couponatlas.

Гуру Грантх Сахиб (гурмукхи): Анг 928

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੁੰਦਰੁ ਸੁਘੜੁ ਸੁਜਾਣੁ ਬੇਤਾ; ਗੁਣ ਗੋਵਿੰਦ ਅਮੁਲਿਆ ॥ ਵਡਭਾਗਿ ਪਾਇਆ. ਦੁਖੁ ਗਵਾਇਆ; ਭਈ ਪੂਰਨ ਆਸ ਜੀਉ ॥ ਬਿਨਵੰਤਿ ਨਾਨਕ. ਸਰਣਿ ਤੇਰੀ; ਮਿਟੀ ਜਮ ਕੀ ਤ੍ਰਾਸ ਜੀਉ ॥੨॥ ਸਲੋਕ ॥ ਸਾਧਸੰਗਤਿ ਬਿਨੁ. ਭ੍ਰਮਿ ਮੁਈ; ਕਰਤੀ ਕਰਮ ਅਨੇਕ ॥ ਕੋਮਲ ਬੰਧਨ ਬਾਧੀਆ; ਨਾਨਕ. ਕਰਮਹਿ ਲੇਖ ॥੧॥ ਜੋ ਭਾਣੇ ਸੇ ਮੇਲਿਆ; ਵਿਛੋੜੇ ਭੀ ਆਪਿ ॥ ਨਾਨਕ. ਪ੍ਰਭ ਸਰਣਾਗਤੀ; ਜਾ ਕਾ ਵਡ ਪਰਤਾਪੁ ॥੨॥ ਛੰਤੁ ॥ ਗ੍ਰੀਖਮ ਰੁਤਿ ਅਤਿ ਗਾਖੜੀ; ਜੇਠ ਅਖਾੜੈ ਘਾਮ ਜੀਉ ॥ ਪ੍ਰੇਮ ਬਿਛੋਹੁ ਦੁਹਾਗਣੀ; ਦ੍ਰਿਸਟਿ. ਨ ਕਰੀ, ਰਾਮ ਜੀਉ ॥ ਨਹ ਦ੍ਰਿਸਟਿ ਆਵੈ ਮਰਤ ਹਾਵੈ; ਮਹਾ ਗਾਰਬਿ ਮੁਠੀਆ ॥ ਜਲ ਬਾਝੁ. ਮਛੁਲੀ ਤੜਫੜਾਵੈ; ਸੰਗਿ ਮਾਇਆ ਰੁਠੀਆ ॥ ਕਰਿ ਪਾਪ ਜੋਨੀ, ਭੈ ਭੀਤ ਹੋਈ; ਦੇਇ ਸਾਸਨ ਜਾਮ ਜੀਉ ॥ ਬਿਨਵੰਤਿ ਨਾਨਕ. ਓਟ ਤੇਰੀ; ਰਾਖੁ ਪੂਰਨ ਕਾਮ ਜੀਉ ॥੩॥ ਸਲੋਕ ॥ ਸਰਧਾ ਲਾਗੀ ਸੰਗਿ ਪ੍ਰੀਤਮੈ; ਇਕੁ ਤਿਲੁ ਰਹਣੁ. ਨ ਜਾਇ ॥ ਮਨ ਤਨ ਅੰਤਰਿ ਰਵਿ ਰਹੇ; ਨਾਨਕ. ਸਹਜਿ ਸੁਭਾਇ ॥੧॥ ਕਰੁ ਗਹਿ ਲੀਨੀ ਸਾਜਨਹਿ; ਜਨਮ ਜਨਮ ਕੇ ਮੀਤ ॥ ਚਰਨਹ ਦਾਸੀ ਕਰਿ ਲਈ; ਨਾਨਕ. ਪ੍ਰਭ ਹਿਤ ਚੀਤ ॥੨॥ ਛੰਤੁ ॥ ਰੁਤਿ ਬਰਸੁ ਸੁਹੇਲੀਆ; ਸਾਵਣ ਭਾਦਵੇ ਆਨੰਦ ਜੀਉ ॥ ਘਣ ਉਨਵਿ ਵੁਠੇ; ਜਲ ਥਲ ਪੂਰਿਆ ਮਕਰੰਦ ਜੀਉ ॥ ਪ੍ਰਭੁ ਪੂਰਿ ਰਹਿਆ ਸਰਬ ਠਾਈ; ਹਰਿ ਨਾਮ ਨਵ ਨਿਧਿ ਗ੍ਰਿਹ ਭਰੇ ॥ ਸਿਮਰਿ ਸੁਆਮੀ ਅੰਤਰਜਾਮੀ; ਕੁਲ ਸਮੂਹਾ ਸਭਿ ਤਰੇ ॥ ਪ੍ਰਿਅ ਰੰਗਿ ਜਾਗੇ. ਨਹ ਛਿਦ੍ਰ ਲਾਗੇ; ਕ੍ਰਿਪਾਲੁ ਸਦ ਬਖਸਿੰਦੁ ਜੀਉ ॥ ਬਿਨਵੰਤਿ ਨਾਨਕ. ਹਰਿ ਕੰਤੁ ਪਾਇਆ; ਸਦਾ ਮਨਿ ਭਾਵੰਦੁ ਜੀਉ ॥੪॥ ਸਲੋਕ ॥ ਆਸ ਪਿਆਸੀ ਮੈ ਫਿਰਉ; ਕਬ ਪੇਖਉ ਗੋਪਾਲ ॥ ਹੈ ਕੋਈ ਸਾਜਨੁ ਸੰਤ ਜਨੁ; ਨਾਨਕ. ਪ੍ਰਭ ਮੇਲਣਹਾਰ ॥੧॥ ਬਿਨੁ ਮਿਲਬੇ ਸਾਂਤਿ. ਨ ਊਪਜੈ; ਤਿਲੁ ਪਲੁ ਰਹਣੁ. ਨ ਜਾਇ ॥ ਹਰਿ ਸਾਧਹ ਸਰਣਾਗਤੀ; ਨਾਨਕ ਆਸ ਪੁਜਾਇ ॥੨॥ ਛੰਤੁ ॥ ਰੁਤਿ ਸਰਦ ਅਡੰਬਰੋ; ਅਸੂ ਕਤਕੇ ਹਰਿ. ਪਿਆਸ ਜੀਉ ॥ ਖੋਜੰਤੀ ਦਰਸਨੁ ਫਿਰਤ; ਕਬ ਮਿਲੀਐ ਗੁਣਤਾਸ ਜੀਉ ॥ ਬਿਨੁ ਕੰਤ ਪਿਆਰੇ. ਨਹ ਸੂਖ ਸਾਰੇ; ਹਾਰ ਕੰਙਣ ਧ੍ਰਿਗੁ ਬਨਾ ॥ ਸੁੰਦਰਿ ਸੁਜਾਣਿ ਚਤੁਰਿ ਬੇਤੀ; ਸਾਸ ਬਿਨੁ ਜੈਸੇ ਤਨਾ ॥ ਈਤ ਉਤ ਦਹ ਦਿਸ ਅਲੋਕਨ; ਮਨਿ ਮਿਲਨ ਕੀ. ਪ੍ਰਭ ਪਿਆਸ ਜੀਉ ॥ ਬਿਨਵੰਤਿ ਨਾਨਕ. ਧਾਰਿ ਕਿਰਪਾ; ਮੇਲਹੁ ਪ੍ਰਭ ਗੁਣਤਾਸ ਜੀਉ ॥੫॥ ਸਲੋਕ ॥ ਜਲਣਿ ਬੁਝੀ ਸੀਤਲ ਭਏ; ਮਨਿ ਤਨਿ ਉਪਜੀ ਸਾਂਤਿ ॥ ਨਾਨਕ. ਪ੍ਰਭ ਪੂਰਨ ਮਿਲੇ; ਦੁਤੀਆ ਬਿਨਸੀ ਭ੍ਰਾਂਤਿ ॥੧॥
Источники и права