੇਵ; ਮਨ ਕੀ ਮਤਿ ਤਿਆਗੁ ਜੀਉ ॥
Источники и права